ਅੱਜ ਦੇ ਦਿਨ ਮੈਂ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਵਿਰੁੱਧ ਗਵਾਹ ਠਹਿਰਾਉਂਦਾ ਹਾਂ ਜੋ ਮੈਂ ਤੁਹਾਡੇ ਅੱਗੇ ਜੀਵਨ ਅਤੇ ਮੌਤ, ਬਰਕਤਾਂ ਅਤੇ ਸਰਾਪ ਰੱਖੇ ਹਨ। ਹੁਣ ਜੀਵਨ ਚੁਣੋ, ਤਾਂ ਜੋ ਤੁਸੀਂ ਅਤੇ ਤੁਹਾਡੇ ਬੱਚੇ ਜੀਉਂਦੇ ਰਹਿਣ। ਅਤੇ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਪਿਆਰ ਕਰੋ, ਉਸਦੀ ਆਵਾਜ਼ ਸੁਣੋ ਅਤੇ ਉਸਨੂੰ ਫੜੀ ਰੱਖੋ ਕਿਉਂਕਿ ਯਾਹਵੇਹ ਤੁਹਾਡਾ ਜੀਵਨ ਅਤੇ ਤੁਹਾਨੂੰ ਲੰਮੀ ਉਮਰ ਦਿੰਦਾ ਹੈ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਵੱਸੇ ਰਹੋ ਜਿਸਦੇ ਦੇਣ ਦੀ ਸਹੁੰ ਯਾਹਵੇਹ ਨੇ ਤੁਹਾਡੇ ਪੁਰਖਿਆਂ, ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਖਾਧੀ ਸੀ।