1
ਮੱਤੀ ਦੀ ਇੰਜੀਲ 6:33
ਪਵਿੱਤਰ ਬਾਈਬਲ
PERV
ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ।
Compare
Explore ਮੱਤੀ ਦੀ ਇੰਜੀਲ 6:33
2
ਮੱਤੀ ਦੀ ਇੰਜੀਲ 6:34
ਸੋ ਤੁਸੀਂ ਭਲਕੇ ਦੇ ਲਈ ਚਿੰਤਾ ਨਾ ਕਰੋ। ਇਹ ਆਪਣੇ ਬਾਰੇ ਆਪੇ ਹੀ ਚਿੰਤਾ ਕਰੇਗਾ, ਅੱਜ ਦੇ ਲਈ ਅੱਜ ਦਾ ਦੁੱਖ ਹੀ ਬਥੇਰਾ ਹੈ।
Explore ਮੱਤੀ ਦੀ ਇੰਜੀਲ 6:34
3
ਮੱਤੀ ਦੀ ਇੰਜੀਲ 6:25
“ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋੜ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?
Explore ਮੱਤੀ ਦੀ ਇੰਜੀਲ 6:25
4
ਮੱਤੀ ਦੀ ਇੰਜੀਲ 6:6
ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਆਪਣੇ ਕਮਰੇ ਵਿੱਚ ਜਾਓ, ਬੂਹਾ ਬੰਦ ਕਰੋ ਅਤੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ ਜਿਹੜਾ ਕਿ ਗੁਪਤ ਸਥਾਨ ਵਿੱਚ ਹੈ। ਜੋ ਕੰਮ ਗੁਪਤ ਕੀਤੇ ਜਾਂਦੇ ਹਨ ਤੁਹਾਡਾ ਪਿਤਾ ਉਹ ਵੇਖਣ ਦੇ ਯੋਗ ਹੈ। ਉਹ ਤੁਹਾਨੂੰ ਫ਼ਲ ਦੇਵੇਗਾ।
Explore ਮੱਤੀ ਦੀ ਇੰਜੀਲ 6:6
5
ਮੱਤੀ ਦੀ ਇੰਜੀਲ 6:9-10
ਇਸ ਲਈ ਤੁਸੀਂ ਜਦ ਵੀ ਪ੍ਰਾਰਥਨਾ ਕਰੋ ਇਸ ਤਰੀਕੇ ਨਾਲ ਕਰੋ: ‘ਸੁਰਗ ਵਿੱਚ, ਸਾਡੇ ਪਿਤਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਨਾਂ ਪਵਿੱਤਰ ਮੰਨਿਆ ਜਾਵੇ। ਤੇਰਾ ਰਾਜ ਆਵੇ, ਤੇਰੀ ਮਰਜ਼ੀ, ਜਿਹੜੀ ਸਵਰਗ ਵਿੱਚ ਪੂਰਨ ਹੈ, ਧਰਤੀ ਤੇ ਵੀ ਪੂਰਨ ਹੋਵੇ।
Explore ਮੱਤੀ ਦੀ ਇੰਜੀਲ 6:9-10
6
ਮੱਤੀ ਦੀ ਇੰਜੀਲ 6:11
ਅੱਜ ਸਾਨੂੰ ਭੋਜਣ ਦਿਓ ਜੋ ਸਾਨੂੰ ਹਰ-ਰੋਜ਼ ਚਾਹੀਦਾ ਹੈ।
Explore ਮੱਤੀ ਦੀ ਇੰਜੀਲ 6:11
7
ਮੱਤੀ ਦੀ ਇੰਜੀਲ 6:12
ਅਤੇ ਤੁਸੀਂ ਸਾਡੇ ਪਾਪ ਮਾਫ਼ ਕਰ ਦਿਓ ਜਿਵੇਂ ਅਸੀਂ ਵੀ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਸਾਡਾ ਬੁਰਾ ਕੀਤਾ।
Explore ਮੱਤੀ ਦੀ ਇੰਜੀਲ 6:12
8
ਮੱਤੀ ਦੀ ਇੰਜੀਲ 6:13
ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ, ਸਗੋਂ ਦੁਸ਼ਟ ਤੋਂ ਬਚਾਵੋ।’
Explore ਮੱਤੀ ਦੀ ਇੰਜੀਲ 6:13
9
ਮੱਤੀ ਦੀ ਇੰਜੀਲ 6:14
ਕਿਉਂਕਿ ਜੇਕਰ ਤੁਸੀਂ ਦੂਸਰੇ ਲੋਕਾਂ ਦੀਆਂ ਗ਼ਲਤੀਆਂ ਮਾਫ ਕਰ ਦੇਵੋਂਗੇ, ਤਾਂ ਸੁਰਗ ਵਿੱਚ ਤੁਹਾਡਾ ਸੁਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਨੂੰ ਮਾਫ਼ ਕਰ ਦੇਵੇਗਾ।
Explore ਮੱਤੀ ਦੀ ਇੰਜੀਲ 6:14
10
ਮੱਤੀ ਦੀ ਇੰਜੀਲ 6:26
ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ। ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਨਾ ਹੀ ਭੜੋਲਿਆਂ ਵਿੱਚ ਅਨਾਜ ਇਕੱਠਾ ਕਰਦੇ ਹਨ। ਪਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪ੍ਰਿਤਪਾਲ ਕਰਦਾ ਹੈ। ਭਲਾ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ।
