1
ਮੱਤੀ ਦੀ ਇੰਜੀਲ 26:41
ਪਵਿੱਤਰ ਬਾਈਬਲ
PERV
ਜਾਗੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋਂ। ਆਤਮਾ ਤਾਂ ਇਛੁੱਕ ਹੈ, ਪਰ ਤੁਹਾਡਾ ਸ਼ਰੀਰ ਕਮਜ਼ੋਰ ਹੈ।”
Compare
Explore ਮੱਤੀ ਦੀ ਇੰਜੀਲ 26:41
2
ਮੱਤੀ ਦੀ ਇੰਜੀਲ 26:38
ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਹਾਂ ਪੁੱਤਰਾਂ ਨੂੰ ਕਿਹਾ, “ਮੇਰਾ ਆਤਮਾ ਦੁੱਖ ਨਾਲ ਭਰਪੂਰ ਹੈ ਅਤੇ ਮੇਰਾ ਦਿਲ ਉਦਾਸੀ ਨਾਲ ਟੁੱਟਦਾ ਜਾ ਰਿਹਾ ਹੈ। ਤੁਸੀਂ ਇੱਥੇ ਮੇਰੇ ਨਾਲ ਜਾਗਦੇ ਰਹੋ ਅਤੇ ਰਤਾ ਉਡੀਕ ਕਰੋ।”
Explore ਮੱਤੀ ਦੀ ਇੰਜੀਲ 26:38
3
ਮੱਤੀ ਦੀ ਇੰਜੀਲ 26:39
ਤਦ ਯਿਸੂ ਉਨ੍ਹਾਂ ਤੋਂ ਥੋੜਾ ਕੁ ਅੱਗੇ ਨੂੰ ਵੱਧਿਆ। ਯਿਸੂ ਮੂੰਹ ਭਾਰ ਜ਼ਮੀਨ ਉੱਤੇ ਪਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇਕਰ ਇਹ ਸੰਭਵ ਹੈ ਤਾਂ ਦੁੱਖ ਦਾ ਇਹ ਪਿਆਲਾ ਲੈ ਲਵੋ। ਪਰ ਤੂੰ ਉਹੀ ਕਰ ਜੋ ਤੂੰ ਚਾਹੁੰਦਾ ਹੈ ਨਾ ਕਿ ਜੋ ਮੈਂ ਚਾਹੁੰਦਾ ਹਾਂ।”
Explore ਮੱਤੀ ਦੀ ਇੰਜੀਲ 26:39
4
ਮੱਤੀ ਦੀ ਇੰਜੀਲ 26:28
ਇਹ ਮੇਰਾ ਲਹੂ ਹੈ। ਮੇਰਾ ਲਹੂ ਪਰਮੇਸ਼ੁਰ ਅਤੇ ਉਸ ਦੇ ਲੋਕਾਂ ਵਿੱਚਕਾਰ ਨਵਾਂ ਕਰਾਰ ਸ਼ੁਰੂ ਕਰਦਾ ਹੈ। ਬਹੁਤ ਸਾਰੇ ਲੋਕਾਂ ਦੇ ਪਾਪ ਮਾਫ਼ ਕਰਨ ਲਈ ਇਹ ਲਹੂ ਵਹਾਇਆ ਗਿਆ ਹੈ।
Explore ਮੱਤੀ ਦੀ ਇੰਜੀਲ 26:28
5
ਮੱਤੀ ਦੀ ਇੰਜੀਲ 26:26
ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਥੋੜੀ ਰੋਟੀ ਲਈ। ਯਿਸੂ ਨੇ ਰੋਟੀ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਆਪਣੇ ਚੇਲਿਆਂ ਵਿੱਚ ਵੰਡ ਦਿੱਤਾ ਅਤੇ ਕਿਹਾ, “ਇਹ ਰੋਟੀ ਲਵੋ ਤੇ ਖਾ ਲਵੋ ਕਿਉਂ ਜੋ ਇਹ ਮੇਰਾ ਸ਼ਰੀਰ ਹੈ।”
Explore ਮੱਤੀ ਦੀ ਇੰਜੀਲ 26:26
6
ਮੱਤੀ ਦੀ ਇੰਜੀਲ 26:27
ਫ਼ਿਰ ਯਿਸੂ ਨੇ ਮੈਅ ਦਾ ਪਿਆਲਾ ਫ਼ੜਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਕਿਹਾ, “ਤੁਹਾਡੇ ਵਿੱਚੋਂ ਹਰ ਕੋਈ ਇਸ ਨੂੰ ਪੀਓ।
Explore ਮੱਤੀ ਦੀ ਇੰਜੀਲ 26:27
7
ਮੱਤੀ ਦੀ ਇੰਜੀਲ 26:40
ਤਦ ਯਿਸੂ ਆਪਣੇ ਚੇਲਿਆਂ ਕੋਲ ਆਇਆ ਅਤੇ ਉਨ੍ਹਾਂ ਨੂੰ ਸੁਤਿਆਂ ਪਾਇਆ। ਯਿਸੂ ਨੇ ਪਤਰਸ ਨੂੰ ਆਖਿਆ, “ਕੀ ਤੁਸੀਂ ਮੇਰੇ ਨਾਲ ਇੱਕ ਘੜੀ ਲਈ ਵੀ ਨਹੀਂ ਜਾਗ ਸੱਕਦੇ?
