“ਜੇਕਰ ਤੂੰ ਮੇਰੇ ਅੱਗੇ ਦਿਲ ਦੀ ਖਰਿਆਈ ਅਤੇ ਵਫ਼ਾਦਾਰੀ ਨਾਲ ਚੱਲੇ ਜਿਵੇਂ ਤੇਰੇ ਪਿਤਾ ਦਾਵੀਦ ਨੇ ਕੀਤਾ ਸੀ ਅਤੇ ਮੇਰੇ ਹੁਕਮਾਂ ਅਤੇ ਨਿਯਮਾਂ ਦੀ ਪਾਲਨਾ ਕਰੇਂਗਾ, ਮੈਂ ਤੇਰੇ ਸ਼ਾਹੀ ਸਿੰਘਾਸਣ ਨੂੰ ਇਸਰਾਏਲ ਉੱਤੇ ਸਦਾ ਲਈ ਕਾਇਮ ਰੱਖਾਂਗਾ। ਜਿਵੇਂ ਮੈਂ ਤੇਰੇ ਪਿਤਾ ਦਾਵੀਦ ਨਾਲ ਇਹ ਆਖ ਕੇ ਬਚਨ ਕੀਤਾ ਸੀ, ‘ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਵਿਖੇ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ।’