੧ ਸਮੂਏਲ 1
1
ਸਮੂਏਲ ਦਾ ਜਨਮ
1ਇਫ਼ਰਾਈਮ ਦੇ ਪਹਾੜ ਵਿੱਚ ਰਾਮਾਤੈਮ ਸੋਫ਼ੀਮ ਦਾ ਇੱਕ ਮਨੁੱਖ ਸੀ ਅਤੇ ਉਹ ਦਾ ਨਾਉਂ ਅਲਕਾਨਾਹ ਯਰੋਹਾਮ ਦਾ ਪੁੱਤ੍ਰ ਸੀ ਜੋ ਅਲੀਹੂ ਦਾ ਪੁੱਤ੍ਰ ਜੋ ਤੋਹੁ ਦਾ ਪੁੱਤ੍ਰ ਜੋ ਸੂਫ਼ ਇਫ਼ਰਾਥੀ ਦਾ ਪੁੱਤ੍ਰ ਸੀ 2ਉਹ ਦੀਆਂ ਦੋ ਇਸਤ੍ਰੀਆ ਸਨ। ਇੱਕ ਦਾ ਨਾਉਂ ਹੰਨਾਹ ਅਤੇ ਦੂਜੀ ਦਾ ਪਨਿੰਨਾਹ। ਪਨਿੰਨਾਹ ਦੇ ਬਾਲਕ ਹੈ ਸਨ ਪਰ ਹੰਨਾਹ ਦੇ ਬਾਲਕ ਨਹੀਂ ਸਨ 3ਇੱਹ ਮਨੁੱਖ ਵਰਹੇ ਦੇ ਵਰਹੇ ਆਪਣੇ ਸ਼ਹਿਰੋਂ ਸ਼ੀਲੋਹ ਵਿੱਚ ਸੈਨਾਂ ਦੇ ਯਹੋਵਾਹ ਦੇ ਅੱਗੇ ਮੱਥਾ ਟੇਕਣ ਅਤੇ ਭੇਟ ਚੜ੍ਹਾਉਣ ਜਾਂਦਾ ਹੁੰਦਾ ਸੀ ਅਤੇ ਏਲੀ ਦੇ ਦੋ ਪੁੱਤ੍ਰ ਹਾਫ਼ਨੀ ਅਤੇ ਫੀਨਹਾਸ ਯਹੋਵਾਹ ਦੇ ਜਾਜਕ ਸਨ।।
4ਅਜਿਹਾ ਹੋਇਆ ਜਾਂ ਅਲਕਾਨਾਹ ਬਲੀ ਚੜ੍ਹਾਉਂਦਾ ਹੁੰਦਾ ਸੀ ਤਾਂ ਆਪਣੀ ਇਸਤ੍ਰੀ ਪਨਿੰਨਾਹ ਨੂੰ ਅਤੇ ਉਹ ਦੇ ਪੁੱਤ੍ਰਾਂ ਅਤੇ ਉਹ ਦੀਆਂ ਧੀਆਂ ਨੂੰ ਵੰਡ ਦਿੰਦਾ ਸੀ 5ਪਰ ਹੰਨਾਹ ਨੂੰ ਦੂਹਰੀ ਵੰਡ ਦਿੰਦਾ ਸੀ ਏਸ ਲਈ ਜੋ ਹੰਨਾਹ ਨਾਲ ਉਸ ਦਾ ਪਿਆਰ ਸੀ ਪਰ ਯਹੋਵਾਹ ਨੇ ਉਹ ਦੀ ਕੁੱਖ ਬੰਦ ਕਰ ਛੱਡੀ ਸੀ 6ਅਤੇ ਉਹ ਦੀ ਸੌਂਕਣ ਉਹ ਨੂੰ ਅਕਾਉਣ ਲਈ ਬਹੁਤ ਛੇੜਦੀ ਸੀ ਏਸ ਲਈ ਜੋ ਯਹੋਵਾਹ ਨੇ ਉਹ ਦੀ ਕੁੱਖ ਬੰਦ ਕਰ ਛੱਡੀ ਸੀ 7ਅਤੇ ਵਰਹੇ ਦੇ ਵਰਹੇ ਜਾਂ ਉਹ ਯਹੋਵਾਹ ਦੇ ਘਰ ਜਾਂਦਾ ਸੀ ਤਾਂ ਇਸੇ ਤਰਾਂ ਉਹ ਨੂੰ ਛੇੜਦੀ ਹੁੰਦੀ ਸੀ ਸੋ ਉਹ ਰੋਇਆ ਕਰੇ ਅਤੇ ਕੁਝ ਨਾ ਖਾਵੇ 8ਸੋ ਅਜਿਹਾ ਹੋਇਆ ਜੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਹੇ ਹੰਨਾਹ, ਤੂੰ ਕਿਉਂ ਰੋਂਦੀ ਹੈਂ ਅਤੇ ਖਾਂਦੀ ਕਿਉਂ ਨਹੀਂ ਅਤੇ ਤੇਰਾ ਮਨ ਕਿਉਂ ਕੁੜ੍ਹਦਾ ਰਹਿੰਦਾ ਹੈ? ਭਲਾ, ਤੈਨੂੰ ਦਸਾਂ ਪੁੱਤ੍ਰਾਂ ਨਾਲੋਂ ਮੈਂ ਚੰਗਾ ਨਹੀਂ?।।
