ਤੁਹਾਡਾ ਯਾਹਵੇਹ ਪਰਮੇਸ਼ਵਰ ਜੋ ਤੁਹਾਡੇ ਅੱਗੇ ਚੱਲ ਰਿਹਾ ਹੈ ਤੁਹਾਡੇ ਲਈ ਲੜੇਗਾ, ਜਿਵੇਂ ਉਹ ਮਿਸਰ ਵਿੱਚ ਤੁਹਾਡੀਆਂ ਅੱਖਾਂ ਦੇ ਸਾਮ੍ਹਣੇ ਤੁਹਾਡੇ ਲਈ ਲੜਿਆ ਸੀ। ਅਤੇ ਉਜਾੜ ਵਿੱਚ, ਉੱਥੇ ਤੁਸੀਂ ਦੇਖਿਆ ਕਿ ਕਿਵੇਂ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਇਸ ਤਰ੍ਹਾਂ ਚੁੱਕ ਲਿਆ, ਜਿਵੇਂ ਕਿ ਇੱਕ ਪਿਤਾ ਆਪਣੇ ਪੁੱਤਰ ਨੂੰ ਚੁੱਕਦਾ ਹੈ, ਜਦੋਂ ਤੱਕ ਤੁਸੀਂ ਇਸ ਸਥਾਨ ਤੱਕ ਨਹੀਂ ਪਹੁੰਚ ਗਏ।”