ਜਦੋਂ ਉਹ ਉੱਥੇ ਪਹੁੰਚਿਆ, ਤਾਂ ਉਸ ਨੂੰ ਅਹਿਸਾਸ ਹੋਇਆ ਕਿ ਪਰਮੇਸ਼ਵਰ ਨੇ ਵਿਸ਼ਵਾਸ ਕਰਨ ਵਾਲਿਆਂ ਉੱਤੇ ਬੜੀ ਵੱਡੀ ਕਿਰਪਾ ਕੀਤੀ। ਇਸ ਲਈ ਉਹ ਬਹੁਤ ਖੁਸ਼ ਸੀ, ਅਤੇ ਉਸ ਨੇ ਲਗਾਤਾਰ ਸਾਰੇ ਵਿਸ਼ਵਾਸੀਆਂ ਨੂੰ ਪ੍ਰਭੂ ਯਿਸ਼ੂ ਉੱਤੇ ਦਿਲ ਤੋਂ ਵਿਸ਼ਵਾਸ ਰੱਖਣ ਲਈ ਉਤਸ਼ਾਹਿਤ ਕੀਤਾ। ਉਹ ਇੱਕ ਚੰਗਾ ਆਦਮੀ ਸੀ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ, ਅਤੇ ਬਹੁਤ ਸਾਰੇ ਲੋਕਾਂ ਨੇ ਪ੍ਰਭੂ ਯਿਸ਼ੂ ਦੇ ਉੱਤੇ ਵਿਸ਼ਵਾਸ ਕੀਤਾ।