੧ ਸਮੂਏਲ 11
11
ਅੰਮੋਨੀਆਂ ਉੱਤੇ ਫਤਹ
1ਤਦ ਅੰਮੋਨੀ ਨਾਹਾਸ਼ ਚੜ੍ਹ ਆਇਆ ਅਤੇ ਯਾਬੇਸ-ਗਿਲਆਦ ਦੇ ਸਾਹਮਣੇ ਡੇਰੇ ਲਾਏ। ਤਦ ਯਾਬੇਸ਼ ਦੇ ਸਭਨਾਂ ਲੋਕਾਂ ਨੇ ਨਾਹਾਸ਼ ਨੂੰ ਆਖਿਆ, ਸਾਡੇ ਨਾਲ ਨੇਮ ਕਰੋ ਤਾਂ ਅਸੀਂ ਤੁਹਾਡੀ ਟਹਿਲ ਕਰਾਂਗੇ 2ਤਾਂ ਅੰਮੋਨੀ ਨਾਹਾਸ਼ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਏਸ ਗੱਲ ਉੱਤੇ ਮੈਂ ਤੁਹਾਡੇ ਨਾਲ ਨੇਮ ਕਰਾਂਗਾ ਜੋ ਮੈਂ ਤੁਹਾਡੇ ਸਭਨਾਂ ਦੀਆਂ ਸੱਜੀਆਂ ਅੱਖਾਂ ਕੱਢ ਸੁੱਟਾਂ ਅਤੇ ਇਹ ਇਉਂ ਮੈਂ ਬੇਪਤੀ ਸਾਰੇ ਇਸਰਾਏਲ ਉੱਤੇ ਧਰਾਂਗਾ! 3ਤਦ ਯਾਬੇਸ਼ ਦਿਆਂ ਬਜ਼ੁਰਗਾਂ ਨੇ ਉਹ ਨੂੰ ਆਖਿਆ, ਸਾਨੂੰ ਸੱਤਾਂ ਦਿਨਾਂ ਤੋੜੀ ਵੇਹਲ ਦਿਓ ਭਈ ਅਸੀਂ ਇਸਰਾਏਲ ਦੇ ਸਾਰਿਆਂ ਬੰਨਿਆਂ ਵਿੱਚ ਹਲਕਾਰੇ ਘਲੀਏ ਅਤੇ ਜੇ ਸਾਨੂੰ ਕੋਈ ਬਚਾਉਣ ਵਾਲਾ ਨਾ ਮਿਲਿਆ ਤਾਂ ਅਸੀਂ ਤੁਹਾਡੇ ਕੋਲ ਆਵਾਂਗੇ।।
4ਤਦ ਸ਼ਾਊਲ ਦੇ ਗਿਬਆਹ ਵਿੱਚ ਹਲਕਾਰੇ ਆਏ ਅਤੇ ਉਨ੍ਹਾਂ ਨੇ ਲੋਕਾਂ ਦੇ ਕੰਨੀਂ ਇਹ ਸੁਨੇਹਾ ਸੁਣਾਇਆ। ਤਦ ਸਭ ਲੋਕ ਚਿਚਲਾ ਕੇ ਰੋਏ 5ਅਤੇ ਵੇਖੋ, ਸ਼ਾਊਲ ਪੈਲੀ ਤੋਂ ਬਲਦਾਂ ਦੇ ਮਗਰ ਲਗਾ ਆਉਂਦਾ ਸੀ ਅਤੇ ਸ਼ਾਊਲ ਨੇ ਆਖਿਆ, ਕੀ ਹੋਇਆ ਹੈ ਜੋ ਲੋਕ ਰੋਂਦੇ ਹਨ? ਉਨ੍ਹਾਂ ਨੇ ਯਾਬੇਸ਼ ਦਿਆਂ ਲੋਕਾਂ ਦਾ ਸੁਨੇਹਾ ਆਖ ਸੁਣਇਆ 6ਜਿਸ ਵੇਲੇ ਸ਼ਾਊਲ ਨੇ ਇਹ ਖਬਰ ਸੁਣੀ ਉਸੇ ਵੇਲੇ ਉਹ ਦੇ ਉੱਤੇ ਪਰਮੇਸ਼ੁਰ ਦਾ ਆਤਮਾ ਜ਼ੋਰ ਨਾਲ ਆਇਆ, ਅਤੇ ਉਹ ਦਾ ਕ੍ਰੋਧ ਬਹੁਤ ਜਾਗਿਆ 7ਅਤੇ ਉਹ ਨੇ ਇੱਕ ਢੱਗਿਆਂ ਦੀ ਜੋਗ ਲੈ ਲਈ ਅਤੇ ਉਨ੍ਹਾਂ ਨੂੰ ਚੀਰ ਕੇ ਟੋਟੇ ਟੋਟੇ ਕੀਤਾ ਅਤੇ ਉਨ੍ਹਾਂ ਨੂੰ ਹਲਕਾਰਿਆਂ ਦੇ ਹੱਥ ਇਸਰਾਏਲ ਦੀਆਂ ਸਭਨਾਂ ਹੱਦਾਂ ਵਿੱਚ ਘੱਲ ਦਿੱਤਾ ਅਤੇ ਇਹ ਆਖਿਆ, ਜੋ ਕੋਈ ਸ਼ਾਊਲ ਅਤੇ ਸਮੂਏਲ ਦੇ ਮਗਰ ਨਾ ਆਵੇਗਾ ਉਹ ਦੇ ਬਲਦਾਂ ਨਾਲ ਅਜੇਹਾ ਹੀ ਕੀਤਾ ਜਾਵੇਗਾ ਤਦ ਯਹੋਵਾਹ ਦਾ ਡਰ ਲੋਕਾਂ ਉੱਤੇ ਆਣ ਪਿਆ ਅਤੇ ਉਹ ਇੱਕ ਦਿਲ ਹੋ ਕੇ ਆਏ 8ਅਤੇ ਉਹ ਨੇ ਓਹਨਾਂ ਨੂੰ ਬਜ਼ਕ ਵਿੱਚ ਗਿਣਿਆ ਸੋ ਇਸਰਾਏਲੀ ਤਿੰਨ ਲੱਖ ਸਨ ਅਤੇ ਯਹੂਦਾਹ ਦੇ ਮਨੁੱਖ ਤੀਹ ਹਜ਼ਾਰ 9ਸੋ ਓਹਨਾਂ ਨੇ ਉਨ੍ਹਾਂ ਹਲਕਾਰਿਆਂ ਨੂੰ ਜੋ ਆਏ ਸਨ ਆਖਿਆ ਕਿ ਤੁਸੀਂ ਯਾਬੇਸ਼-ਗਿਲਆਦ ਦਿਆਂ ਮਨੁੱਖਾਂ ਨੂੰ ਐਉਂ ਆਖੋ ਜੋ ਭਲਕੇ ਜਿਸ ਵੇਲੇ ਧੁੱਪ ਤੇਜ ਹੋਵੇਗੀ ਤਾਂ ਤੁਹਾਨੂੰ ਛੁਟਕਾਰਾ ਮਿਲੇਗਾ। ਸੋ ਹਲਕਾਰਿਆਂ ਨੇ ਯਾਬੇਸ਼ ਦਿਆਂ ਲੋਕਾਂ ਨੂੰ ਸੁਨੇਹਾ ਆਣ ਦਿੱਤਾ ਅਤੇ ਓਹ ਅਨੰਦ ਹੋਏ 10ਤਦ ਯਾਬੇਸ਼ ਦਿਆਂ ਮਨੁੱਖਾਂ ਨੇ ਉਨ੍ਹਾਂ ਨੂੰ ਆਖਿਆ, ਭਲਕੇ ਅਸੀਂ ਤੁਹਾਡੇ ਕੋਲ ਨਿੱਕਲ ਆਵਾਂਗੇ ਅਤੇ ਜੋ ਤੁਸੀਂ ਚੰਗਾ ਜਾਣੋ ਸੋ ਸਭ ਕੁਝ ਸਾਡੇ ਨਾਲ ਕਰੋ 11ਅਤੇ ਸਵੇਰ ਨੂੰ ਸ਼ਾਊਲ ਨੇ ਲੋਕਾਂ ਦੀਆਂ ਤਿੰਨ ਟੋਲੀਆਂ ਕੀਤੀਆਂ ਅਤੇ ਪਹਿਲੇ ਪਹਿਰ ਡੇਰੇ ਦੇ ਵਿੱਚ ਆ ਵੜਿਆ ਅਤੇ ਅੰਮੋਨੀਆਂ ਨੂੰ ਮਾਰਦਾ ਪਿਆ ਸੀ ਐਥੋਂ ਤੋੜੀ ਜੋ ਦਿਨ ਢੇਰ ਚੜ੍ਹ ਆਇਆ ਅਤੇ ਅਜਿਹਾ ਹੋਇਆ ਭਈ ਜਿਹੜੇ ਬਚ ਗਏ ਸੋ ਅਜਿਹੇ ਖਿੰਡੇ ਜੋ ਦੋ ਵੀ ਇਕੱਠੇ ਨਾ ਰਹੇ।।
12ਤਦ ਲੋਕਾਂ ਨੇ ਸਮੂਏਲ ਨੂੰ ਆਖਿਆ, ਉਹ ਕੌਣ ਹੈ ਜਿਸ ਨੇ ਆਖਿਆ, ਭਲਾ, ਸ਼ਾਊਲ ਸਾਡਾ ਪਾਤਸ਼ਾਹ ਬਣੇਗਾ? ਉਨ੍ਹਾਂ ਲੋਕਾਂ ਨੂੰ ਲੈ ਆਓ ਭਈ ਅਸੀਂ ਉਨ੍ਹਾਂ ਨੂੰ ਵੱਢ ਸੁੱਟੀਏ! 13ਸ਼ਾਊਲ ਨੇ ਆਖਿਆ, ਅੱਜ ਦੇ ਦਿਨ ਕੋਈ ਨਾ ਮਾਰਿਆ ਜਾਏ ਕਿਉਂ ਜੋ ਅੱਜ ਦੇ ਦਿਨ ਯਹੋਵਾਹ ਨੇ ਇਸਰਾਏਲ ਦਾ ਛੁਟਕਾਰਾ ਕੀਤਾ ਹੈ 14ਤਦ ਸਮੂਏਲ ਨੇ ਪਰਜਾ ਨੂੰ ਆਖਿਆ, ਆਓ, ਗਿਲਗਾਲ ਨੂੰ ਚੱਲੀਏ ਭਈ ਉੱਥੇ ਰਾਜ ਨੂੰ ਦੂਜੀ ਵੇਰ ਫੇਰ ਠਹਿਰਾਈਏ 15ਸੋ ਸਾਰੀ ਪਰਜਾ ਗਿਲਗਾਲ ਨੂੰ ਗਈ ਅਤੇ ਗਿਲਗਾਲ ਵਿੱਚ ਯਹੋਵਾਹ ਦੇ ਸਾਹਮਣੇ ਉਨ੍ਹਾਂ ਨੇ ਸ਼ਾਊਲ ਨੂੰ ਪਾਤਸ਼ਾਹ ਠਹਿਰਾਇਆ ਅਤੇ ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਨੇ ਅਰ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ।।
Currently Selected:
੧ ਸਮੂਏਲ 11: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.