“ਉਹ ਦਿਨ ਆ ਰਹੇ ਹਨ,” ਯਾਹਵੇਹ ਦਾ ਵਾਕ ਹੈ,
“ਜਦ ਹਲ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ
ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ
ਅਤੇ ਪਹਾੜਾਂ ਤੋਂ ਨਵੀਂ ਦਾਖਰਸ ਚੋਵੇਗੀ
ਅਤੇ ਸਾਰੇ ਟਿੱਲਿਆਂ ਤੋਂ ਵਗੇਗੀ,
ਅਤੇ ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਵਿੱਚੋਂ ਵਾਪਸ ਲਿਆਵਾਂਗਾ।
ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ,
ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ,
ਉਹ ਬਾਗ਼ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ।