ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਯਹੋਵਾਹ, ਮੈਂ ਤੈਨੂੰ ਸੱਚ ਦੱਸ ਰਿਹਾ ਹਾਂ, ਮੈਂ ਕੋਈ ਚੰਗਾ ਬੁਲਾਰਾ ਨਹੀਂ ਹਾਂ। ਮੈਂ ਕਦੇ ਵੀ ਠੀਕ ਤਰ੍ਹਾਂ ਬੋਲਣ ਦੇ ਕਾਬਿਲ ਨਹੀਂ ਰਿਹਾ ਹਾਂ। ਹੁਣ, ਤੇਰੇ ਨਾਲ ਗੱਲਾਂ ਕਰਨ ਤੋਂ ਮਗਰੋਂ ਵੀ, ਮੈਂ ਚੰਗਾ ਬੁਲਾਰਾ ਨਹੀਂ ਹਾਂ ਤੂੰ ਜਾਣਦਾ ਹੈਂ ਕਿ ਮੈਂ ਹੌਲੀ ਅਤੇ ਬੇਢਂਗਾ ਬੋਲਦਾ ਹਾਂ।”