੧ ਸਮੂਏਲ 23
23
ਸ਼ਾਊਲ ਦਾਊਦ ਦਾ ਪਿੱਛਾ ਕਰਦਾ ਹੈ
1ਤਦ ਉਨ੍ਹਾਂ ਨੇ ਦਾਊਦ ਨੂੰ ਖਬਰ ਦੇ ਕੇ ਆਖਿਆ ਵੇਖ ਫਲਿਸਤੀ ਕਈਲਾਹ ਨਾਲ ਲੜਦੇ ਹਨ ਅਤੇ ਖਲਵਾੜਿਆਂ ਨੂੰ ਲੁੱਟਦੇ ਹਨ 2ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, ਮੈਂ ਜਾਵਾਂ ਅਤੇ ਉਨ੍ਹਾਂ ਫਲਿਸਤੀਆਂ ਨੂੰ ਮਾਰਾਂ? ਯਹੋਵਾਹ ਨੇ ਦਾਊਦ ਨੂੰ ਆਖਿਆ, ਜਾਹ ਫਲਿਸਤੀਆਂ ਨੂੰ ਮਾਰ ਅਤੇ ਕਈਲਾਹ ਨੂੰ ਬਚਾ 3ਪਰ ਦਾਊਦ ਦੇ ਲੋਕਾਂ ਨੇ ਉਹ ਨੂੰ ਆਖਿਆ, ਵੇਖੋ, ਅਸੀਂ ਤਾਂ ਐਥੇ ਯਹੂਦਾਹ ਵਿੱਚ ਪਏ ਡਰਦੇ ਹਾਂ। ਫੇਰ ਜੇ ਅਸੀਂ ਕਈਲਾਹ ਵਿੱਚ ਜਾ ਕੇ ਫਲਿਸਤੀਆਂ ਦੇ ਦਲ ਦਾ ਸਾਹਮਣਾ ਕਰੀਏ ਤਾਂ ਕਿਨਾ ਵਧੀਕ ਨਾ ਡਰਾਂਗੇ? 4ਤਾਂ ਦਾਊਦ ਨੇ ਯਹੋਵਾਹ ਕੋਲੋਂ ਫੇਰ ਪੁੱਛਿਆ ਸੋ ਯਹੋਵਾਹ ਨੇ ਉੱਤਰ ਦਿੱਤਾ ਭਈ ਉੱਠ ਕਈਲਾਹ ਵੱਲ ਲਹਿ ਜਾਹ ਕਿਉਂ ਜੋ ਮੈਂ ਫਲਿਸਤੀਆਂ ਨੂੰ ਤੇਰੇ ਹੱਥ ਵਿੱਚ ਕਰ ਦਿਆਂਗਾ 5ਸੋ ਦਾਊਦ ਅਤੇ ਉਹ ਦੇ ਮਨੁੱਖ ਕਈਲਾਹ ਗਏ ਅਤੇ ਫਲਿਸਤੀਆਂ ਨਾਲ ਲੜੇ ਅਤੇ ਉਨ੍ਹਾਂ ਦੇ ਡੰਗਰ ਲੈ ਆਏ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਵੱਢ ਸੁੱਟਿਆ ਸੋ ਦਾਊਦ ਨੇ ਕਈਲੀਆਂ ਨੂੰ ਬਚਾਇਆ 6ਅਤੇ ਅਜਿਹਾ ਹੋਇਆ ਭਈ ਜਿਸ ਵੇਲੇ ਅਹੀਮਲਕ ਦਾ ਪੁੱਤ੍ਰ ਅਬਯਾਥਾਰ ਭੱਜ ਕੇ ਕਈਲਾਹ ਵਿੱਚ ਦਾਊਦ ਕੋਲ ਗਿਆ ਤਾਂ ਉਹ ਦੇ ਹੱਥ ਵਿੱਚ ਇੱਕ ਏਫ਼ੋਦ ਸੀ।।
