ਪਰ ਯਾਹਵੇਹ ਨੇ ਕਿਹਾ, “ਤੈਨੂੰ ਉਸ ਬੂਟੇ ਉੱਤੇ ਤਰਸ ਆਇਆ, ਜਿਸ ਦੇ ਲਈ ਤੂੰ ਨਾ ਤਾਂ ਕੁਝ ਮਿਹਨਤ ਕੀਤੀ ਅਤੇ ਨਾ ਹੀ ਉਸ ਨੂੰ ਉਗਾਇਆ, ਜਿਹੜਾ ਇੱਕ ਹੀ ਰਾਤ ਵਿੱਚ ਉੱਗਿਆ ਅਤੇ ਇੱਕ ਹੀ ਰਾਤ ਵਿੱਚ ਸੁੱਕ ਗਿਆ। ਅਤੇ ਕੀ ਮੈਨੂੰ ਨੀਨਵਾਹ ਦੇ ਮਹਾਨ ਸ਼ਹਿਰ ਲਈ ਚਿੰਤਾ ਨਹੀਂ ਹੋਣੀ ਚਾਹੀਦੀ, ਜਿਸ ਵਿੱਚ ਇੱਕ ਲੱਖ ਵੀਹ ਹਜ਼ਾਰ ਤੋਂ ਵੱਧ ਲੋਕ ਹਨ ਜੋ ਆਪਣੇ ਸੱਜੇ ਹੱਥ ਨੂੰ ਆਪਣੇ ਖੱਬੇ ਤੋਂ ਨਹੀਂ ਦੱਸ ਸਕਦੇ ਅਤੇ ਬਹੁਤ ਸਾਰੇ ਜਾਨਵਰ ਵੀ ਹਨ?”