ਜਿਸ ਤਰ੍ਹਾਂ ਨੋਹ ਦੇ ਦਿਨਾਂ ਵਿੱਚ ਹੋਇਆ ਸੀ, ਮਨੁੱਖ ਦੇ ਪੁੱਤਰ ਦਾ ਆਉਣਾ ਉਸੇ ਪ੍ਰਕਾਰ ਹੋਵੇਗਾ। ਜਿਸ ਤਰ੍ਹਾਂ ਹੜ੍ਹ ਤੋਂ ਪਹਿਲਾਂ ਦੇ ਦਿਨਾਂ ਵਿੱਚ, ਲੋਕ ਖਾਂਦੇ-ਪੀਂਦੇ ਵਿਆਹ ਕਰਦੇ ਅਤੇ ਕਰਵਾਉਂਦੇ ਸਨ, ਜਦ ਤੱਕ ਨੋਹ ਕਿਸ਼ਤੀ ਵਿੱਚ ਨਾ ਚੜ੍ਹਿਆ; ਅਤੇ ਉਹਨਾਂ ਨੂੰ ਇਸ ਬਾਰੇ ਕੁਝ ਪਤਾ ਨਹੀਂ ਸੀ ਕਿ ਕੀ ਹੋਵੇਗਾ ਜਦੋਂ ਤੱਕ ਹੜ੍ਹ ਨਹੀਂ ਆਇਆ ਅਤੇ ਉਹਨਾਂ ਸਾਰਿਆਂ ਨੂੰ ਰੋੜ੍ਹ ਲੈ ਗਿਆ। ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਆਉਣ ਤੇ ਹੋਵੇਗਾ।