ਜਿਵੇਂ ਕਿ ਪਵਿੱਤਰ ਸ਼ਾਸਤਰ ਆਖਦਾ ਹੈ, “ਜਿਹੜਾ ਵਿਅਕਤੀ ਮਸੀਹ ਉੱਤੇ ਵਿਸ਼ਵਾਸ ਕਰਦਾ ਹੈ ਉਹ ਕਦੇ ਸ਼ਰਮਿੰਦਾ ਨਾ ਹੋਵੇਗਾ।” ਯਹੂਦੀ ਅਤੇ ਗ਼ੈਰ-ਯਹੂਦੀ ਵਿੱਚ ਕੋਈ ਅੰਤਰ ਨਹੀਂ ਹੈ। ਉਹੀ ਪ੍ਰਭੂ ਸਾਰਿਆਂ ਦਾ ਮਾਲਕ ਹੈ ਅਤੇ ਜੋ ਉਸ ਨੂੰ ਪੁਕਾਰਦਾ ਹੈ ਉਹਨਾਂ ਨੂੰ ਅਸੀਸਾਂ ਦਿੰਦਾ ਹੈ। ਕਿਉਂਕਿ, “ਹਰੇਕ ਜਿਹੜਾ ਵੀ ਪ੍ਰਭੂ ਦਾ ਨਾਮ ਲੈ ਕੇ ਪੁਕਾਰਦਾ ਹੈ ਉਹ ਬਚਾਇਆ ਜਾਵੇਗਾ।”