ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਅੱਗੇ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲਾਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ਵਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ।