ਸੁਣ! ਤੂੰ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖੀ। ਉਹ ਮਹਾਨ ਹੋਵੇਗਾ ਅਤੇ ਅੱਤ ਮਹਾਨ ਪਰਮੇਸ਼ਵਰ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ਵਰ ਉਸ ਪੁੱਤਰ ਨੂੰ ਉਸ ਦੇ ਬਜ਼ੁਰਗ ਦਾਵੀਦ ਦਾ ਸਿੰਘਾਸਣ ਦੇਵੇਗਾ, ਉਹ ਯਾਕੋਬ ਦੇ ਘਰਾਣੇ ਉੱਤੇ ਹਮੇਸ਼ਾ ਲਈ ਰਾਜ ਕਰੇਗਾ ਅਤੇ ਉਹ ਦੇ ਰਾਜ ਦਾ ਕਦੇ ਅੰਤ ਨਹੀਂ ਹੋਵੇਗਾ।”