1
ਮੱਤੀ ਦੀ ਇੰਜੀਲ 16:24
ਪਵਿੱਤਰ ਬਾਈਬਲ
PERV
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਤਾਂ ਉਸ ਨੂੰ ਉਨ੍ਹਾਂ ਗੱਲਾਂ ਨੂੰ ‘ਨਾਂਹ’ ਆਖਣੀ ਪਵੇਗੀ ਜਿਨ੍ਹਾਂ ਨੂੰ ਉਹ ਚਾਹੁੰਦਾ ਹੈ। ਉਸ ਵਿਅਕਤੀ ਨੂੰ ਉਹ ਸਲੀਬ ਕਬੂਲ ਕਰਨੀ ਚਾਹੀਦੀ ਹੈ ਜੋ ਉਸ ਨੂੰ ਦਿੱਤੀ ਗਈ ਹੈ ਅਤੇ ਮੇਰਾ ਪਿੱਛਾ ਕਰਨਾ ਚਾਹੀਦਾ ਹੈ।
Compare
Explore ਮੱਤੀ ਦੀ ਇੰਜੀਲ 16:24
2
ਮੱਤੀ ਦੀ ਇੰਜੀਲ 16:18
ਮੈਂ ਵੀ ਤੈਨੂੰ ਆਖਦਾ ਹਾਂ ਕਿ ਤੂੰ ਪਤਰਸ ਹੈਂ, ਅਤੇ ਮੈਂ ਆਪਣੀ ਕਲੀਸਿਯਾ ਇਸ ਚੱਟਾਨ ਉੱਪਰ ਬਨਾਵਾਂਗਾ। ਮੌਤ ਦੀ ਸ਼ਕਤੀ ਕਦੀ ਵੀ ਮੇਰੀ ਕਲੀਸਿਯਾ ਨੂੰ ਹਰਾਉਣ ਦੇ ਕਾਬਿਲ ਨਹੀਂ ਹੋਵੇਗੀ।
Explore ਮੱਤੀ ਦੀ ਇੰਜੀਲ 16:18
3
ਮੱਤੀ ਦੀ ਇੰਜੀਲ 16:19
ਮੈਂ ਤੈਨੂੰ ਸਵਰਗ ਦੇ ਰਾਜ ਦੀਆਂ ਕੁੰਜੀਆਂ ਦੇਵਾਂਗਾ। ਜੋ ਨਿਆਂ ਤੂੰ ਧਰਤੀ ਉੱਤੇ ਕਰੇਂਗਾ ਪਰਮੇਸ਼ੁਰ ਦੁਆਰਾ ਕੀਤਾ ਨਿਆਂ ਹੋਵੇਗਾ। ਜਿਸ ਮੁਆਫ਼ੀ ਦਾ ਇਕਰਾਰ ਤੂੰ ਧਰਤੀ ਤੇ ਕਰੇਂਗਾ ਉਹ ਪਰਮੇਸ਼ੁਰ ਦੁਆਰਾ ਦਿੱਤੀ ਗਈ ਮਾਫ਼ੀ ਹੋਵੇਗੀ।”
Explore ਮੱਤੀ ਦੀ ਇੰਜੀਲ 16:19
4
ਮੱਤੀ ਦੀ ਇੰਜੀਲ 16:25
ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣਾ ਚਾਹੇਗਾ ਉਹ ਉਸ ਨੂੰ ਗੁਆ ਦੇਵੇਗਾ। ਅਤੇ ਹਰ ਉਹ ਵਿਅਕਤੀ ਜੋ ਮੇਰੇ ਲਈ ਆਪਣੀ ਜਾਨ ਗੁਆਵੇਗਾ ਉਹ ਉਸ ਨੂੰ ਪਾ ਲਵੇਗਾ।
Explore ਮੱਤੀ ਦੀ ਇੰਜੀਲ 16:25
5
ਮੱਤੀ ਦੀ ਇੰਜੀਲ 16:26
ਕਿਸੇ ਵਿਅਕਤੀ ਨੂੰ ਕੀ ਲਾਭ ਹੋਵੇਗਾ ਜੇਕਰ ਉਹ ਸਾਰੀ ਦੁਨੀਆਂ ਜਿੱਤ ਲਵੇ, ਪਰ ਆਪਣੇ ਪ੍ਰਾਣ ਗੁਆ ਲਵੇ? ਵਿਅਕਤੀ ਆਪਣੇ ਪ੍ਰਾਣ ਵਾਪਸ ਲੈਣ ਲਈ ਕੁਝ ਵੀ ਨਹੀਂ ਦੇ ਸੱਕਦਾ।
Explore ਮੱਤੀ ਦੀ ਇੰਜੀਲ 16:26
6
ਮੱਤੀ ਦੀ ਇੰਜੀਲ 16:15-16
ਉਸ ਨੇ ਉਨ੍ਹਾਂ ਨੂੰ ਕਿਹਾ, “ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?” ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹ ਹੋ, ਜਿਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”
Explore ਮੱਤੀ ਦੀ ਇੰਜੀਲ 16:15-16
7
ਮੱਤੀ ਦੀ ਇੰਜੀਲ 16:17
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਤੂੰ ਧੰਨ ਹੈ ਯੂਨਾਹ ਦੇ ਪੁੱਤਰ ਸ਼ਮਊਨ। ਕਿਉਂਕਿ ਇਹ ਗੱਲ ਤੈਨੂੰ ਮਨੁੱਖ ਦੁਆਰਾ ਨਹੀਂ ਪ੍ਰਗਟਾਈ ਗਈ ਸਗੋਂ ਮੇਰੇ ਪਿਤਾ ਦੁਆਰਾ ਜੋ ਕਿ ਸਵਰਗ ਵਿੱਚ ਹੈ।
Explore ਮੱਤੀ ਦੀ ਇੰਜੀਲ 16:17