Explore ਮੱਤੀ ਦੀ ਇੰਜੀਲ 6:26
11
ਮੱਤੀ ਦੀ ਇੰਜੀਲ 6:19-21
“ਧਰਤੀ ਉੱਤੇ ਖਜ਼ਾਨੇ ਦਾ ਭੰਡਾਰ ਨਾ ਜੋੜੋ। ਇੱਥੇ ਕੀੜੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ। ਪਰ ਸਵਰਗ ਵਿੱਚ ਖਜ਼ਾਨੇ ਜੋੜੋ। ਸਵਰਗ ਵਿੱਚ ਨਾ ਕੋਈ ਕੀੜਾ ਅਤੇ ਨਾ ਜੰਗਾਲ ਧਨ ਨੂੰ ਨਸ਼ਟ ਕਰਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰਦੇ ਹਨ ਅਤੇ ਚੁਰਾਉਂਦੇ ਹਨ। ਕਿਉਂਕਿ ਜਿੱਥੇ ਤੁਹਾਡਾ ਖਜ਼ਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।
Explore ਮੱਤੀ ਦੀ ਇੰਜੀਲ 6:19-21
12
ਮੱਤੀ ਦੀ ਇੰਜੀਲ 6:24
“ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸੱਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰੱਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸੱਕਦੇ।
Explore ਮੱਤੀ ਦੀ ਇੰਜੀਲ 6:24
13
ਮੱਤੀ ਦੀ ਇੰਜੀਲ 6:30
ਪਰਮੇਸ਼ੁਰ ਜੰਗਲੀ ਘਾਹ ਨੂੰ ਵੀ ਜਿਹੜਾ ਅੱਜ ਹੈ ਅਤੇ ਭਲਕੇ ਅੱਗ ਵਿੱਚ ਝੋਕਿਆ ਜਾਵੇਗਾ ਅਜਿਹਾ ਪਹਿਨਣ ਪਹਿਨਾਉਂਦਾ ਹੈ। ਤਾਂ ਹੇ ਥੋੜੀ ਪਰਤੀਤ ਵਾਲਿਓ, ਕੀ ਭਲਾ ਪਰਮੇਸ਼ੁਰ ਤੁਹਾਨੂੰ ਉਸਤੋਂ ਵੱਧ ਨਹੀਂ ਪਹਿਨਾਵੇਗਾ?
Explore ਮੱਤੀ ਦੀ ਇੰਜੀਲ 6:30
14
ਮੱਤੀ ਦੀ ਇੰਜੀਲ 6:3-4
ਸੋ ਜਦੋਂ ਤੁਸੀਂ ਗਰੀਬਾਂ ਵਿੱਚ ਦਾਨ ਕਰੋ ਤਾਂ ਗੁਪਤ ਦਾਨ ਕਰੋ। ਕਿਸੇ ਨੂੰ ਪਤਾ ਨਾ ਲੱਗਣ ਦਿਓ ਕਿ ਤੁਸੀਂ ਕੀ ਦੇ ਰਹੇ ਹੋ। ਤੁਹਾਡਾ ਦਾਨ ਗੁਪਤ ਹੋਣਾ ਚਾਹੀਦਾ ਹੈ। ਫ਼ਿਰ ਤੁਹਾਡਾ ਪਿਤਾ, ਜਿਹੜਾ ਵੇਖਦਾ ਹੈ ਕਿ ਗੁਪਤ ਵਿੱਚ ਕੀ ਕੀਤਾ ਗਿਆ ਹੈ, ਤੁਹਾਨੂੰ ਫ਼ਲ ਦੇਵੇਗਾ।
Explore ਮੱਤੀ ਦੀ ਇੰਜੀਲ 6:3-4
15
ਮੱਤੀ ਦੀ ਇੰਜੀਲ 6:1
“ਸਾਵੱਧਾਨ ਰਹੋ, ਜਦੋਂ ਤੁਸੀਂ ਚੰਗੇ ਕੰਮ ਕਰੋ, ਲੋਕਾਂ ਦੇ ਸਾਹਮਣੇ ਨਾ ਵਿਖਾਓ ਤਾਂ ਜੋ ਉਹ ਉਸ ਵੱਲ ਧਿਆਨ ਦੇਣ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤਾਂ ਤੁਸੀਂ ਤੁਹਾਡੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ ਕੁਝ ਫ਼ਲ ਪ੍ਰਾਪਤ ਨਹੀਂ ਕਰੋਗੇ।
Explore ਮੱਤੀ ਦੀ ਇੰਜੀਲ 6:1
16
ਮੱਤੀ ਦੀ ਇੰਜੀਲ 6:16-18
“ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ। ਪਰ ਜਦੋਂ ਤੁਸੀਂ ਵਰਤ ਰੱਖੋਂ ਤਾਂ ਆਪਣੇ ਵਾਲਾਂ ਨੂੰ ਤੇਲ ਲਾਓ ਅਤੇ ਆਪਣਾ ਮੂੰਹ ਧੋਵੋ। ਤਾਂ ਜੋ ਤੁਸੀਂ ਲੋਕਾਂ ਨੂੰ ਨਹੀਂ ਦਿਖਾ ਰਹੇ ਹੋਵੋਂਗੇ ਕਿ ਤੁਸੀਂ ਵਰਤ ਰੱਖ ਰਹੇ ਹੋ, ਪਰ ਸਿਰਫ਼ ਆਪਣੇ ਪਿਤਾ ਨੂੰ ਦਿਖਾਓ ਜਿਹੜਾ ਕਿ ਗੁਪਤ ਵਿੱਚ ਹੈ। ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਕੀਤੇ ਨੂੰ ਵੇਖਦਾ ਹੈ ਤੁਹਾਨੂੰ ਫਲ ਦੇਵੇਗਾ।
Explore ਮੱਤੀ ਦੀ ਇੰਜੀਲ 6:16-18