ਤਾਂ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ, “ਉਸ ਰੱਥ ਕੋਲ ਜਾ ਅਤੇ ਉਸ ਦੇ ਨਜ਼ਦੀਕ ਰਹਿ।” ਫ਼ੇਰ ਫ਼ਿਲਿਪੁੱਸ ਰੱਥ ਦੇ ਨਜ਼ਦੀਕ ਨੱਸਿਆ ਅਤੇ ਉੱਥੇ ਉਸ ਨੇ ਇੱਕ ਆਦਮੀ ਨੂੰ ਯਸਾਯਾਹ ਨਬੀ ਦੀ ਪੁਸਤਕ ਪੜ੍ਹਦਿਆਂ ਸੁਣਿਆ। ਫ਼ਿਲਿਪੁੱਸ ਨੇ ਉਸ ਨੂੰ ਕਿਹਾ, “ਕੀ ਜੋ ਤੂੰ ਪੜ੍ਹ ਰਿਹਾ, ਉਸ ਨੂੰ ਸਮਝ ਵੀ ਰਿਹਾ ਹੈਂ?”
ਉਸ ਆਦਮੀ ਨੇ ਕਿਹਾ, “ਮੈਂ ਕਿਵੇਂ ਸਮਝ ਸੱਕਦਾ ਹਾਂ? ਮੈਨੂੰ ਕਿਸੇ ਅਜਿਹੇ ਆਦਮੀ ਦੀ ਜ਼ਰੂਰਤ ਹੈ ਜੋ ਮੈਨੂੰ ਇਸਦੀ ਵਿਆਖਿਆ ਕਰਕੇ ਦੱਸੇ।” ਤਦ ਉਸ ਨੇ ਫ਼ਿਲਿਪੁੱਸ ਨੂੰ ਸੱਦਾ ਦਿੱਤਾ ਕਿ ਉਹ ਰੱਥ ਚ ਚੜ੍ਹ੍ਹ ਆਵੇ ਤੇ ਉਸ ਦੇ ਨਾਲ ਆਕੇ ਬੈਠੇ।