ਫਿਰ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਹੇਠਾਂ ਜਾ, ਕਿਉਂਕਿ ਤੇਰੇ ਲੋਕ, ਜਿਨ੍ਹਾਂ ਨੂੰ ਤੂੰ ਮਿਸਰ ਵਿੱਚੋਂ ਕੱਢ ਲਿਆਇਆ ਸੀ, ਭ੍ਰਿਸ਼ਟ ਹੋ ਗਏ ਹਨ। ਜੋ ਮੈਂ ਉਹਨਾਂ ਨੂੰ ਹੁਕਮ ਦਿੱਤਾ ਸੀ, ਉਹਨਾਂ ਨੇ ਉਸ ਤੋਂ ਮੂੰਹ ਮੋੜ ਲਿਆ ਹੈ ਅਤੇ ਆਪਣੇ ਲਈ ਇੱਕ ਵੱਛੇ ਦੀ ਸ਼ਕਲ ਵਰਗੀ ਮੂਰਤੀ ਬਣਾ ਲਈ ਹੈ। ਉਹਨਾਂ ਨੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਬਲੀਆਂ ਚੜ੍ਹਾਈਆਂ ਅਤੇ ਆਖਿਆ, ‘ਹੇ ਇਸਰਾਏਲ, ਇਹ ਤੇਰੇ ਦੇਵਤੇ ਹਨ, ਜਿਨ੍ਹਾਂ ਨੇ ਤੈਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਹੈ।’