1
ਮਾਰਕਸ 10:45
ਪੰਜਾਬੀ ਮੌਜੂਦਾ ਤਰਜਮਾ
PCB
ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਪਰ ਸੇਵਾ ਕਰਨ ਲਈ ਆਇਆ ਅਤੇ ਬਹੁਤਿਆਂ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”
Compare
Explore ਮਾਰਕਸ 10:45
2
ਮਾਰਕਸ 10:27
ਯਿਸ਼ੂ ਨੇ ਉਹਨਾਂ ਵੱਲ ਵੇਖਿਆ ਅਤੇ ਕਿਹਾ, “ਮਨੁੱਖ ਲਈ ਇਹ ਅਣਹੋਣਾ ਹੈ, ਪਰ ਪਰਮੇਸ਼ਵਰ ਤੋਂ ਨਹੀਂ; ਪਰਮੇਸ਼ਵਰ ਤੋਂ ਸਭ ਕੁਝ ਹੋ ਸਕਦਾ ਹੈ।”
Explore ਮਾਰਕਸ 10:27
3
ਮਾਰਕਸ 10:52
ਯਿਸ਼ੂ ਨੇ ਕਿਹਾ, “ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ।” ਉਸੇ ਵੇਲੇ ਉਹ ਵੇਖਣ ਲੱਗਾ ਅਤੇ ਰਾਹ ਵਿੱਚ ਯਿਸ਼ੂ ਦੇ ਮਗਰ ਤੁਰ ਪਿਆ।
Explore ਮਾਰਕਸ 10:52
4
ਮਾਰਕਸ 10:9
ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।”
Explore ਮਾਰਕਸ 10:9
5
ਮਾਰਕਸ 10:21
ਯਿਸ਼ੂ ਨੇ ਉਸ ਵੱਲ ਵੇਖਿਆ ਅਤੇ ਯਿਸ਼ੂ ਦਾ ਦਿਲ ਪਿਆਰ ਨਾਲ ਭਰ ਗਿਆ। ਯਿਸ਼ੂ ਨੇ ਕਿਹਾ, “ਇੱਕ ਚੀਜ਼ ਦੀ ਤੇਰੇ ਵਿੱਚ ਘਾਟ ਹੈ, ਜਾ ਅਤੇ ਆਪਣਾ ਸਭ ਕੁਝ ਵੇਚ ਅਤੇ ਗਰੀਬਾਂ ਨੂੰ ਵੰਡ ਦੇ, ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਫਿਰ ਆ ਮੇਰੇ ਮਗਰ ਚੱਲ।”
Explore ਮਾਰਕਸ 10:21
6
ਮਾਰਕਸ 10:51
ਯਿਸ਼ੂ ਨੇ ਉਸ ਨੂੰ ਪੁੱਛਿਆ, “ਤੂੰ ਕੀ ਚਾਹੁੰਦਾ ਹੈ ਜੋ ਮੈਂ ਤੇਰੇ ਲਈ ਕਰਾਂ?” ਅੰਨ੍ਹੇ ਆਦਮੀ ਨੇ ਜਵਾਬ ਦਿੱਤਾ, “ਪ੍ਰਭੂ ਜੀ, ਮੈਂ ਵੇਖਣਾ ਚਾਹੁੰਦਾ ਹਾਂ।”
Explore ਮਾਰਕਸ 10:51
7
ਮਾਰਕਸ 10:43
ਤੁਹਾਡੇ ਵਿੱਚ ਅਜਿਹਾ ਨਾ ਹੋਵੇ। ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਸੋ ਸੇਵਾਦਾਰ ਹੋਵੇ
Explore ਮਾਰਕਸ 10:43
8
ਮਾਰਕਸ 10:15
ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਿਹੜਾ ਮਨੁੱਖ ਇੱਕ ਛੋਟੇ ਬੱਚੇ ਵਾਂਗ ਪਰਮੇਸ਼ਵਰ ਦੇ ਰਾਜ ਨੂੰ ਕਬੂਲ ਨਹੀਂ ਕਰੇਂਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰੇਂਗਾ।”
Explore ਮਾਰਕਸ 10:15
9
ਮਾਰਕਸ 10:31
ਪਰ ਬਹੁਤ ਸਾਰੇ ਜਿਹੜੇ ਪਹਿਲੇ ਹਨ ਉਹ ਆਖਰੀ ਹੋਣਗੇ ਅਤੇ ਆਖਰੀ ਪਹਿਲੇ ਹੋਣਗੇ।”
Explore ਮਾਰਕਸ 10:31
10
ਮਾਰਕਸ 10:6-8
ਪਰ ਸ੍ਰਿਸ਼ਟੀ ਦੀ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ,’ ਕਰਕੇ ਬਣਾਇਆ। ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ, ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ।’
Explore ਮਾਰਕਸ 10:6-8
Home
Bible
Plans
Videos