ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਪਰਮੇਸ਼ੁਰ ਨੇ ਤੈਨੂੰ ਇਹ ਚੀਜ਼ਾਂ ਦਿਖਾਈਆਂ, ਇਸ ਲਈ ਤੂੰ ਹੀ ਸਭ ਤੋਂ ਸਿਆਣਾ ਬੰਦਾ ਹੋਵੇਂਗਾ। ਮੈਂ ਤੈਨੂੰ ਆਪਣੇ ਦੇਸ਼ ਦਾ ਮੁਖਤਾਰ ਬਣਾ ਦਿਆਂਗਾ ਅਤੇ ਲੋਕ ਤੇਰੇ ਸਾਰੇ ਆਦੇਸ਼ ਮੰਨਣਗੇ। ਸਿਰਫ਼ ਮੈਂ ਹੀ ਉਹ ਬੰਦਾ ਹੋਵਾਂਗਾ ਜਿਹੜਾ ਤੇਰੇ ਨਾਲੋਂ ਵੱਧ ਤਾਕਤਵਰ ਹੋਵਾਂਗਾ।”