ਕਿਉਂਕਿ ਤੁਸੀਂ ਉਸ ਦੇ ਪੁੱਤਰ ਹੋ, ਪਰਮੇਸ਼ਵਰ ਨੇ ਆਪਣੇ ਪੁੱਤਰ ਦੀ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜਿਆ, ਉਹ ਆਤਮਾ ਜਿਹੜਾ, “ਅੱਬਾ, ਹੇ ਪਿਤਾ” ਪੁਕਾਰਦਾ ਹੈ। ਇਸ ਲਈ ਤੁਸੀਂ ਹੁਣ ਗੁਲਾਮ ਨਹੀਂ ਹੋ, ਪਰ ਪਰਮੇਸ਼ਵਰ ਦੇ ਬੱਚੇ ਹੋ; ਅਤੇ ਕਿਉਂਕਿ ਤੁਸੀਂ ਉਸ ਦੇ ਬੱਚੇ ਹੋ, ਪਰਮੇਸ਼ਵਰ ਨੇ ਤੁਹਾਨੂੰ ਇੱਕ ਵਾਰਸ ਵੀ ਬਣਾਇਆ ਹੈ।