1
ਇਬਰਾਨੀਆਂ 9:28
ਪੰਜਾਬੀ ਮੌਜੂਦਾ ਤਰਜਮਾ
PCB
ਇਸ ਲਈ ਬਹੁਤ ਸਾਰੇ ਲੋਕਾਂ ਦੇ ਪਾਪਾਂ ਨੂੰ ਦੂਰ ਕਰਨ ਲਈ ਮਸੀਹ ਨੂੰ ਇੱਕੋ ਵਾਰ ਬਲੀਦਾਨ ਹੋਣਾ ਪਿਆ; ਅਤੇ ਉਹ ਦੂਜੀ ਵਾਰ ਪ੍ਰਗਟ ਹੋਵੇਗਾ, ਪਾਪ ਦੂਰ ਕਰਨ ਲਈ ਨਹੀਂ, ਬਲਕਿ ਉਹਨਾਂ ਦੀ ਮੁਕਤੀ ਲਈ ਜੋ ਉਸ ਦੀ ਉਡੀਕ ਕਰ ਰਹੇ ਹਨ।
Compare
Explore ਇਬਰਾਨੀਆਂ 9:28
2
ਇਬਰਾਨੀਆਂ 9:14
ਤਾਂ ਫਿਰ, ਮਸੀਹ ਦਾ ਲਹੂ ਕਿੰਨਾ ਵਧੀਕ ਨਿਰਦੋਸ਼ ਹੋਵੇਗਾ, ਜਿਸ ਨੇ ਸਦੀਪਕ ਆਤਮਾ ਦੁਆਰਾ ਆਪਣੇ ਆਪ ਨੂੰ ਪਰਮੇਸ਼ਵਰ ਦੇ ਅੱਗੇ ਪੇਸ਼ ਕੀਤਾ, ਕਿ ਸਾਡੇ ਜ਼ਮੀਰ ਨੂੰ ਉਹਨਾਂ ਕੰਮਾਂ ਤੋਂ ਸ਼ੁੱਧ ਕਰੇ ਜੋ ਮੌਤ ਵੱਲ ਲੈ ਜਾਂਦੇ ਹਨ, ਤਾਂ ਜੋ ਅਸੀਂ ਜੀਉਂਦੇ ਪਰਮੇਸ਼ਵਰ ਦੀ ਸੇਵਾ ਕਰ ਸਕੀਏ!
Explore ਇਬਰਾਨੀਆਂ 9:14
3
ਇਬਰਾਨੀਆਂ 9:27
ਜਿਸ ਤਰ੍ਹਾਂ ਲੋਕਾਂ ਦਾ ਇੱਕ ਵਾਰ ਮਰਨਾ ਅਤੇ ਉਸ ਤੋਂ ਬਾਅਦ ਉਸ ਦਾ ਨਿਆਂ ਹੋਣਾ ਠਹਿਰਾਇਆ ਹੋਇਆ ਹੈ
Explore ਇਬਰਾਨੀਆਂ 9:27
4
ਇਬਰਾਨੀਆਂ 9:22
ਦਰਅਸਲ, ਬਿਵਸਥਾ ਦੀ ਮੰਗ ਹੈ ਕਿ ਲਗਭਗ ਹਰ ਚੀਜ਼ ਨੂੰ ਖੂਨ ਨਾਲ ਸ਼ੁੱਧ ਕੀਤਾ ਜਾਵੇ, ਅਤੇ ਖੂਨ ਵਹਾਏ ਬਗੈਰ ਕੋਈ ਮਾਫ਼ੀ ਨਹੀਂ ਹੈ।
Explore ਇਬਰਾਨੀਆਂ 9:22
5
ਇਬਰਾਨੀਆਂ 9:15
ਇਸ ਲਈ ਮਸੀਹ ਇੱਕ ਨਵੇਂ ਨੇਮ ਦਾ ਵਿਚੋਲਾ ਹੈ, ਤਾਂ ਜੋ ਉਹ ਸਾਰੇ ਜਿਹੜੇ ਬੁਲਾਏ ਗਏ ਹਨ ਉਹ ਵਾਅਦਾ ਕੀਤੀ ਗਈ ਸਦੀਪਕ ਵਿਰਾਸਤ ਨੂੰ ਪ੍ਰਾਪਤ ਕਰ ਸਕਣ, ਕਿਉਂਕਿ ਉਸ ਦੀ ਮੌਤ ਦੁਆਰਾ ਉਨ੍ਹਾਂ ਨੇ ਉਹਨਾਂ ਅਪਰਾਧਾਂ ਲਈ ਛੁਟਕਾਰਾ ਪਾਇਆ ਜੋ ਉਨ੍ਹਾਂ ਨੇ ਪਹਿਲੇ ਨੇਮ ਦੇ ਅਧੀਨ ਕੀਤੇ ਸਨ।
Explore ਇਬਰਾਨੀਆਂ 9:15