7ਸੋ ਸ਼ਾਊਲ ਨੂੰ ਖਬਰ ਹੋਈ ਭਈ ਦਾਊਦ ਕਈਲਾਹ ਵਿੱਚ ਅੱਪੜ ਪਿਆ ਹੈ ਅਤੇ ਸ਼ਾਊਲ ਬੋਲਿਆ, ਪਰਮੇਸ਼ੁਰ ਨੇ ਉਹ ਨੂੰ ਮੇਰੇ ਹੱਥ ਵਿੱਚ ਕਰ ਦਿੱਤਾ ਕਿਉਂ ਜੋ ਉਹ ਅਜਿਹੇ ਸ਼ਹਿਰ ਵਿੱਚ ਜਿਸ ਦੇ ਬੂਹੇ ਅਤੇ ਹੋੜੇ ਹਨ ਵੜ ਕੇ ਫਸ ਗਿਆ ਹੈ 8ਸ਼ਾਊਲ ਨੇ ਆਪਣੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਭਈ ਓਹ ਜੁੱਧ ਕਰ ਕੇ ਅਤੇ ਕਈਲਾਹ ਵਿੱਚ ਜਾ ਕੇ ਦਾਊਦ ਨੂੰ ਅਤੇ ਉਹ ਦੇ ਕਟਕ ਨੂੰ ਘੇਰਨ।।
9ਦਾਊਦ ਨੂੰ ਖਬਰ ਹੋਈ ਜੋ ਸ਼ਾਊਲ ਮੇਰੇ ਨਾਲ ਅੰਦਰੋ ਅੰਦਰ ਖੋਟੀ ਨੀਤ ਬੰਨ੍ਹਦਾ ਹੈ ਤਾਂ ਉਸ ਨੇ ਅਬਯਾਥਾਰ ਜਾਜਕ ਨੂੰ ਆਖਿਆ, ਏਫ਼ੋਦ ਐਥੇ ਲੈ ਆ 10ਤਾਂ ਦਾਊਦ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਮੇਰੇ ਦਾਸ ਨੇ ਜ਼ਰੂਰ ਸੁਣਿਆ ਹੈ ਭਈ ਸ਼ਾਊਲ ਦਾ ਇਹ ਮਤਾ ਹੈ ਜੋ ਕਲੀਲਾਹ ਵਿੱਚ ਆ ਕੇ ਮੇਰੇ ਕਾਰਨ ਸ਼ਹਿਰ ਦਾ ਹੀ ਨਾਸ ਕਰ ਦੇਵੇ 11ਭਲਾ, ਕਈਲਾਹ ਦੇ ਲੋਕ ਮੈਨੂੰ ਉਹ ਦੇ ਹੱਥ ਦੇ ਦੇਣਗੇ ਅਤੇ ਜਿਵੇਂ ਤੇਰੇ ਦਾਸ ਨੇ ਸੁਣਿਆ ਹੈ ਸ਼ਾਊਲ ਲਹਿ ਆਵੇਗਾ? ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਮੈਂ ਤੇਰੇ ਤਰਲੇ ਕਰਨਾ ਹਾਂ, ਤੂੰ ਆਪਣੇ ਦਾਸ ਨੂੰ ਦੱਸ। ਯਹੋਵਾਹ ਨੇ ਆਖਿਆ, ਉਹ ਲਹਿ ਆਵੇਗਾ 12ਤਦ ਦਾਊਦ ਨੇ ਆਖਿਆ, ਭਲਾ, ਕਈਲਾਹ ਦੇ ਲੋਕ ਮੈਨੂੰ ਅਤੇ ਮੇਰੇ ਲੋਕਾਂ ਨੂੰ ਸ਼ਾਊਲ ਦੇ ਹੱਥ ਦੇ ਦੇਣਗੇ ਯਾ ਨਹੀਂ? ਯਹੋਵਾਹ ਨੇ ਆਖਿਆ, ਓਹ ਦੇ ਦੇਣਗੇ।।
