ਭਾਵੇਂ ਹੰਜੀਰ ਦੇ ਰੁੱਖ ਨਾ ਫਲਣ,
ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ,
ਭਾਵੇਂ ਜ਼ੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ,
ਅਤੇ ਖੇਤਾਂ ਵਿੱਚ ਅੰਨ ਨਾ ਉਪਜੇ,
ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ,
ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,
ਫਿਰ ਵੀ ਮੈਂ ਯਾਹਵੇਹ ਵਿੱਚ ਅਨੰਦ ਅਤੇ ਮਗਨ ਹੋਵਾਗਾ,
ਮੈਂ ਆਪਣੇ ਮੁਕਤੀਦਾਤਾ ਪਰਮੇਸ਼ਵਰ ਵਿੱਚ ਖੁਸ਼ੀ ਮਨਾਵਾਂਗਾ।