ਇਸ ਲਈ ਜੇਕਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੀ ਦਾਤ ਪ੍ਰਦਾਨ ਕੀਤੀ ਹੈ ਜੋ ਉਸ ਨੇ ਸਾਨੂੰ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ, ਤਾਂ ਫ਼ਿਰ ਪਰਮੇਸ਼ੁਰ ਦੇ ਕਾਰਜ ਦਾ ਵਿਰੋਧ ਕਰਨ ਵਾਲਾ ਮੈਂ ਕੌਣ ਸੀ?”
ਜਦੋਂ ਯਹੂਦੀ ਨਿਹਚਾਵਾਨਾ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਬਹਿਸ ਕਰਨੀ ਬੰਦ ਕੀਤੀ ਅਤੇ ਪਰਮੇਸ਼ੁਰ ਦੀ ਉਸਤਤਿ ਕਰਦੇ ਹੋਏ ਆਖਿਆ, “ਇਸਦਾ ਮਤਲਬ ਹੈ ਕਿ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਮੌਕਾ ਦਿੱਤਾ ਹੈ ਕਿ ਉਹ ਵੀ ਆਪਣੇ ਆਪ ਨੂੰ ਬਦਲ ਕੇ ਸਾਡੇ ਵਰਗਾ ਜੀਵਨ ਬਤੀਤ ਕਰ ਸੱਕਣ।”