੧ ਸਮੂਏਲ 16
16
ਦਾਊਦ ਦਾ ਮਸਹ ਕੀਤਾ ਜਾਣਾ
1ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦ ਤੋੜੀ ਤੂੰ ਸ਼ਾਊਲ ਉੱਤੇ ਸੋਗ ਕਰਦਾ ਰਹੇਂਗਾ ਭਾਵੇਂ ਮੈਂ ਉਹ ਨੂੰ ਇਸਰਾਏਲ ਦੇ ਰਾਜ ਉੱਤੇ ਰੱਦਿਆ? ਤੂੰ ਆਪਣੇ ਸਿੰਙ ਵਿੱਚ ਤੇਲ ਭਰ ਅਤੇ ਜਾਹ। ਮੈਂ ਤੈਨੂੰ ਬੇਤਲਹਮੀ ਯੱਸੀ ਦੇ ਕੋਲ ਘੱਲਦਾ ਹਾਂ ਕਿਉਂ ਜੋ ਉਹ ਦੇ ਪੁੱਤ੍ਰਾਂ ਵਿੱਚੋਂ ਇੱਕ ਨੂੰ ਮੈਂ ਆਪਣੇ ਲਈ ਪਾਤਸ਼ਾਹ ਠਹਿਰਾਇਆ ਹੈ 2ਅਤੇ ਸਮੂਏਲ ਬੋਲਿਆ, ਮੈਂ ਕਿੱਕੁਰ ਜਾਵਾਂ? ਜੇ ਕਦੀ ਸ਼ਾਊਲ ਸੁਣੇਗਾ ਤਾਂ ਮੈਨੂੰ ਮਾਰ ਸੁੱਟੇਗਾ। ਯਹੋਵਾਹ ਨੇ ਆਖਿਆ, ਇੱਕ ਵੱਛੀ ਆਪਣੇ ਨਾਲ ਲੈ ਜਾਹ ਅਤੇ ਐਉਂ ਆਖ ਕਿ ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ 3ਜਦ ਤੂੰ ਬਲੀ ਚੜਾਵੇਂ ਤਾਂ ਯੱਸੀ ਨੂੰ ਨਿਉਂਦਾ ਦੇਹ ਅਤੇ ਫੇਰ ਜੋ ਤੈਨੂੰ ਕਰਨਾ ਹੈ ਸੋ ਮੈਂ ਤੈਨੂੰ ਦੱਸਾਂਗਾ ਅਤੇ ਜਿਹ ਦਾ ਨਾਉਂ ਮੈਂ ਤੈਨੂੰ ਦੱਸਾਂ ਉਸ ਨੂੰ ਮੇਰੇ ਲਈ ਮਸਹ ਕਰ 4ਜਿਹੜਾ ਯਹੋਵਾਹ ਨੇ ਆਖਿਆ ਸੀ ਸਮੂਏਲ ਨੇ ਉਹੋ ਕੀਤਾ ਅਤੇ ਬੈਤਲਹਮ ਵਿੱਚ ਆਇਆ। ਤਦ ਸ਼ਹਿਰ ਦੇ ਬਜ਼ੁਰਗ ਉਹ ਦੇ ਆਉਣ ਤੋਂ ਕੰਬ ਕੇ ਬੋਲੇ, ਤੂੰ ਸੁਲਾਹ ਨਾਲ ਆਇਆ ਹੈਂ? 5ਉਹ ਬੋਲਿਆ, ਆਹੋ ਸੁਲਾਹ ਨਾਲ। ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ। ਤੁਸੀਂ ਆਪਣੇ ਆਪ ਨੂੰ ਪਵਿੱਤ੍ਰ ਕਰੋ ਅਤੇ ਮੇਰੇ ਨਾਲ ਭੇਟ ਚੜ੍ਹਾਉਣ ਲਈ ਆਓ ਅਤੇ ਉਸ ਨੇ ਯੱਸੀ ਨੂੰ ਉਹ ਦੇ ਪੁੱਤ੍ਰਾਂ ਸਣੇ ਪਵਿੱਤ੍ਰ ਕੀਤਾ ਅਤੇ ਉਨ੍ਹਾਂ ਨੂੰ ਭੇਟ ਚੜ੍ਹਾਉਣ ਲਈ ਸੱਦਿਆ।।
