1
ਯਸ਼ਾਯਾਹ 2:22
ਪੰਜਾਬੀ ਮੌਜੂਦਾ ਤਰਜਮਾ
PCB
ਇਸ ਲਈ ਮਨੁੱਖਾਂ ਉੱਤੇ ਭਰੋਸਾ ਕਰਨਾ ਛੱਡ ਦਿਓ, ਜਿਨ੍ਹਾਂ ਦੀਆਂ ਨਾਸਾਂ ਵਿੱਚ ਸਾਹ ਹੀ ਹੈ ਉਨ੍ਹਾਂ ਦਾ ਮੁੱਲ ਹੈ ਹੀ ਕੀ?
2
ਯਸ਼ਾਯਾਹ 2:3
ਬਹੁਤ ਸਾਰੇ ਲੋਕ ਆਉਣਗੇ ਅਤੇ ਆਖਣਗੇ, “ਆਓ, ਅਸੀਂ ਯਾਹਵੇਹ ਦੇ ਪਰਬਤ ਉੱਤੇ ਚੜ੍ਹੀਏ, ਯਾਹਵੇਹ ਯਾਕੋਬ ਦੇ ਪਰਮੇਸ਼ਵਰ ਦੇ ਭਵਨ ਵੱਲ ਜਾਈਏ। ਤਾਂ ਜੋ ਉਹ ਸਾਨੂੰ ਆਪਣੇ ਰਾਹ ਸਿਖਾਵੇ, ਅਤੇ ਅਸੀਂ ਉਸ ਦੇ ਰਾਹਾਂ ਵਿੱਚ ਚੱਲੀਏ।” ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਾਹਵੇਹ ਦਾ ਬਚਨ ਯੇਰੂਸ਼ਲੇਮ ਤੋਂ ਨਿੱਕਲੇਗਾ।
3
ਯਸ਼ਾਯਾਹ 2:2
ਅੰਤ ਦੇ ਦਿਨਾਂ ਵਿੱਚ ਅਜਿਹਾ ਹੋਵੇਗਾ ਯਾਹਵੇਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਵਿੱਚੋਂ ਸਭ ਤੋਂ ਉੱਚਾ ਹੋਵੇਗਾ, ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਾਰੀਆਂ ਕੌਮਾਂ ਵਗਦੀ ਨਦੀ ਵਾਂਗ ਉਸ ਦੇ ਵੱਲ ਵਗਣਗੀਆਂ।