1
ਮੱਤੀ ਦੀ ਇੰਜੀਲ 15:18-19
ਪਵਿੱਤਰ ਬਾਈਬਲ
PERV
ਪਰ ਜਿਹੜੀਆਂ ਗੱਲਾਂ ਮੂੰਹੋਂ ਨਿਕਲਦੀਆਂ ਹਨ, ਉਹ ਦਿਲੋਂ ਆਉਂਦੀਆਂ ਹਨ, ਅਤੇ ਇਹੋ ਗੱਲਾਂ ਮਨੁੱਖ ਨੂੰ ਅਸ਼ੁੱਧ ਬਣਾ ਦਿੰਦੀਆਂ ਹਨ। ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿੱਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਠ ਬੋਲਣਾ ਅਤੇ ਭੰਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ।
Compare
Explore ਮੱਤੀ ਦੀ ਇੰਜੀਲ 15:18-19
2
ਮੱਤੀ ਦੀ ਇੰਜੀਲ 15:11
ਜੋ ਕੁਝ ਵੀ ਮਨੁੱਖ ਦੇ ਮੂੰਹ ਅੰਦਰ ਜਾਂਦਾ ਹੈ ਉਹ ਉਸ ਨੂੰ ਅਸ਼ੁੱਧ ਨਹੀਂ ਬਣਾਉਂਦਾ, ਸਗੋਂ ਜੋ ਕੁਝ ਵੀ ਉਸ ਵਿਅਕਤੀ ਦੇ ਮੂਹੋਂ ਨਿਕਲਦਾ ਹੈ ਉਹ ਉਸ ਨੂੰ ਅਸ਼ੁੱਧ ਬਣਾਉਂਦਾ ਹੈ।”
Explore ਮੱਤੀ ਦੀ ਇੰਜੀਲ 15:11
3
ਮੱਤੀ ਦੀ ਇੰਜੀਲ 15:8-9
‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ। ਉਹ ਕਿਸੇ ਚੀਜ਼ ਵਾਸਤੇ ਮੇਰੀ ਉਪਾਸਨਾ ਨਹੀਂ ਕਰਦੇ ਕਿਉਂਕਿ ਉਹ ਮਨੁੱਖ ਦੀਆਂ ਬਣਾਈਆਂ ਰੀਤਾਂ ਦਾ ਉਪਦੇਸ਼ ਦਿੰਦੇ ਹਨ।’”
Explore ਮੱਤੀ ਦੀ ਇੰਜੀਲ 15:8-9
4
ਮੱਤੀ ਦੀ ਇੰਜੀਲ 15:28
ਤਦ ਯਿਸੂ ਨੇ ਉੱਤਰ ਦਿੱਤਾ, “ਹੇ ਬੀਬੀ ਤੇਰੀ ਵਿਸ਼ਵਾਸ ਵੱਡੀ ਹੈ। ਜਿਵੇਂ ਤੂੰ ਚਾਹੇਂ ਉਵੇਂ ਹੀ ਹੋਵੇ।” ਇਉਂ ਉਸਦੀ ਧੀ ਉਸੇ ਵੇਲੇ ਹੀ ਚੰਗੀ ਹੋ ਗਈ।
Explore ਮੱਤੀ ਦੀ ਇੰਜੀਲ 15:28
5
ਮੱਤੀ ਦੀ ਇੰਜੀਲ 15:25-27
ਪਰ ਉਹ ਯਿਸੂ ਕੋਲ ਆਈ ਅਤੇ ਉਸ ਦੇ ਅੱਗੇ ਮੱਥਾ ਟੇਕ ਕੇ ਬੋਲੀ, “ਪ੍ਰਭੂ ਜੀ, ਮੇਰੀ ਸਹਾਇਤਾ ਕਰੋ।” ਤਾਂ ਯਿਸੂ ਨੇ ਉੱਤਰ ਦਿੱਤਾ, “ਬਾਲਕਾਂ ਦੀ ਰੋਟੀ ਲੈ ਕੇ ਕੁੱਤਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ।” ਉਸ ਨੇ ਆਖਿਆ, “ਹਾਂ ਪ੍ਰਭੂ ਜੀ, ਪਰ ਕੁੱਤੇ ਵੀ ਆਪਣੇ ਮਾਲਕ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁਕੜੇ ਖਾਂਦੇ ਹਨ।”
Explore ਮੱਤੀ ਦੀ ਇੰਜੀਲ 15:25-27