6ਅਜਿਹਾ ਹੋਇਆ ਜਾਂ ਓਹ ਆਏ ਤਾਂ ਉਸ ਨੇ ਅਲੀਆਬ ਨੂੰ ਵੇਖਿਆ ਅਤੇ ਬੋਲਿਆ, ਠੀਕ ਯਹੋਵਾਹ ਦੇ ਅੱਗੇ ਏਹ ਉਹ ਦਾ ਮਸੀਹ ਹੈ 7ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੀ ਲੰਮਾਣ ਵੱਲ ਨਾ ਵੇਖ ਕਿਉਂ ਜੋ ਉਹ ਨੂੰ ਮੈਂ ਨਹੀਂ ਮੰਨਿਆ ਯਹੋਵਾਹ ਜੋ ਮਨੁੱਖ ਵਾਂਙੁ ਨਹੀਂ ਵੇਖਦਾ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਰਿਦੇ ਨੂੰ ਵੇਖਦਾ ਹੈ 8ਤਦ ਯੱਸੀ ਨੇ ਅਬੀਨਾਦਾਬ ਨੂੰ ਸੱਦਿਆ ਅਤੇ ਉਹ ਨੂੰ ਸਮੂਏਲ ਦੇ ਅੱਗੇ ਕੀਤਾ। ਉਹ ਬੋਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ। 9ਫੇਰ ਯੱਸੀ ਨੇ ਸ਼ੰਮਾਹ ਨੂੰ ਅੱਗੇ ਕੀਤਾ ਪਰ ਉਹ ਬਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ 10ਗੱਲ ਕਾਹਦੀ, ਯੱਸੀ ਨੇ ਆਪਣੇ ਸੱਤਾਂ ਹੀ ਪੁੱਤ੍ਰਾਂ ਨੂੰ ਸਮੂਏਲ ਦੇ ਅੱਗੇ ਕਰ ਦਿੱਤਾ ਸੋ ਸਮੂਏਲ ਨੇ ਯੱਸੀ ਨੂੰ ਆਖਿਆ, ਯਹੋਵਾਹ ਨੇ ਏਹਨਾਂ ਨੂੰ ਨਹੀਂ ਚੁਣਿਆ 11ਸਮੂਏਲ ਨੇ ਯੱਸੀ ਨੂੰ ਆਖਿਆ, ਤੇਰੇ ਸੱਭੇ ਪੁੱਤ੍ਰ ਇਹੋ ਹੀ ਹਨ? ਉਹ ਬੋਲਿਆ, ਸਭਨਾਂ ਨਾਲੋਂ ਨਿੱਕਾ ਅੱਜੇ ਰਹਿੰਦਾ ਹੈ। ਉਹ ਇੱਜੜ ਨੂੰ ਚਰਾਉਂਦਾ ਹੈ। ਤਾਂ ਸਮੂਏਲ ਨੇ ਯੱਸੀ ਨੂੰ ਆਖਿਆ, ਉਹ ਨੂੰ ਸੱਦ ਘੱਲ ਕਿਉਂ ਜੋ ਜਦ ਤੋੜੀ ਉਹ ਇੱਥੇ ਨਾ ਆਵੇਗਾ ਅਸੀਂ ਨਹੀਂ ਬੈਠਣਾ 