1
ਮਰਕੁਸ ਦੀ ਇੰਜੀਲ 9:23
ਪਵਿੱਤਰ ਬਾਈਬਲ
PERV
ਯਿਸੂ ਨੇ ਉਸ ਦੇ ਪਿਤਾ ਨੂੰ ਕਿਹਾ, “ਤੂੰ ਆਖਿਆ, ‘ਜੇ ਤੂੰ ਕਰ ਸੱਕਦਾ ਹੈਂ।’ ਵਿਸ਼ਵਾਸ ਕਰਨ ਵਾਲੇ ਵਿਅਕਤੀ ਲਈ ਸਭ ਕੁਝ ਸੰਭਵ ਹੈ।”
Compare
Explore ਮਰਕੁਸ ਦੀ ਇੰਜੀਲ 9:23
2
ਮਰਕੁਸ ਦੀ ਇੰਜੀਲ 9:24
ਪਿਤਾ ਬੜਾ ਉਤਸੁਕ ਹੋ ਗਿਆ ਅਤੇ ਆਖਣ ਲੱਗਾ, “ਮੈਂ ਪਰਤੀਤ ਵਾਲਾ ਹਾਂ। ਮੇਰੇ ਤੇ ਕਿਰਪਾ ਕਰੋ ਕਿ ਮੈਂ ਹੋਰ ਪਰਤੀਤ ਕਰਨ ਵਾਲਾ ਬਣਾ।”
Explore ਮਰਕੁਸ ਦੀ ਇੰਜੀਲ 9:24
3
ਮਰਕੁਸ ਦੀ ਇੰਜੀਲ 9:28-29
ਜਦੋਂ ਯਿਸੂ ਘਰ ਵਾਪਸ ਆਇਆ ਤਾਂ ਉਸ ਦੇ ਚੇਲੇ ਉਸ ਵਕਤ ਉਸ ਕੋਲ ਉੱਥੇ ਇੱਕਲੇ ਸਨ ਤਾਂ ਉਸ ਨੂੰ ਆਖਣ ਲੱਗੇ, “ਕੀ ਵਜਹ ਹੈ ਕਿ ਅਸੀਂ ਉਸ ਭਰਿਸ਼ਟ-ਆਤਮਾ ਨੂੰ ਉਸ ਵਿੱਚੋਂ ਬਾਹਰ ਨਹੀਂ ਕੱਢ ਸੱਕੇ?” ਯਿਸੂ ਨੇ ਉੱਤਰ ਦਿੱਤਾ, “ਇਸ ਤਰ੍ਹਾਂ ਦਾ ਆਤਮਾ ਸਿਰਫ਼ ਪ੍ਰਾਰਥਨਾ ਕਰਨ ਦੇ ਨਾਲ ਹੀ ਬਾਹਰ ਕੱਢਿਆ ਜਾ ਸੱਕਦਾ ਹੈ।”
Explore ਮਰਕੁਸ ਦੀ ਇੰਜੀਲ 9:28-29
4
ਮਰਕੁਸ ਦੀ ਇੰਜੀਲ 9:50
“ਲੂਣ ਚੰਗਾ ਹੈ। ਜੇਕਰ ਲੂਣ ਆਪਣਾ ਲੂਣਾਪਨ ਛੱਡ ਦੇਵੇ ਤਾਂ ਉਹ ਦੋਬਾਰਾ ਨਮਕੀਨ ਨਹੀਂ ਹੋ ਸੱਕਦਾ। ਇਸ ਲਈ ਹਮੇਸ਼ਾ ਚੰਗਿਆਈ ਨਾਲ ਭਰਪੂਰ ਰਹੋ ਅਤੇ ਇੱਕ-ਦੂਜੇ ਨਾਲ ਸ਼ਾਂਤੀ ਪੂਰਵਕ ਰਹੋ।”
Explore ਮਰਕੁਸ ਦੀ ਇੰਜੀਲ 9:50
5
ਮਰਕੁਸ ਦੀ ਇੰਜੀਲ 9:37
“ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ, ਅਤੇ ਉਹ ਜੋ ਮੇਰਾ ਸਵਾਗਤ ਕਰਦਾ ਹੈ, ਉਹ ਉਸ ਦਾ ਸਵਾਗਤ ਕਰਦਾ ਜਿਸ ਨੇ ਮੈਨੂੰ ਭੇਜਿਆ ਹੈ।”
Explore ਮਰਕੁਸ ਦੀ ਇੰਜੀਲ 9:37
6
ਮਰਕੁਸ ਦੀ ਇੰਜੀਲ 9:41
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਤੁਹਾਨੂੰ ਪਾਣੀ ਦਾ ਪਿਆਲਾ ਪੀਣ ਨੂੰ ਦਿੰਦਾ ਹੈ, ਕਿਉਂਕਿ ਤੁਸੀਂ ਮਸੀਹ ਦੇ ਹੋ, ਤਾਂ ਉਹ ਜ਼ਰੂਰ ਆਪਣਾ ਫ਼ਲ ਪਾਵੇਗਾ।
Explore ਮਰਕੁਸ ਦੀ ਇੰਜੀਲ 9:41
7
ਮਰਕੁਸ ਦੀ ਇੰਜੀਲ 9:42
“ਜੇਕਰ ਕੋਈ ਮਨੁੱਖ ਇਨ੍ਹਾਂ ਛੋਟਿਆਂ ਬੱਚਿਆਂ ਤੋਂ, ਜਿਹੜੇ ਕਿ ਮੇਰੇ ਤੇ ਨਿਹਚਾ ਰੱਖਦੇ ਹਨ, ਪਾਪ ਕਰਵਾਏ ਤਾਂ ਉਸ ਮਨੁੱਖ ਲਈ ਇਹ ਬਹੁਤ ਮਾੜਾ ਹੋਵੇਗਾ। ਉਸ ਮਨੁੱਖ ਲਈ ਚੰਗਾ ਹੋਵੇਗਾ ਕਿ ਉਹ ਆਪਣੇ ਗੱਲ ਵਿੱਚ ਚੱਕੀ ਦਾ ਪੁੜ ਬੰਨ੍ਹੇ ਅਤੇ ਸਮੁੰਦਰ ਵਿੱਚ ਕੁੱਦ ਜਾਵੇ।
Explore ਮਰਕੁਸ ਦੀ ਇੰਜੀਲ 9:42
8
ਮਰਕੁਸ ਦੀ ਇੰਜੀਲ 9:47
ਜੇਕਰ ਤੁਹਾਡੀ ਅੱਖ ਤੁਹਾਥੋਂ ਕੋਈ ਪਾਪ ਕਰਵਾਏ, ਇਸ ਨੂੰ ਵੀ ਬਾਹਰ ਕੱਢ ਸੁੱਟੋ। ਇੱਕ ਅੱਖ ਨਾਲ ਜੀਵਨ ਵਿੱਚ ਵੜਨਾ ਚੰਗਾ ਹੋਵੇਗਾ, ਉਸ ਕੋਲੋ ਕਿ ਤੁਹਾਨੂੰ ਦੋ ਅੱਖਾਂ ਦੇ ਹੁੰਦਿਆਂ ਹੋਇਆਂ ਨਰਕ ਵਿੱਚ ਸੁੱਟਿਆ ਜਾਵੇ।
Explore ਮਰਕੁਸ ਦੀ ਇੰਜੀਲ 9:47