1
ਕੂਚ 2:24-25
ਪਵਿੱਤਰ ਬਾਈਬਲ
PERV
ਪਰਮੇਸ਼ੁਰ ਨੇ ਉਨ੍ਹਾਂ ਦੀਆਂ ਕਰਾਹਾਂ ਸੁਣੀਆਂ ਅਤੇ ਉਸ ਨੇ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਚੇਤੇ ਕੀਤਾ। ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਦੀਆਂ ਮੁਸੀਬਤਾਂ ਦੇਖਿਆਂ, ਅਤੇ ਉਹ ਜਾਣਦਾ ਸੀ ਕਿ ਉਸ ਨੂੰ ਕੀ ਕਰਨਾ ਚਾਹੀਦਾ।
Compare
Explore ਕੂਚ 2:24-25
2
ਕੂਚ 2:23
ਬਹੁਤ ਸਮਾਂ ਬੀਤ ਗਿਆ ਅਤੇ ਮਿਸਰ ਦਾ ਰਾਜਾ ਮਰ ਗਿਆ। ਪਰ ਇਸਰਾਏਲ ਦੇ ਲੋਕਾਂ ਨੂੰ ਹਾਲੇ ਵੀ ਸਖਤ ਮਿਹਨਤ ਦਾ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਨ੍ਹਾਂ ਨੇ ਸਹਾਇਤਾ ਲਈ ਪੁਕਾਰ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਪੁਕਾਰ ਸੁਣ ਲਈ।
Explore ਕੂਚ 2:23
3
ਕੂਚ 2:10
ਬੱਚਾ ਵੱਡਾ ਹੋ ਗਿਆ, ਅਤੇ ਕੁਝ ਸਮੇਂ ਬਾਦ, ਔਰਤ ਨੇ ਬੱਚਾ ਰਾਜੇ ਦੀ ਧੀ ਨੂੰ ਦੇ ਦਿੱਤਾ। ਰਾਜੇ ਧੀ ਨੇ ਬੱਚੇ ਨੂੰ ਆਪਣੇ ਪੁੱਤਰ ਵਜੋਂ ਪ੍ਰਵਾਨ ਕਰ ਲਿਆ। ਉਸ ਨੇ ਉਸਦਾ ਨਾਮ ਮੂਸਾ ਰੱਖਿਆ, ਕਿਉਂਕਿ ਉਸ ਨੇ ਉਸ ਨੂੰ ਪਾਣੀ ਵਿੱਚੋਂ ਕੱਢਿਆ ਸੀ।
Explore ਕੂਚ 2:10
4
ਕੂਚ 2:9
ਰਾਜੇ ਦੀ ਧੀ ਨੇ ਮਾਂ ਨੂੰ ਆਖਿਆ, “ਇਸ ਬੱਚੇ ਨੂੰ ਚੁੱਕ ਲੈ ਅਤੇ ਮੇਰੀ ਖਾਤਰ ਇਸ ਨੂੰ ਦੁੱਧ ਚੁੰਘਾ। ਮੈਂ ਇਸਦੀ ਦੇਖ-ਭਾਲ ਕਰਨ ਲਈ ਤੈਨੂੰ ਮਜ਼ਦੂਰੀ ਦੇਵਾਂਗੀ।” ਇਸ ਲਈ ਔਰਤ ਨੇ ਆਪਣਾ ਬੱਚਾ ਚੁੱਕ ਲਿਆ ਅਤੇ ਉਸਦੀ ਦੇਖ-ਭਾਲ ਕੀਤੀ।
Explore ਕੂਚ 2:9
5
ਕੂਚ 2:5
ਓਸੇ ਵੇਲੇ, ਫ਼ਿਰਊਨ ਦੀ ਧੀ ਨਦੀ ਉੱਤੇ ਨਹਾਉਣ ਲਈ ਆਈ। ਉਸ ਨੇ ਕਾਹੀ ਅੰਦਰ ਟੋਕਰਾ ਦੇਖਿਆ। ਉਸ ਦੀਆਂ ਦਾਸੀਆਂ ਨਦੀ ਕੰਢੇ ਤੁਰ ਰਹੀਆਂ ਸਨ। ਇਸ ਲਈ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ ਕਿ ਟੋਕਰਾ ਲੈ ਕੇ ਆ।
Explore ਕੂਚ 2:5
6
ਕੂਚ 2:11-12
ਮੂਸਾ ਵੱਡਾ ਹੋਇਆ। ਇੱਕ ਦਿਨ ਉਹ ਆਪਣੇ ਇਬਰਾਨੀ ਲੋਕਾਂ ਕੋਲ ਗਿਆ ਅਤੇ ਵੇਖਿਆ ਕਿਵੇਂ ਉਨ੍ਹਾਂ ਨੂੰ ਸਖਤ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਸੇ ਸਮੇਂ, ਉਸ ਨੇ ਇੱਕ ਮਿਸਰੀ ਆਦਮੀ ਨੂੰ ਇਬਰਾਨੀ ਬੰਦੇ ਨੂੰ ਕੁੱਟਦਿਆਂ ਵੇਖਿਆ। ਮੂਸਾ ਨੇ ਆਲੇ-ਦੁਆਲੇ ਦੇਖਿਆ ਅਤੇ ਉਸ ਨੇ ਦੇਖਿਆ ਕਿ ਕੋਈ ਵੀ ਨਹੀਂ ਦੇਖ ਰਿਹਾ ਸੀ। ਫ਼ੇਰ ਮੂਸਾ ਨੇ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਨੂੰ ਰੇਤੇ ਵਿੱਚ ਦਫ਼ਨਾ ਦਿੱਤਾ।
Explore ਕੂਚ 2:11-12
Home
Bible
Plans
Videos