ਉਹ ਕੱਪੜੇ ਇਹ ਹਨ ਜੋ ਉਨ੍ਹਾਂ ਆਦਮੀਆਂ ਨੂੰ ਤਿਆਰ ਕਰਨੇ ਚਾਹੀਦੇ ਹਨ; ਸੀਨੇ ਬੰਦ, ਇੱਕ ਏਫ਼ੋਦ, ਇੱਕ ਚੋਲਾ, ਉਣਿਆ ਹੋਇਆ ਚਿੱਟਾ ਚੋਲਾ, ਇੱਕ ਅਮਾਮਾ ਅਤੇ ਇੱਕ ਪੇਟੀ। ਇਨ੍ਹਾਂ ਲੋਕਾਂ ਨੂੰ ਤੇਰੇ ਭਰਾ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਇਹ ਖਾਸ ਵਸਤਰ ਤਿਆਰ ਕਰਨੇ ਚਾਹੀਦੇ ਹਨ। ਫ਼ੇਰ ਹਾਰੂਨ ਅਤੇ ਉਸ ਦੇ ਪੁੱਤਰ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਦੇ ਹਨ।