12ਸੋ ਉਸ ਨੇ ਸੱਦ ਭੇਜਿਆ ਅਤੇ ਉਹ ਨੂੰ ਅੰਦਰ ਲੈ ਆਇਆ। ਉਹ ਲਾਲ ਰੰਗ ਅਤੇ ਸੁੰਦਰ ਅੱਖੀਆਂ ਅਤੇ ਵੇਖਣ ਵਿੱਚ ਚੰਗਾ ਸੀ ਅਤੇ ਯਹੋਵਾਹ ਨੇ ਆਖਿਆ, ਉੱਠ ਅਤੇ ਇਹ ਨੂੰ ਮਸਹ ਕਰ ਕਿਉਂ ਜੋ ਇਹੋ ਹੀ ਹੈ 13ਤਦ ਸਮੂਏਲ ਨੇ ਤੇਲ ਦਾ ਸਿੰਙ ਲੈ ਕੇ ਉਹ ਦੇ ਭਰਾਵਾਂ ਦੇ ਵਿੱਚ ਉਹ ਨੂੰ ਮਸਹ ਕੀਤਾ ਅਤੇ ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਦਾਊਦ ਉੱਤੇ ਆਉਂਦਾ ਰਿਹਾ ਅਤੇ ਸਮੂਏਲ ਉੱਠ ਕੇ ਰਾਮਾਹ ਨੂੰ ਵਿਦਿਆ ਹੋਇਆ।।
14ਪਰ ਸ਼ਾਊਲ ਉੱਤੋਂ ਯਹੋਵਾਹ ਦਾ ਆਤਮਾ ਅੱਡ ਹੋ ਗਿਆ ਅਤੇ ਯਹੋਵਾਹ ਵੱਲੋਂ ਇੱਕ ਦੁਸ਼ਟ ਆਤਮਾ ਉਹ ਨੂੰ ਅਕਾਉਣ ਲੱਗਾ 15ਤਦ ਸ਼ਾਊਲ ਦੇ ਟਹਿਲੂਆਂ ਨੇ ਉਹ ਨੂੰ ਆਖਿਆ, ਵੇਖੋ, ਹੁਣ ਪਰਮੇਸ਼ੁਰ ਵੱਲੋਂ ਇੱਕ ਦੁਸ਼ਟ ਆਤਮਾ ਤੁਹਾਨੂੰ ਅਕਾਉਂਦਾ ਹੈ 16ਸਾਡਾ ਸੁਆਮੀ ਹੁਣ ਆਪਣੇ ਚਾਕਰਾਂ ਨੂੰ ਜੋ ਤੁਹਾਡੇ ਸਾਹਮਣੇ ਹਨ ਆਗਿਆ ਕਰੇ ਜੋ ਓਹ ਇੱਕ ਅਜਿਹਾ ਮਨੁੱਖ ਲੱਭਣ ਜਿਹੜਾ ਬਰਬਤ ਵਜਾਉਣ ਵਿੱਚ ਚਤਰ ਹੋਵੇ ਅਤੇ ਐਉਂ ਹੋਵੇਗਾ ਭਈ ਜਿਸ ਵੇਲੇ ਪਰਮੇਸ਼ੁਰ ਵੱਲੋਂ ਇਹ ਦੁਸ਼ਟ ਆਤਮਾ ਤੁਹਾਡੇ ਉੱਤੇ ਚੜ੍ਹੇ ਤਾਂ ਉਹ ਆਪਣੇ ਹੱਥ ਨਾਲ ਵਜਾਵੇਗਾ ਤਾਂ ਤੁਸੀਂ ਚੰਗੇ ਹੋ ਜਾਓਗੇ 17ਸ਼ਾਊਲ ਨੇ ਆਪਣੇ ਚਾਕਰਾਂ ਨੂੰ ਆਖਿਆ ਅੱਛਾ, ਮੇਰੇ ਲਈ ਕੋਈ ਰੱਖੋ ਜੋ ਵਜਾਉਣ ਵਿੱਚ ਚਤਰ ਹੋਵੇ ਅਤੇ ਮੇਰੇ ਕੋਲ ਲੈ ਆਓ 18ਸੋ ਉਸ ਵੇਲੇ ਉਹ ਦੇ ਚਾਕਰਾਂ ਵਿੱਚੋਂ ਇੱਕ ਨੇ ਇਉਂ ਆਖਿਆ, ਵੇਖ, ਮੈ ਬੈਤਲਹਮੀ ਯੱਸੀ ਦਾ ਇੱਕ ਪੁੱਤ੍ਰ ਡਿੱਠਾ ਹੈ ਜੋ ਵਜਾਉਣ ਵਿੱਚ ਚਤਰ ਹੈ, ਨਾਲੇ ਡਾਢਾ ਸੂਰਬੀਰ ਹੈ, ਜੋਧਾ ਵੀ ਹੈ, ਗੱਲਾਂ ਵਿੱਚ ਵੱਡਾ ਸਿਆਣਾ ਹੈ, ਸੋਹਣਾ ਹੈ ਅਤੇ ਯਹੋਵਾਹ ਉਹ ਦੇ ਨਾਲ ਹੈ।।
19ਸੋ ਸ਼ਾਊਲ ਨੇ ਹਲਕਾਰਿਆਂ ਦੇ ਹੱਥ ਯੱਸੀ ਨੂੰ ਐਉਂ ਸੱਦ ਘੱਲਿਆ ਭਈ ਆਪਣੇ ਪੁੱਤ੍ਰ ਦਾਊਦ ਨੂੰ ਜੋ ਇੱਜੜ ਦੇ ਨਾਲ ਹੈ ਮੇਰੇ ਕੋਲ ਘੱਲ ਦੇਹ 20ਉਪਰੰਤ ਯੱਸੀ ਨੇ ਇੱਕ ਖੋਤਾ ਜਿਹ ਦੇ ਉੱਤੇ ਰੋਟੀਆਂ ਲੱਦੀਆਂ ਸਨ ਅਤੇ ਇੱਕ ਮਸ਼ਕ ਮੈਂ ਦੀ ਅਤੇ ਇੱਕ ਪਠੋਰਾ ਲੈ ਕੇ ਆਪਣੇ ਪੁੱਤ੍ਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਘੱਲਿਆ 21ਦਾਊਦ ਸ਼ਾਊਲ ਕੋਲ ਆਇਆ ਅਤੇ ਉਸ ਦੇ ਸਾਹਮਣੇ ਆ ਖਲੋਤਾ ਅਤੇ ਉਸ ਨੇ ਉਹ ਦੇ ਨਾਲ ਵੱਡਾ ਪਿਆਰ ਕੀਤਾ ਅਤੇ ਉਹ ਉਸ ਦੇ ਸ਼ਸਤ੍ਰ ਚੁੱਕਣ ਵਾਲਾ ਬਣਿਆ 22ਅਤੇ ਸ਼ਾਊਲ ਨੇ ਯੱਸੀ ਨੂੰ ਆਖ ਘਲਿਆ ਕਿ ਦਾਊਦ ਨੂੰ ਮੇਰੇ ਅੱਗੇ ਰਹਿਣ ਦੇਹ ਕਿਉਂ ਜੋ ਉਹ ਮੇਰੀਂ ਅੱਖੀਂ ਚੜ੍ਹ ਗਿਆ ਹੈ 23ਤਾਂ ਐਉਂ ਹੋਇਆ ਭਈ ਜਿਸ ਵੇਲੇ ਉਹ ਦੁਸ਼ਟ ਆਤਮਾ ਪਰਮੇਸ਼ੁਰ ਵੱਲੋਂ ਸ਼ਾਊਲ ਉੱਤੇ ਚੜ੍ਹਦਾ ਸੀ ਤਾਂ ਦਾਊਦ ਬਰਬਤ ਲੈ ਕੇ ਆਪਣੇ ਹੱਥ ਨਾਲ ਵਜਾਉਂਦਾ ਸੀ ਅਤੇ ਸ਼ਾਊਲ ਨੂੰ ਤਾਜ਼ਗੀ ਆਉਂਦੀ ਸੀ ਅਤੇ ਉਹ ਚੰਗਾ ਹੁੰਦਾ ਸੀ ਤਾਂ ਉਹ ਦੁਸ਼ਟ ਆਤਮਾ ਉਹ ਦੇ ਉੱਤੋਂ ਹਟ ਜਾਂਦਾ ਸੀ।।
Currently Selected:
੧ ਸਮੂਏਲ 16: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.