9ਗੱਲ ਕਾਹਦੀ, ਜਾਂ ਓਹ ਸ਼ੀਲੋਹ ਵਿੱਚ ਖਾ ਪੀ ਚੁੱਕੇ ਤਾਂ ਹੰਨਾਹ ਉੱਠੀ ਅਤੇ ਉਸ ਵੇਲੇ ਏਲੀ ਜਾਜਕ ਯਹੋਵਾਹ ਦੀ ਹੈਕਲ ਦੀ ਇੱਕ ਚੁਗਾਠ ਕੋਲ ਗੱਦੀ ਉੱਤੇ ਬੈਠਾ ਹੋਇਆ ਸੀ 10ਅਤੇ ਉਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਅਤੇ ਭੁੱਬਾਂ ਮਾਰ ਮਾਰ ਰੋਈ 11ਅਰ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਂ ਦੇ ਯਹੋਵਾਹ, ਜੇ ਤੂੰ ਆਪਣੀ ਟਹਿਲਣ ਦੇ ਦੁਖ ਵੱਲ ਧਿਆਨ ਕਰੇਂ ਅਤੇ ਮੈਨੂੰ ਚੇਤੇ ਕਰੇਂ ਅਤੇ ਆਪਣੀ ਟਹਿਲਣ ਨੂੰ ਭੁਲਾਵੇਂ ਅਤੇ ਆਪਣੀ ਟਹਿਲਣ ਨੂੰ ਪੁੱਤ੍ਰ ਦੇਵੇਂ ਤਾਂ ਮੈਂ ਉਹ ਯਹੋਵਾਹ ਨੂੰ ਜਿਨਾ ਚਿਰ ਉਹ ਜੀਉਂਦਾ ਰਹੇ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ 12ਤਾਂ ਅਜਿਹਾ ਹੋਇਆ ਕਿ ਜਾਂ ਉਹ ਯਹੋਵਾਹ ਦੇ ਅੱਗੇ ਬੇਨਤੀ ਕਰਦੀ ਪਈ ਸੀ ਤਾਂ ਏਲੀ ਨੇ ਉਹ ਦੇ ਮੂੰਹ ਵੱਲ ਧਿਆਨ ਕੀਤਾ 13ਪਰ ਹੰਨਾਹ ਆਪਣੇ ਮਨ ਵਿੱਚ ਹੀ ਪਈ ਆਖਦੀ ਸੀ ਨਿਰੇ ਉਹ ਦੇ ਬੁੱਲ੍ਹ ਹੀ ਪਏ ਹਿੱਲਦੇ ਸਨ ਪਰ ਉਹ ਦੀ ਅਵਾਜ਼ ਨਾ ਸੁਣਾਈ ਦਿੰਦੀ ਸੀ ਸੋ ਏਲੀ ਨੇ ਜਾਤਾ ਭਈ ਉਹ ਅਮਲ ਵਿੱਚ ਹੈ 14ਸੋ ਏਲੀ ਨੇ ਉਹ ਨੂੰ ਆਖਿਆ, ਕਿੰਨਾ ਚਿਰ ਤੂੰ ਅਮਲ ਵਿੱਚ ਰਹੇਂਗੀ? ਤੂੰ ਆਪਣੀ ਖੁਮਾਰੀ ਨੂੰ ਛੱਡ! 15ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਸੁਆਮੀ ਜੀ, ਮੈਂ ਤਾਂ ਉਦਾਸ ਮਨ ਤੀਵੀਂ ਹਾਂ। ਮੈ ਯਾ ਕੋਈ ਹੋਰ ਅਮਲ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਹਲ ਦਿੱਤਾ ਹੈ 16ਤੂੰ ਆਪਣੀ ਟਹਿਲਣ ਨੂੰ ਸ਼ਤਾਨ ਦੀ ਧੀ ਨਾ ਜਾਣ। ਮੈਂ ਤਾਂ ਆਪਣੀਆਂ ਚਿੰਤਾਂ ਅਤੇ ਦੁਖਾਂ ਦੇ ਢੇਰ ਹੋਣ ਕਰਕੇ ਹੁਣ ਤੋੜੀ ਬੋਲਦੀ ਰਹੀ ਹਾਂ 17ਤਦ ਏਲੀ ਨੇ ਉੱਤਰ ਦਿੱਤਾ ਅਤੇ ਆਖਿਆ, ਸੁਖ ਸਾਂਦ ਨਾਲ ਜਾਹ ਅਤੇ ਇਸਰਾਏਲ ਦਾ ਪਰਮੇਸ਼ੁਰ ਤੇਰੀ ਅਰਜੋਈ ਪੂਰੀ ਕਰੇ ਜੋ ਤੈਂ ਉਸ ਤੋਂ ਮੰਗੀ ਹੈ 18ਉਹ ਨੇ ਆਖਿਆ, ਤੇਰੀ ਦਯਾ ਤੇਰੀ ਟਹਿਲਣ ਉੱਤੇ ਹੋਵੇ। ਤਦ ਉਸ ਤੀਵੀਂ ਨੇ ਜਾ ਕੇ ਰੋਟੀ ਖਾਧੀ ਅਤੇ ਫੇਰ ਉਹ ਦਾ ਮੂੰਹ ਉਦਾਸ ਨਾ ਰਿਹਾ।।
19ਓਹ ਸਵੇਰੇ ਹੀ ਉੱਠੇ ਅਤੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ। ਤਾਂ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਹ ਨੂੰ ਚੇਤੇ ਕੀਤਾ 20ਅਤੇ ਅਜਿਹਾ ਹੋਇਆ ਜੋ ਹੰਨਾਹ ਨੂੰ ਗਰਭ ਹੋਣ ਦੇ ਪਿੱਛੋਂ ਜਾਂ ਦਿਨ ਪੂਰੇ ਹੋਏ ਤਾਂ ਪੁੱਤ੍ਰ ਜਣੀ ਅਤੇ ਉਹ ਦਾ ਨਾਉਂ ਸਮੂਏਲ ਧਰਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ 21ਅਤੇ ਉਹ ਮਨੁੱਖ ਅਲਕਾਨਾਹ ਆਪਣੇ ਸਾਰੇ ਟੱਬਰ ਸਣੇ ਉਸ ਵਰਹੇ ਦੀ ਭੇਟ ਅਤੇ ਸੁੱਖਣਾ ਯਹੋਵਾਹ ਦੇ ਅੱਗੇ ਚੜ੍ਹਾਉਣ ਨੂੰ ਗਿਆ 22ਪਰ ਹੰਨਾਹ ਨਾ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, ਜਿੰਨਾ ਚਿਰ ਮੁੰਡੇ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਵਾਂਗੀ ਜੋ ਉਹ ਯਹੋਵਾਹ ਦੇ ਸਾਹਮਣੇ ਆ ਜਾਵੇ ਤਾਂ ਫੇਰ ਸਦਾ ਉੱਥੇ ਹੀ ਰਹੇ 23ਸੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਜੋ ਤੈਨੂੰ ਚੰਗਾ ਲੱਗੇ ਉਹੋ ਕਰ। ਜਦ ਤੋੜੀ ਤੂੰ ਉਸ ਦਾ ਦੁੱਧ ਨਾ ਛੁਡਾਵੇਂ ਠਹਿਰੀ ਰਹੁ। ਨਿਰਾ ਯਹੋਵਾਹ ਆਪਣੇ ਬਚਨ ਨੂੰ ਪੂਰਾ ਰੱਖੇ। ਸੋ ਉਹ ਤੀਵੀਂ ਠਹਿਰੀ ਰਹੀ ਅਤੇ ਆਪਣੇ ਪੁੱਤ੍ਰ ਨੂੰ ਦੁੱਧ ਚੁੰਘਾਉਂਦੀ ਰਹੀ ਸੀ ਜਦ ਤੋੜੀ ਉਸ ਦਾ ਦੁੱਧ ਨਾ ਛੁਡਾਇਆ।।
24ਜਾਂ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਤੁਰੀ ਅਤੇ ਤਿੰਨ ਵੱਛੇ, ਇੱਕ ਏਫ਼ਾਹ ਆਟੇ ਦਾ ਅਤੇ ਇੱਕ ਮਸ਼ਕ ਦਾਖ ਰਸ ਦੀ ਆਪਣੇ ਨਾਲ ਲਈ ਅਤੇ ਉਸ ਮੁੰਡੇ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਹਾਲੇ ਉਹ ਮੁੰਡਾ ਨਿਆਣਾ ਹੀ ਸੀ 25ਤਦ ਉਨ੍ਹਾਂ ਨੇ ਇੱਕ ਵੱਛੇ ਨੂੰ ਬਲੀ ਚੜ੍ਹਾਇਆ ਅਤੇ ਮੁੰਡੇ ਨੂੰ ਏਲੀ ਕੋਲ ਲੈ ਆਏ 26ਅਤੇ ਉਹ ਬੋਲੀ, ਹੇ ਮੇਰੇ ਸੁਆਮੀ, ਤੇਰੀ ਜਿੰਦ ਦੀ ਸੌਂਹ, ਹੇ ਸੁਆਮੀ, ਮੈਂ ਉਹੋ ਤੀਵੀਂ ਹਾਂ ਜਿਹ ਨੇ ਤੇਰੇ ਕੋਲ ਐਥੇ ਖੜੇ ਕੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਸੀ 27ਮੈਂ ਏਸ ਮੁੰਡੇ ਦੇ ਲਈ ਬੇਨਤੀ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਅਰਜੋਈ ਜੋ ਮੈਂ ਉਸ ਕੋਲੋਂ ਮੰਗੀ ਸੀ ਪੂਰੀ ਕੀਤੀ 28ਏਸ ਲਈ ਮੈਂ ਵੀ ਏਹ ਯਹੋਵਾਹ ਨੂੰ ਦੇ ਦਿੱਤਾ ਹੈ। ਜਿੰਨਾ ਚਿਰ ਉਹ ਜੀਉਂਦਾ ਹੈ ਯਹੋਵਾਹ ਦਾ ਦਿੱਤਾ ਹੋਇਆ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।।
Currently Selected:
੧ ਸਮੂਏਲ 1: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.