ਇਸੇ ਲਈ, ਹੇ ਭਰਾਵੋ, ਤੁਸੀਂ ਆਪਣੇ ਵਿੱਚੋਂ ਉਨ੍ਹਾਂ ਸੱਤ ਆਦਮੀਆਂ ਨੂੰ ਚੁਣੋ, ਜਿਨ੍ਹਾਂ ਦੀ ਪ੍ਰਤਿਸ਼ਠਾ ਚੰਗੀ ਹੋਵੇ। ਉਹ ਸਿਆਣਪ ਅਤੇ ਆਤਮਾ ਨਾਲ ਭਰਪੂਰ ਹੋਣੇ ਚਾਹੀਦੇ ਹਨ। ਅਸੀਂ ਉਨ੍ਹਾਂ ਨੂੰ ਇਹ ਕਾਰਜ ਸੌਂਪ ਦੇਵਾਂਗੇ। ਫ਼ੇਰ ਅਸੀਂ ਆਪਣਾ ਸਾਰਾ ਸਮਾਂ ਪ੍ਰਾਰਥਨਾ ਅਤੇ ਪਰਮੇਸ਼ੁਰ ਦੇ ਬਚਨਾਂ ਦਾ ਉਪਦੇਸ਼ ਕਰਨ ਵਿੱਚ ਬਿਤਾ ਸੱਕਾਂਗੇ।”