ਤੁਹਾਡੇ ਵਿੱਚ ਅਜਿਹਾ ਨਾ ਹੋਵੇ, ਪਰ ਜੇਕਰ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਉਸ ਨੂੰ ਸੇਵਕ ਵਾਂਗ ਤੁਹਾਡੀ ਸੇਵਾ ਕਰਨੀ ਚਾਹੀਦੀ ਹੈ। ਜੇਕਰ ਤੁਹਾਡੇ ਵਿੱਚੋਂ ਕੋਈ ਪਹਿਲਾ ਬਨਣਾ ਚਾਹੇ ਉਹ ਪਹਿਲਾਂ ਤੁਹਾਡਾ ਦਾਸ ਹੋਵੇ। ਉਵੇਂ ਹੀ ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਕਰਵਾਉਨ ਨਹੀਂ ਸਗੋਂ ਉਹ ਹੋਰਨਾਂ ਲੋਕਾਂ ਦੀ ਸੇਵਾ ਕਰਨ ਲਈ ਆਇਆ ਹੈ। ਉਹ ਬਹੁਤ ਸਾਰੇ ਲੋਕਾਂ ਨੂੰ ਬਚਾਉਣ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”