ਛੇ ਦਿਨ ਤੁਸੀਂ ਮਿਹਨਤ ਕਰੋ ਅਤੇ ਆਪਣਾ ਸਾਰਾ ਕੰਮ ਕਰੋ, ਪਰ ਸੱਤਵਾਂ ਦਿਨ ਯਾਹਵੇਹ ਤੁਹਾਡੇ ਪਰਮੇਸ਼ਵਰ ਲਈ ਸਬਤ ਦਾ ਦਿਨ ਹੈ। ਉਸ ਦਿਨ ਤੁਸੀਂ ਕੋਈ ਕੰਮ ਨਾ ਕਰੋ, ਨਾ ਤੁਸੀਂ, ਨਾ ਤੁਹਾਡੇ ਪੁੱਤਰ, ਨਾ ਤੁਹਾਡੀ ਧੀ, ਨਾ ਤੁਹਾਡੇ ਦਾਸ ਨਾ ਦਾਸੀ, ਨਾ ਤੁਹਾਡੇ ਪਸ਼ੂ, ਨਾ ਕੋਈ ਪਰਦੇਸੀ ਜੋ ਤੁਹਾਡੇ ਨਗਰਾਂ ਵਿੱਚ ਵੱਸਦਾ ਹੈ।