Explore ਮੱਤੀ ਦੀ ਇੰਜੀਲ 26:40
8
ਮੱਤੀ ਦੀ ਇੰਜੀਲ 26:29
ਮੈਂ ਤੁਹਾਨੂੰ ਦੱਸਦਾ ਹਾਂ, ਕਿ ਮੈਂ ਇਸ ਮੈਅ ਨੂੰ ਫ਼ੇਰ ਕਦੇ ਨਹੀਂ ਪੀਵਾਂਗਾ। ਪਰ ਜਦੋਂ ਮੈਂ ਇਸ ਨੂੰ ਆਪਣੇ ਪਿਤਾ ਦੇ ਰਾਜ ਵਿੱਚ ਤੁਹਾਡੇ ਨਾਲ ਪੀਵਾਂਗਾ ਤਾਂ ਇਹ ਨਵੀਂ ਹੋਵੇਗੀ।”
Explore ਮੱਤੀ ਦੀ ਇੰਜੀਲ 26:29
9
ਮੱਤੀ ਦੀ ਇੰਜੀਲ 26:75
ਤਦ ਪਤਰਸ ਨੂੰ ਯਾਦ ਆਇਆ ਕਿ ਯਿਸੂ ਨੇ ਉਸ ਨੂੰ ਕੀ ਆਖਿਆ ਸੀ: “ਕਿ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਮੈਨੂੰ ਤਿੰਨ ਵਾਰੀ ਜਾਨਣ ਤੋਂ ਇਨਕਾਰ ਕਰੇਂਗਾ।” ਫ਼ੇਰ ਪਤਰਸ ਬਾਹਰ ਗਿਆ ਅਤੇ ਭੁਬਾਂ ਮਾਰਕੇ ਰੋਇਆ।
Explore ਮੱਤੀ ਦੀ ਇੰਜੀਲ 26:75
10
ਮੱਤੀ ਦੀ ਇੰਜੀਲ 26:46
ਵੇਖੋ, ਜੋ ਮਨੁੱਖ ਮੈਨੂੰ ਮੇਰੇ ਦੁਸ਼ਮਨਾਂ ਹੱਥੀਂ ਫ਼ੜਾਵੇਗਾ ਉਹ ਆ ਗਿਆ ਹੈ।”
Explore ਮੱਤੀ ਦੀ ਇੰਜੀਲ 26:46
11
ਮੱਤੀ ਦੀ ਇੰਜੀਲ 26:52
ਯਿਸੂ ਨੇ ਉਸ ਨੂੰ ਕਿਹਾ, “ਆਪਣੀ ਤਲਵਾਰ ਮੁੜ ਮਿਆਨ ਵਿੱਚ ਪਾ ਲੈ, ਕਿਉਂਕਿ ਜਿਹੜੇ ਤਲਵਾਰ ਚਲਾਉਂਦੇ ਹਨ ਉਹ ਤਲਵਾਰ ਨਾਲ ਹੀ ਮਾਰੇ ਜਾਣਗੇ।
Explore ਮੱਤੀ ਦੀ ਇੰਜੀਲ 26:52