“ਇਸਰਾਏਲ ਦੇ ਲੋਕਾਂ ਨੂੰ ਆਦੇਸ਼ ਦਿਉ ਕਿ ਉਹ ਰੌਸ਼ਨੀ ਲਈ ਦੀਵੇ ਨੂੰ ਹਮੇਸ਼ਾ ਬਲਦਾ ਰੱਖਣ ਲਈ ਸਭ ਤੋਂ ਵੱਧੀਆ ਜੈਤੂਨ ਦਾ ਤੇਲ ਲੈ ਕੇ ਆਉਣ। ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਜ਼ਿਂਮੇ ਦੀਵੇ ਦੀ ਦੇਖ-ਭਾਲ ਕਰਨ ਦਾ ਕੰਮ ਹੋਵੇਗਾ। ਉਹ ਮੰਡਲੀ ਵਾਲੇ ਤੰਬੂ ਦੇ ਪਹਿਲੇ ਕਮਰੇ ਵਿੱਚ ਜਾਣਗੇ। ਇਹ ਉਸ ਕਮਰੇ ਦੇ ਬਾਹਰ ਵਾਲਾ ਕਮਰਾ ਹੈ ਜਿਸਦੇ ਅੰਦਰ ਪਰਦੇ ਪਿੱਛੇ ਇਕਰਾਰਨਾਮਾ ਹੈ। (ਉਹ ਪਰਦਾ ਜਿਹੜਾ ਦੋਹਾਂ ਕਮਰਿਆਂ ਨੂੰ ਵੱਖ ਕਰਦਾ ਹੈ।) ਇਸ ਥਾਂ ਉੱਤੇ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਯਹੋਵਾਹ ਦੇ ਸਨਮੁੱਖ ਦੀਵਾ ਸ਼ਾਮ ਤੋਂ ਸਵੇਰ ਤੱਕ ਲਗਾਤਾਰ ਬਲਦਾ ਰਹੇ। ਇਸਰਾਏਲ ਦੇ ਲੋਕਾਂ ਅਤੇ ਉਨ੍ਹਾਂ ਦੇ ਉਤਰਾਧਿਕਾਰੀਆਂ ਨੂੰ ਇਸ ਨੇਮ ਦੀ ਪਾਲਣਾ ਹਮੇਸ਼ਾ ਲਈ ਕਰਨੀ ਚਾਹੀਦੀ ਹੈ।”