1
ਮੱਤੀ ਦੀ ਇੰਜੀਲ 28:19-20
ਪਵਿੱਤਰ ਬਾਈਬਲ
PERV
ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ। ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”
Compare
Explore ਮੱਤੀ ਦੀ ਇੰਜੀਲ 28:19-20
2
ਮੱਤੀ ਦੀ ਇੰਜੀਲ 28:18
ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।
Explore ਮੱਤੀ ਦੀ ਇੰਜੀਲ 28:18
3
ਮੱਤੀ ਦੀ ਇੰਜੀਲ 28:5-6
ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲੱਭ ਰਹੀਆਂ ਹੋ ਜਿਸ ਨੂੰ ਸਲੀਬ ਦਿੱਤੀ ਗਈ ਸੀ। ਪਰ ਯਿਸੂ ਇੱਥੇ ਨਹੀਂ ਹੈ, ਕਿਉਂਕਿ, ਜਿਵੇ ਉਸ ਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ।
Explore ਮੱਤੀ ਦੀ ਇੰਜੀਲ 28:5-6
4
ਮੱਤੀ ਦੀ ਇੰਜੀਲ 28:10
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉੱਥੇ ਵੇਖਣਗੇ।”
Explore ਮੱਤੀ ਦੀ ਇੰਜੀਲ 28:10
5
ਮੱਤੀ ਦੀ ਇੰਜੀਲ 28:12-15
ਫ਼ੇਰ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਇਕੱਠੇ ਹੋਏ ਅਤੇ ਇੱਕ ਵਿਉਂਤ ਬਣਾਈ। ਉਨ੍ਹਾਂ ਨੇ ਸਿਪਾਹੀਆਂ ਨੂੰ ਬਹੁਤ ਸਾਰਾ ਧਨ ਦਿੱਤਾ। ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ। ਜੇਕਰ ਰਾਜਪਾਲ ਇਸ ਗੱਲ ਬਾਰੇ ਜਾਣ ਜਾਵੇਗਾ ਤਾਂ ਅਸੀਂ ਉਸ ਨੂੰ ਨਿਸ਼ਚਿੰਤ ਕਰ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਦੂਰ ਰੱਖਾਂਗੇ।” ਤਾਂ ਸਿਪਾਹੀਆਂ ਨੇ ਪੈਸੇ ਲੈ ਲਏ ਅਤੇ ਦਿੱਤੀਆਂ ਹੋਈਆਂ ਹਿਦਾਇਤਾਂ ਅਨੁਸਾਰ ਹੀ ਕੀਤਾ। ਇਹ ਗੱਲ ਅੱਜ ਵੀ ਆਮਤੌਰ ਤੇ ਯਹੂਦੀਆਂ ਵਿੱਚ ਫ਼ੈਲੀ ਹੋਈ ਹੈ।
Explore ਮੱਤੀ ਦੀ ਇੰਜੀਲ 28:12-15