1
ਮੱਤੀ ਦੀ ਇੰਜੀਲ 18:20
ਪਵਿੱਤਰ ਬਾਈਬਲ
PERV
ਇਹ ਸੱਚ ਹੈ ਕਿਉਂਕਿ ਦੋ ਜਾਂ ਤਿੰਨ ਮਨੁੱਖ ਮੇਰੇ ਨਾਂ ਤੇ ਇਕੱਠੇ ਹੋਣ, ਤਾਂ ਮੈਂ ਉੱਥੇ ਉਨ੍ਹਾਂ ਦੇ ਨਾਲ ਹਾਂ।”
Compare
Explore ਮੱਤੀ ਦੀ ਇੰਜੀਲ 18:20
2
ਮੱਤੀ ਦੀ ਇੰਜੀਲ 18:19
ਮੈਂ ਤੁਹਾਨੂੰ ਇਹ ਵੀ ਕਹਿੰਦਾ ਹਾਂ ਕਿ ਜੇਕਰ ਤੁਸੀਂ ਦੋ ਜਣੇ ਵੀ ਧਰਤੀ ਉੱਤੇ ਕਿਸੇ ਗੱਲ ਲਈ ਮੰਨੋਗੇ ਤਾਂ ਤੁਸੀਂ ਉਸ ਲਈ ਬੇਨਤੀ ਕਰ ਸੱਕਦੇ ਹੋ, ਅਤੇ ਜੋ ਵੀ ਤੁਸੀਂ ਮੰਗੋਂਗੇ ਉਹ ਤੁਹਾਡੇ ਲਈ ਮੇਰੇ ਸੁਰਗੀ ਪਿਤਾ ਦੁਆਰਾ ਪੂਰਾ ਕੀਤਾ ਜਾਵੇਗਾ।
Explore ਮੱਤੀ ਦੀ ਇੰਜੀਲ 18:19
3
ਮੱਤੀ ਦੀ ਇੰਜੀਲ 18:2-3
ਤਦ ਉਸ ਨੇ ਇੱਕ ਛੋਟੇ ਬੱਚੇ ਨੂੰ ਸੱਦਿਆ ਅਤੇ ਉਸ ਨੂੰ ਚੇਲਿਆਂ ਦੇ ਸਾਹਮਣੇ ਖੜ੍ਹਾ ਕਰਕੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਨੂੰ ਬਦਲਨਾ ਚਾਹੀਦਾ ਹੈ ਅਤੇ ਆਪਣੇ ਦਿਲਾਂ ਵਿੱਚ ਛੋਟੇ ਬੱਚਿਆਂ ਜਿਹੇ ਬਣ ਜਾਣਾ ਚਾਹੀਦਾ ਹੈ, ਨਹੀਂ ਤਾਂ ਤੁਸੀਂ ਕਦੇ ਵੀ ਸਵਰਗ ਦੇ ਰਾਜ ਵਿੱਚ ਦਾਖਲ ਨਹੀਂ ਹੋਵੋਂਗੇ।
Explore ਮੱਤੀ ਦੀ ਇੰਜੀਲ 18:2-3
4
ਮੱਤੀ ਦੀ ਇੰਜੀਲ 18:4
ਇਸ ਲਈ ਜੋ ਕੋਈ ਵੀ ਆਪਣੇ-ਆਪ ਨੂੰ ਇਸ ਬੱਚੇ ਵਾਂਗ ਨਿਮਰ ਬਣਾਉਂਦਾ ਸੋਈ ਸਵਰਗ ਦੇ ਰਾਜ ਵਿੱਚ ਸਭਨਾਂ ਤੋਂ ਵੱਡਾ ਹੈ।
Explore ਮੱਤੀ ਦੀ ਇੰਜੀਲ 18:4
5
ਮੱਤੀ ਦੀ ਇੰਜੀਲ 18:5
“ਅਤੇ ਜੋ ਕੋਈ ਵੀ ਇਸ ਤਰ੍ਹਾਂ ਇੱਕ ਛੋਟੇ ਬੱਚੇ ਨੂੰ ਮੇਰੇ ਨਾਂ ਵਿੱਚ ਕਬੂਲਦਾ, ਉਹ ਮੈਨੂੰ ਕਬੂਲਦਾ ਹੈ।
Explore ਮੱਤੀ ਦੀ ਇੰਜੀਲ 18:5
6
