ਜਦੋਂ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਉਸ ਦੇਸ਼ ਵਿੱਚ ਲਿਆਵੇਗਾ ਜਿਸ ਦੇ ਦੇਣ ਦੀ ਸਹੁੰ ਉਸ ਨੇ ਤੁਹਾਡੇ ਪਿਉ-ਦਾਦਿਆਂ, ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਖਾਧੀ ਸੀ ਅਤੇ ਨਾਲੇ ਉਹ ਤੁਹਾਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ ਦੇਵੇਗਾ, ਨਾਲੇ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ ਜੋ ਤੁਸੀਂ ਨਹੀਂ ਭਰੇ, ਨਾਲੇ ਉਹ ਖੂਹ ਜਿਹੜੇ ਤੁਸੀਂ ਨਹੀਂ ਪੁੱਟੇ ਅਤੇ ਅੰਗੂਰੀ ਬਾਗ ਅਤੇ ਜ਼ੈਤੂਨ ਦੇ ਬਾਗ ਜਿਹੜੇ ਤੁਸੀਂ ਨਹੀਂ ਲਗਾਏ, ਫਿਰ ਜਦੋਂ ਤੁਸੀਂ ਖਾਓ ਅਤੇ ਰੱਜ ਜਾਓ, ਧਿਆਨ ਰੱਖੋ ਕਿ ਕਿਤੇ ਤੁਸੀਂ ਯਾਹਵੇਹ ਨੂੰ ਭੁੱਲ ਨਾ ਜਾਓ, ਜੋ ਤੁਹਾਨੂੰ ਮਿਸਰ ਵਿੱਚੋਂ ਗੁਲਾਮੀ ਦੇ ਦੇਸ਼ ਵਿੱਚੋਂ ਬਾਹਰ ਲਿਆਇਆ ਹੈ।