1
ਮਰਕੁਸ ਦੀ ਇੰਜੀਲ 5:34
ਪਵਿੱਤਰ ਬਾਈਬਲ
PERV
ਤਾਂ ਉਸ ਨੇ ਉਸ ਔਰਤ ਨੂੰ ਆਖਿਆ, “ਹੇ ਪਿਆਰੀ ਇਸਤਰੀ! ਤੂੰ ਆਪਣੇ ਵਿਸ਼ਵਾਸ ਕਾਰਣ ਚੰਗੀ ਹੋਈ ਹੈਂ। ਖੁਸ਼ ਰਹਿ! ਹੁਣ ਤੂੰ ਕੋਈ ਹੋਰ ਤਕਲੀਫ਼ ਨਹੀਂ ਝੱਲੇਂਗੀ।”
Compare
Explore ਮਰਕੁਸ ਦੀ ਇੰਜੀਲ 5:34
2
ਮਰਕੁਸ ਦੀ ਇੰਜੀਲ 5:25-26
ਉੱਥੇ ਇੱਕ ਔਰਤ ਸੀ, ਜਿਸ ਨੂੰ ਪਿੱਛਲੇ ਬਾਰ੍ਹਾਂ ਵਰ੍ਹਿਆਂ ਤੋਂ ਖੂਨ ਆ ਰਿਹਾ ਸੀ। ਉਹ ਔਰਤ ਬੜੀ ਤਕਲੀਫ਼ ਵਿੱਚ ਸੀ ਅਤੇ ਬਹੁਤ ਸਾਰੇ ਵੈਦਾਂ ਨੇ ਉਸ ਨੂੰ ਠੀਕ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਉਸ ਕੋਲ ਜਿੰਨੀ ਵੀ ਦੌਲਤ ਸੀ ਉਸ ਨੇ ਆਪਣੇ ਇਲਾਜ ਤੇ ਖਰਚ ਦਿੱਤੀ ਸੀ, ਪਰ ਉਹ ਚੰਗੀ ਨਾ ਹੋਈ। ਅਤੇ ਉਸਦੀ ਹਾਲਤ ਹੋਰ ਵੀ ਖਰਾਬ ਹੋ ਗਈ।
Explore ਮਰਕੁਸ ਦੀ ਇੰਜੀਲ 5:25-26
3
ਮਰਕੁਸ ਦੀ ਇੰਜੀਲ 5:29
ਜਦੋਂ ਉਸ ਔਰਤ ਨੇ ਯਿਸੂ ਦਾ ਕੱਪੜਾ ਛੂਹਿਆ, ਉਸਦਾ ਲਹੂ ਵਗਣਾ ਰੁਕ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਇਹ ਮਹਿਸੂਸ ਕੀਤਾ ਕਿ ਉਹ ਆਪਣੀਆਂ ਤਕਲੀਫ਼ਾਂ ਤੋਂ ਚੰਗੀ ਹੋ ਗਈ ਸੀ।
Explore ਮਰਕੁਸ ਦੀ ਇੰਜੀਲ 5:29
4
ਮਰਕੁਸ ਦੀ ਇੰਜੀਲ 5:41
ਤਦ ਯਿਸੂ ਨੇ ਉਸ ਕੁੜੀ ਦਾ ਹੱਥ ਫ਼ੜਿਆ ਅਤੇ ਉਸ ਨੂੰ ਕਿਹਾ, “ ਤਲੀਥਾ ਕੂਮੀ! ” (ਜਿਸਦਾ ਅਰਥ ਹੈ “ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!”)
Explore ਮਰਕੁਸ ਦੀ ਇੰਜੀਲ 5:41
5
ਮਰਕੁਸ ਦੀ ਇੰਜੀਲ 5:35-36
ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਕੁਝ ਲੋਕ ਪ੍ਰਾਰਥਨਾ-ਸਥਾਨ ਦੇ ਆਗੂ ਜੈਰੁਸ ਦੇ ਘਰੋਂ ਆਏ ਅਤੇ ਉਸ ਨੂੰ ਆਖਿਆ, “ਤੇਰੀ ਧੀ ਮਰ ਗਈ ਹੈ। ਤੂੰ ਗੁਰੂ ਨੂੰ ਹੋਰ ਖੇਚਲ ਕਿਉਂ ਦੇ ਰਿਹਾ ਹੈਂ?” ਪਰ ਯਿਸੂ ਨੇ ਉਸ ਗੱਲ ਦੀ ਬਿਲਕੁਲ ਕੋਈ ਪਰਵਾਹ ਨਾ ਕੀਤੀ ਕਿ ਉਹ ਕੀ ਆਖ ਰਹੇ ਸਨ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਨੂੰ ਆਖਿਆ, “ਡਰ ਨਹੀਂ! ਸਿਰਫ਼ ਭਰੋਸਾ ਰੱਖ।”
Explore ਮਰਕੁਸ ਦੀ ਇੰਜੀਲ 5:35-36
6
ਮਰਕੁਸ ਦੀ ਇੰਜੀਲ 5:8-9
ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਯਿਸੂ ਨੇ ਉਸ ਆਦਮੀ ਨੂੰ ਆਖਿਆ ਸੀ, “ਤੂੰ ਭਰਿਸ਼ਟ ਆਤਮਾ, ਇਸ ਮਨੁੱਖ ਵਿੱਚੋਂ ਬਾਹਰ ਆ ਜਾ।” ਫ਼ਿਰ ਯਿਸੂ ਨੇ ਉਸ ਮਨੁੱਖ ਨੂੰ ਪੁੱਛਿਆ, “ਤੇਰਾ ਕੀ ਨਾਂ ਹੈ?” ਉਸ ਮਨੁੱਖ ਨੇ ਜਵਾਬ ਦਿੱਤਾ, “ਮੇਰਾ ਨਾਉਂ ਲਸ਼ਕਰ ਹੈ, ਕਿਉਂਕਿ ਬਹੁਤ ਸਾਰੇ ਭਰਿਸ਼ਟ ਆਤਮੇ ਮੇਰੇ ਅੰਦਰ ਹਨ।”
Explore ਮਰਕੁਸ ਦੀ ਇੰਜੀਲ 5:8-9