ਮੱਤੀ ਦੀ ਇੰਜੀਲ 18:18
“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਵੀ ਨਿਆਂ ਤੁਸੀ ਇੱਥੇ ਧਰਤੀ ਤੇ ਕਰੋਂਗੇ ਉਹ ਪਰਮੇਸ਼ੁਰ ਦੁਆਰਾ ਕੀਤਾ ਨਿਆਂ ਹੋਵੇਗਾ। ਜੋ ਕੁਝ ਵੀ ਤੁਸੀਂ ਧਰਤੀ ਤੇ ਮਾਫ਼ ਕਰੋਂਗੇ ਉਹ ਮਾਫ਼ੀ ਪਰਮੇਸ਼ੁਰ ਦੀ ਦਿੱਤੀ ਹੋਈ ਮਾਫ਼ੀ ਹੋਵੇਗੀ।
Explore ਮੱਤੀ ਦੀ ਇੰਜੀਲ 18:18
7
ਮੱਤੀ ਦੀ ਇੰਜੀਲ 18:35
“ਇਸੇ ਤਰ੍ਹਾਂ ਮੇਰਾ ਸੁਰਗੀ ਪਿਤਾ ਤੁਹਾਡੇ ਨਾਲ ਕਰੇਗਾ ਜਿਵੇਂ ਰਾਜੇ ਨੇ ਨੋਕਰ ਨਾਲ ਕੀਤਾ ਜੇਕਰ ਤੁਸੀਂ ਆਪਣੇ ਭਾਈਆਂ ਅਤੇ ਭੈਣਾਂ ਨੂੰ ਆਪਣੇ ਦਿਲੋਂ ਮਾਫ਼ ਨਹੀਂ ਕਰੋਂਗੇ ਤਾਂ ਮੇਰਾ ਸੁਰਗੀ ਪਿਤਾ ਤੁਹਾਨੂੰ ਮਾਫ਼ ਨਹੀਂ ਕਰੇਗਾ।”
Explore ਮੱਤੀ ਦੀ ਇੰਜੀਲ 18:35
8
ਮੱਤੀ ਦੀ ਇੰਜੀਲ 18:6
“ਅਤੇ ਜਿਹੜਾ ਕੋਈ ਵੀ ਇਨ੍ਹਾਂ ਛੋਟਿਆਂ ਬੱਚਿਆਂ ਕੋਲੋਂ, ਜਿਹੜੇ ਮੇਰੇ ਵਿੱਚ ਨਿਹਚਾ ਰੱਖਦੇ ਹਨ, ਪਾਪ ਕਰਾਉਣ ਦਾ ਕਾਰਣ ਬਣਦਾ ਹੈ, ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲੇ ਵਿੱਚ ਚੱਕੀ ਦਾ ਪੁੜ ਬੰਨ੍ਹ ਕੇ ਉਸ ਨੂੰ ਡੂੰਘੇ ਸਮੁੰਦਰ ਵਿੱਚ ਡੋਬ ਦਿੱਤਾ ਜਾਵੇ।
Explore ਮੱਤੀ ਦੀ ਇੰਜੀਲ 18:6
9
ਮੱਤੀ ਦੀ ਇੰਜੀਲ 18:12
“ਤੁਸੀਂ ਕੀ ਸਮਝਦੇ ਹੋ? ਜੇਕਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਉਨ੍ਹਾਂ ਵਿੱਚੋਂ ਇੱਕ ਭੇਡ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਪਹਾੜ ਤੇ ਛੱਡ ਕੇ ਉਸ ਗੁਆਚੀ ਹੋਈ ਭੇਡ ਨੂੰ ਲੱਭਣ ਨਹੀਂ ਜਾਵੇਗਾ?
Explore ਮੱਤੀ ਦੀ ਇੰਜੀਲ 18:12