“ ‘ਇਨ੍ਹਾਂ ਲੋਕਾਂ ਦੇ ਕੋਲ ਜਾ ਅਤੇ ਆਖ,
“ਤੁਸੀਂ ਹਮੇਸ਼ਾ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਗੇ;
ਤੁਸੀਂ ਹਮੇਸ਼ਾ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਹੀਂ।”
ਕਿਉਂ ਜੋ ਇਸ ਪਰਜਾ ਦੇ ਲੋਕਾਂ ਦਾ ਦਿਲ ਕਠੋਰ ਹੋ ਗਿਆ ਹੈ;
ਅਤੇ ਉਹ ਮੁਸ਼ਕਿਲ ਨਾਲ ਆਪਣੇ ਕੰਨਾਂ ਨਾਲ ਸੁਣਦੇ ਹਨ,
ਅਤੇ ਉਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ।
ਨਹੀਂ ਤਾਂ ਉਹ ਆਪਣੀਆਂ ਅੱਖਾਂ ਨਾਲ ਦੇਖਦੇ,
ਅਤੇ ਆਪਣੇ ਕੰਨਾਂ ਨਾਲ ਸੁਣਦੇ,
ਉਹ ਦਿਲ ਨਾਲ ਸਮਝਦੇ
ਅਤੇ ਮੁੜ ਆਉਣ, ਤਾਂ ਮੈਂ ਉਨ੍ਹਾਂ ਨੂੰ ਚੰਗਾ ਕਰਾਂਗਾ।’