13ਤਦ ਦਾਊਦ ਆਪਣਿਆਂ ਮਨੁੱਖਾਂ ਸਣੇ ਜੋ ਛੇਕੁ ਸੌ ਮਨੁੱਖ ਸਨ ਉੱਠਿਆ ਅਤੇ ਕਈਲਾਹ ਵਿੱਚੋਂ ਨਿੱਕਲ ਗਿਆ ਅਤੇ ਜਿੱਥੇ ਕਿਤੇ ਉਨ੍ਹਾਂ ਨੂੰ ਰਾਹ ਲੱਭਾ ਉੱਧਰ ਹੀ ਤੁਰ ਗਏ। ਅਤੇ ਸ਼ਾਊਲ ਨੂੰ ਖਬਰ ਹੋਈ ਜੋ ਦਾਊਦ ਕਈਲਾਹ ਵਿੱਚੋਂ ਨਿੱਕਲ ਗਿਆ ਹੈ ਤਾਂ ਉਹ ਜਾਣੋਂ ਹਟ ਗਿਆ 14ਦਾਊਦ ਉਜਾੜ ਦੇ ਵਿੱਚ ਪੱਕਿਆਂ ਥਾਵਾਂ ਦੇ ਵਿੱਚ ਜਾ ਰਿਹਾ ਅਤੇ ਪਹਾੜੀ ਦੇਸ ਦੇ ਜ਼ੀਫ ਦੀ ਉਜਾੜ ਵਿੱਚ ਜਾ ਟਿਕਿਆ ਅਤੇ ਸ਼ਾਊਲ ਦਿਨੋਂ ਦਿਨ ਉਹ ਦੀ ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਹ ਨੂੰ ਉਸ ਦੇ ਹੱਥ ਵਿੱਚ ਨਾ ਦਿੱਤਾ 15ਜਾਂ ਦਾਊਦ ਜਾਣ ਗਿਆ ਜੋ ਸ਼ਾਊਲ ਮੇਰੀ ਜਿੰਦ ਲੈਣ ਲਈ ਨਿੱਕਲਿਆ ਹੈ ਉਸ ਵੇਲੇ ਦਾਊਦ ਜ਼ੀਫ ਦੀ ਉਜਾੜ ਦੇ ਇੱਕ ਬਣ ਵਿੱਚ ਸੀ।।
16ਸ਼ਾਊਲ ਦਾ ਪੁੱਤ੍ਰ ਯੋਨਾਥਾਨ ਉੱਠਿਆ ਅਤੇ ਦਾਊਦ ਦੇ ਕੋਲ ਬਣ ਵਿੱਚ ਜਾ ਕੇ ਉਹ ਦਾ ਹੱਥ ਪਰਮੇਸ਼ੁਰ ਵਿੱਚ ਤਕੜਾ ਕੀਤਾ 17ਅਤੇ ਉਹ ਨੂੰ ਆਖਿਆ, ਤੂੰ ਡਰ ਨਹੀਂ ਕਿਉਂ ਜੋ ਮੇਰੇ ਪਿਉ ਸ਼ਾਊਲ ਦਾ ਹੱਥ ਤੇਰੇ ਕੋਲ ਨਾ ਅੱਪੜੇਗਾ ਅਤੇ ਤੂੰ ਇਸਰਾਏਲ ਦਾ ਪਾਤਸ਼ਾਹ ਹੋਵੇਂਗਾ ਅਤੇ ਮੈਂ ਤੈਥੋਂ ਦੂਜੇ ਦਰਜੇ ਤੇ ਹੋਵਾਂਗਾ ਅਤੇ ਇਹ ਗੱਲ ਮੇਰਾ ਪਿਉ ਸ਼ਾਊਲ ਵੀ ਜਾਣਦਾ ਹੈ 18ਸੋ ਉਨ੍ਹਾਂ ਦੋਹਾਂ ਨੇ ਯਹੋਵਾਹ ਦੇ ਅੱਗੇ ਨੇਮ ਕੀਤਾ ਅਤੇ ਦਾਊਦ ਬਣ ਵਿੱਚ ਠਹਿਰਿਆ ਰਿਹਾ ਅਤੇ ਯੋਨਾਥਾਨ ਆਪਣੇ ਘਰ ਗਿਆ।।
19ਤਦ ਜ਼ੀਫੀ ਸ਼ਾਊਲ ਕੋਲ ਗਿਬਆਹ ਵਿੱਚ ਚੜ੍ਹ ਆਏ ਅਤੇ ਬੋਲੇ, ਭਲਾ, ਦਾਊਦ ਸਾਡੇ ਵਿੱਚਕਾਰ ਬਣ ਦਿਆਂ ਪੱਕਿਆਂ ਥਾਵਾਂ ਵਿੱਚ ਹਕੀਲਾਹ ਦੇ ਪਹਾੜ ਉੱਤੇ ਜੋ ਯਸ਼ੀਮੋਨ ਦੇ ਦੱਖਣ ਵੱਲ ਹੈ ਲੁਕਿਆ ਹੋਇਆ ਨਹੀਂ ਰਹਿੰਦਾ? 20ਸੋ ਹੇ ਪਾਤਸ਼ਾਹ ਹੁਣ ਜਿੱਕੁਰ ਤੁਹਾਡਾ ਜੀਅ ਲਹਿ ਆਉਣ ਨੂੰ ਚਾਹੁੰਦਾ ਹੈ ਸੋ ਲਹਿ ਆਓ ਅਤੇ ਇਹ ਸਾਡਾ ਜ਼ੁੰਮਾ ਰਿਹਾ ਜੋ ਅਸੀਂ ਉਹ ਨੂੰ ਪਾਤਸ਼ਾਹ ਦੇ ਹੱਥ ਦੇ ਦਿਆਂਗੇ 21ਤਦ ਸ਼ਾਊਲ ਬੋਲਿਆ, ਯਹੋਵਾਹ ਵੱਲੋਂ ਤੁਸੀਂ ਧੰਨ ਹੋਵੋ ਕਿਉਂ ਜੋ ਤੁਸਾਂ ਮੇਰੇ ਉੱਤੇ ਦਯਾ ਕੀਤੀ ਹੈ 22ਹੁਣ ਤੁਰੋ ਅਤੇ ਹੋਰ ਤਿਆਰੀ ਕਰੋ ਅਤੇ ਲੱਭੋ ਅਤੇ ਵੇਖੋ ਜੋ ਉਹ ਦਾ ਟਿਕਾਣਾ ਕਿੱਥੇ ਹੈ ਅਤੇ ਉੱਥੇ ਉਹ ਨੂੰ ਕਿਸ ਨੇ ਡਿੱਠਾ ਹੈ ਕਿਉਂ ਜੋ ਮੈਨੂੰ ਖਬਰ ਹੈ ਭਈ ਉਹ ਵੱਡੀ ਚਤਰਾਈ ਨਾਲ ਚੱਲਦਾ ਹੈ 23ਸੋ ਤੁਸੀਂ ਵੇਖੋ ਅਤੇ ਉਨ੍ਹਾਂ ਟਿਕਾਣਿਆਂ ਨੂੰ ਭਾਲੋ ਜਿੱਥੇ ਉਹ ਲੁਕਿਆ ਰਹਿੰਦਾ ਹੈ ਅਤੇ ਚੰਗੀ ਤਰਾਂ ਖਬਰ ਲੈ ਕੇ ਮੇਰੇ ਕੋਲ ਮੁੜ ਆਓ। ਫੇਰ ਮੈਂ ਤੁਹਾਡੇ ਨਾਲ ਜਾਵਾਂਗਾ ਅਤੇ ਅਜਿਹਾ ਹੋਵੇਗਾ ਭਈ ਜੇ ਉਹ ਇਸ ਦੇਸ ਵਿੱਚ ਕਿਤੇ ਹੋਵੇ ਤਾਂ ਮੈਂ ਉਹ ਨੂੰ ਯਹੂਦਾਹ ਦੇ ਹਜ਼ਾਰਾਂ ਵਿੱਚੋਂ ਲੱਭ ਲਵਾਂਗਾ 24ਸੋ ਓਹ ਉੱਠੇ ਅਤੇ ਸ਼ਾਊਲ ਦੇ ਅੱਗੇ ਜ਼ੀਫ ਨੂੰ ਗਏ। ਉਸ ਵੇਲੇ ਦਾਊਦ ਆਪਣਿਆਂ ਲੋਕਾਂ ਸਣੇ ਮਾਓਨ ਦੀ ਉਜਾੜ ਵਿੱਚ ਯਸ਼ੀਮੋਨ ਦੇ ਦੱਖਣ ਵੱਲ ਇੱਕ ਮਦਾਨ ਵਿੱਚ ਸੀ 25ਸ਼ਾਊਲ ਅਤੇ ਉਹ ਦੇ ਲੋਕ ਵੀ ਉਸ ਨੂੰ ਲੱਭਣ ਤੁਰੇ ਅਤੇ ਦਾਊਦ ਨੂੰ ਵੀ ਖਬਰ ਹੋ ਗਈ ਸੋ ਉਹ ਉਸ ਪੱਥਰ ਕੋਲ ਲਹਿ ਗਿਆ ਅਤੇ ਮਾਓਨ ਦੀ ਉਜਾੜ ਵਿੱਚ ਠਹਿਰਿਆ ਰਿਹਾ ਅਤੇ ਇਹ ਸੁਣ ਕੇ ਸ਼ਾਊਲ ਵੀ ਮਾਓਨ ਦੀ ਉਜਾੜ ਵਿੱਚ ਦਾਊਦ ਦੇ ਮਗਰ ਲੱਗਾ 26ਸੋ ਸ਼ਾਊਲ ਪਹਾੜ ਦੇ ਇਸ ਪਾਸੇ ਵੱਲ ਜਾਂਦਾ ਸੀ ਅਤੇ ਦਾਊਦ ਆਪਣੇ ਲੋਕਾਂ ਸਣੇ ਪਹਾੜ ਦੇ ਉਸ ਪਾਸੇ ਵੱਲ ਅਤੇ ਦਾਊਦ ਨੇ ਸ਼ਾਊਲ ਦੇ ਡਰ ਨਾਲ ਨਿੱਕਲਣ ਵਿੱਚ ਵੱਡੀ ਛੇਤੀ ਕੀਤੀ ਕਿਉਂ ਜੋ ਸ਼ਾਊਲ ਅਤੇ ਉਹ ਦੇ ਲੋਕਾਂ ਨੇ ਦਾਊਦ ਅਤੇ ਉਸ ਦਿਆਂ ਲੋਕਾਂ ਨੂੰ ਫੜਨ ਦੇ ਲਈ ਚੁਫੇਰਿਓਂ ਘੇਰ ਲਿਆ ਸੀ।। 27ਉਸ ਵੇਲੇ ਇੱਕ ਹਲਕਾਰਾ ਸ਼ਾਊਲ ਕੋਲ ਆ ਕੇ ਬੋਲਿਆ, ਸ਼ਤਾਬੀ ਤੁਰੇ ਆਓ ਕਿਉਂ ਜੋ ਫਲਿਸਤੀਆਂ ਨੇ ਦੇਸ ਉੱਤੇ ਹੱਲਾ ਕੀਤਾ ਹੈ 28ਸੋ ਸ਼ਾਊਲ ਦਾਊਦ ਦੇ ਮਗਰ ਲੱਗਣੋਂ ਹਟਿਆ ਅਤੇ ਫਲਿਸਤੀਆਂ ਦੇ ਵਿਰੁੱਧ ਹੋਇਆ। ਏਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਉਂ "ਰਿਹਾਈ ਦੀ ਚਟਾਨ" ਰੱਖਿਆ।।
29ਦਾਊਦ ਉੱਥੋਂ ਨਿੱਕਲ ਕੇ ਏਨ-ਗਦੀ ਦੇ ਵਿੱਚ ਪੱਕਿਆ ਥਾਵਾਂ ਦੇ ਵਿੱਚਕਾਰ ਆ ਰਿਹਾ।।
Currently Selected:
੧ ਸਮੂਏਲ 23: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.