1
ਉਤਪਤ 45:5
ਪਵਿੱਤਰ ਬਾਈਬਲ
PERV
ਹੁਣ, ਫ਼ਿਕਰ ਨਾ ਕਰੋ। ਜੋ ਕੁਝ ਤੁਸੀਂ ਕੀਤਾ ਸੀ ਉਸ ਕਾਰਣ ਆਪਣੇ-ਆਪ ਉੱਤੇ ਗੁੱਸਾ ਨਾ ਕਰੋ। ਇਹ ਮੇਰੇ ਲਈ ਪਰਮੇਸ਼ੁਰ ਦੀ ਯੋਜਨਾ ਸੀ ਕਿ ਮੈਂ ਇੱਥੇ ਆਉਂਦਾ। ਮੈਂ ਇੱਥੇ ਤੁਹਾਡੀ ਜਾਨ ਬਚਾਉਣ ਲਈ ਹਾਂ।
Compare
Explore ਉਤਪਤ 45:5
2
ਉਤਪਤ 45:8
ਇਹ ਤੁਹਾਡਾ ਦੋਸ਼ ਨਹੀਂ ਸੀ ਕਿ ਮੈਨੂੰ ਇੱਥੇ ਭੇਜਿਆ ਗਿਆ। ਇਹ ਪਰਮੇਸ਼ੁਰ ਦੀ ਯੋਜਨਾ ਸੀ। ਪਰਮੇਸ਼ੁਰ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਾਂਗ ਬਣਾਇਆ। ਮੈਂ ਉਸ ਦੇ ਸਾਰੇ ਘਰ ਅਤੇ ਪੂਰੇ ਮਿਸਰ ਦਾ ਰਾਜਪਾਲ ਹਾਂ।”
Explore ਉਤਪਤ 45:8
3
ਉਤਪਤ 45:7
ਇਸ ਲਈ ਪਰਮੇਸ਼ੁਰ ਨੇ ਮੈਨੂੰ ਇੱਥੇ ਤੁਹਾਡੇ ਨਾਲੋਂ ਪਹਿਲਾਂ ਭੇਜ ਦਿੱਤਾ ਸੀ ਤਾਂ ਜੋ ਮੈਂ ਇਸ ਦੇਸ਼ ਵਿੱਚ ਤੁਹਾਡੇ ਲੋਕਾਂ ਨੂੰ ਬਚਾ ਸੱਕਾਂ।
Explore ਉਤਪਤ 45:7
4
ਉਤਪਤ 45:4
ਇਸ ਲਈ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਇੱਕ ਵਾਰੀ ਫ਼ੇਰ ਆਖਿਆ, “ਆਓ ਮੇਰੇ ਕੋਲ ਆਓ। ਮੈਂ ਬੇਨਤੀ ਕਰਦਾ ਹਾਂ ਇੱਥੇ ਆਓ।” ਇਸ ਲਈ ਭਰਾ ਯੂਸੁਫ਼ ਦੇ ਨੇੜੇ ਹੋ ਗਏ। ਅਤੇ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਡਾ ਭਰਾ ਯੂਸੁਫ਼ ਹਾਂ। ਮੈਂ ਹੀ ਹਾਂ ਜਿਸ ਨੂੰ ਤੁਸੀਂ ਗੁਲਾਮ ਵਜੋਂ ਮਿਸਰ ਨੂੰ ਵੇਚ ਦਿੱਤਾ ਸੀ।
Explore ਉਤਪਤ 45:4
5
ਉਤਪਤ 45:6
ਅਕਾਲ ਦਾ ਇਹ ਭਿਆਨਕ ਸਮਾਂ ਹੁਣ ਦੋ ਸਾਲ ਤੋਂ ਜਾਰੀ ਹੈ। ਅਤੇ ਪੰਜ ਵਰ੍ਹੇ ਹੋਰ ਫ਼ਸਲਾਂ ਦੀ ਬਿਜਾਈ ਜਾਂ ਵਾਢੀ ਤੋਂ ਬਿਨਾ ਰਹਿਣਗੇ।
Explore ਉਤਪਤ 45:6
6
ਉਤਪਤ 45:3
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੈਂ ਤੁਹਾਡਾ ਭਰਾ ਯੂਸੁਫ਼ ਹਾਂ। ਕੀ ਮੇਰਾ ਪਿਤਾ ਠੀਕ-ਠਾਕ ਹੈ?” ਪਰ ਭਰਾਵਾਂ ਨੇ ਉਸ ਨੂੰ ਜਵਾਬ ਨਹੀਂ ਦਿੱਤਾ। ਉਹ ਉਲਝਣ ਵਿੱਚ ਪਏ ਹੋਏ ਅਤੇ ਡਰੇ ਹੋਏ ਸਨ।
Explore ਉਤਪਤ 45:3
Home
Bible
Plans
Videos