1
ਮੱਤੀ ਦੀ ਇੰਜੀਲ 27:46
ਪਵਿੱਤਰ ਬਾਈਬਲ
PERV
ਤਕਰੀਬਨ ਤਿੰਨ ਵਜੇ ਯਿਸੂ ਨੇ ਉੱਚੀ ਅਵਾਜ਼ ਵਿੱਚ ਪੁਕਾਰਿਆ, “ ਏਲੀ-ਏਲੀ ਲਮਾ ਸਬਕਤਾਨੀ? ” ਇਸਦਾ ਮਤਲਬ ਸੀ, “ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ?”
Compare
Explore ਮੱਤੀ ਦੀ ਇੰਜੀਲ 27:46
2
ਮੱਤੀ ਦੀ ਇੰਜੀਲ 27:51-52
ਜਦੋਂ ਯਿਸੂ ਮਰ ਗਿਆ, ਤਾਂ ਮੰਦਰ ਦਾ ਪੜਦਾ ਉੱਪਰ ਤੋਂ ਹੇਠਾਂ ਤੱਕ ਦੋ ਟੁਕੜਿਆਂ ਵਿੱਚ ਪਾਟ ਗਿਆ। ਧਰਤੀ ਕੰਬ ਗਈ ਅਤੇ ਚੱਟਾਨਾਂ ਤਿੜਕ ਗਈਆਂ ਸਨ। ਕਬਰਾਂ ਖੁਲ੍ਹ ਗਈਆਂ, ਅਤੇ ਬਹੁਤ ਸਾਰੇ ਪਰਮੇਸ਼ੁਰ ਦੇ ਲੋਕ, ਜੋ ਮਰ ਚੁੱਕੇ ਸਨ ਮੌਤ ਤੋਂ ਉਭਰ ਆਏ।
Explore ਮੱਤੀ ਦੀ ਇੰਜੀਲ 27:51-52
3
ਮੱਤੀ ਦੀ ਇੰਜੀਲ 27:50
ਫ਼ੇਰ ਯਿਸੂ ਇੱਕ ਵਾਰ ਬਹੁਤ ਉੱਚੀ ਅਵਾਜ਼ ਨਾਲ ਚੀਕਿਆ ਅਤੇ ਪ੍ਰਾਣ-ਹੀਣ ਹੋ ਗਿਆ।
Explore ਮੱਤੀ ਦੀ ਇੰਜੀਲ 27:50
4
ਮੱਤੀ ਦੀ ਇੰਜੀਲ 27:54
ਸੂਬੇਦਾਰ ਅਤੇ ਉਨ੍ਹਾਂ ਸਿਪਾਹੀਆਂ ਨੇ, ਜਿਨ੍ਹਾਂ ਨੇ ਯਿਸੂ ਦੀ ਪਹਿਰੇਦਾਰੀ ਕੀਤੀ ਸੀ, ਇਹ ਭੂਚਾਲ ਅਤੇ ਇਹ ਸਭ ਘਟਨਾਵਾਂ ਵੇਖੀਆਂ ਤਾਂ ਉਹ ਬਹੁਤ ਘਬਰਾਏ ਅਤੇ ਕਿਹਾ, “ਉਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ।”
Explore ਮੱਤੀ ਦੀ ਇੰਜੀਲ 27:54
5
ਮੱਤੀ ਦੀ ਇੰਜੀਲ 27:45
ਦੁਪਿਹਰ ਵੇਲੇ, ਹਨੇਰੇ ਨੇ ਸਾਰੇ ਦੇਸ਼ ਨੂੰ ਢੱਕ ਲਿਆ। ਜੋ ਕਿ ਤਕਰੀਬਨ ਤਿੰਨ ਘੰਟੇ ਰਿਹਾ।
Explore ਮੱਤੀ ਦੀ ਇੰਜੀਲ 27:45
6
ਮੱਤੀ ਦੀ ਇੰਜੀਲ 27:22-23
ਪੁਲਾਤੁਸ ਨੇ ਕਿਹਾ, “ਫ਼ੇਰ ਮੈਂ ਯਿਸੂ ਨਾਲ ਕੀ ਕਰਾਂ ਜਿਹੜਾ ਕਿ ਮਸੀਹ ਕਹਾਉਂਦਾ ਹੈ?” ਲੋਕਾਂ ਨੇ ਉੱਤਰ ਦਿੱਤਾ “ਉਸ ਨੂੰ ਸਲੀਬ ਦਿਉ।” ਰਾਜਪਾਲ ਨੇ ਆਖਿਆ, “ਕਿਉਂ? ਉਸ ਨੇ ਕੀ ਅਪਰਾਧ ਕੀਤਾ ਹੈ।” ਪਰ ਸਭਨਾਂ ਨੇ ਹੋਰ ਉੱਚੀ ਡੰਡ ਪਾਕੇ ਕਿਹਾ, “ਉਸ ਨੂੰ ਸਲੀਬ ਦਿਓ।”
Explore ਮੱਤੀ ਦੀ ਇੰਜੀਲ 27:22-23