੧ ਸਮੂਏਲ 24
24
ਦਾਊਦ ਸ਼ਾਊਲ ਨੂੰ ਜਾਣ ਬੁੱਝ ਕੇ ਬਚਾਉਂਦਾ ਹੈ
1ਅਜਿਹਾ ਹੋਇਆ ਜਾਂ ਸ਼ਾਊਲ ਫਲਿਸਤੀਆਂ ਦਾ ਪਿੱਛਾ ਕਰਨ ਤੋਂ ਮੁੜ ਪਿਆ ਤਾਂ ਲੋਕਾਂ ਨੇ ਉਹ ਨੂੰ ਖਬਰ ਦਿੱਤੀ ਕਿ ਵੇਖੋ, ਦਾਊਦ ਏਨ-ਗਦੀ ਦੀ ਉਜਾੜ ਵਿੱਚ ਹੈ 2ਤਦ ਸ਼ਾਊਲ ਸਾਰੇ ਇਸਰਾਏਲ ਵਿੱਚੋਂ ਤਿੰਨ ਹਜ਼ਾਰ ਚੁਣਵੇਂ ਮਨੁੱਖ ਕੱਢ ਕੇ ਜੰਗਲੀ ਬੱਕਰੀਆਂ ਦੇ ਟੇਕਰੇ ਵੱਲ ਦਾਊਦ ਅਤੇ ਉਹ ਦੇ ਮਨੁੱਖਾਂ ਨੂੰ ਭਾਲਣ ਤੁਰਿਆ 3ਤਦ ਉਹ ਭੇਡਾਂ ਦੇ ਵਾੜਿਆਂ ਨੂੰ ਅੱਪੜ ਪਿਆ ਜੋ ਪਹੇ ਦੇ ਕੋਲ ਸਨ। ਉੱਥੇ ਇੱਕ ਖੁੰਧਰ ਸੀ ਸੋ ਸ਼ਾਊਲ ਸੁਚੇਤੇ ਫਿਰਨ ਲਈ ਉਸ ਖੁੰਧਰ ਵਿੱਚ ਵੜ ਗਿਆ ਅਤੇ ਉਸ ਵੇਲੇ ਦਾਊਦ ਆਪਣਿਆਂ ਮਨੁੱਖਾਂ ਸਣੇ ਉਸੇ ਖੁੰਧਰ ਦੀਆਂ ਨੁੱਕਰਾਂ ਵਿੱਚ ਬੈਠਾ ਹੋਇਆ ਸੀ 4ਦਾਊਦ ਦੇ ਮਨੁੱਖਾਂ ਨੇ ਉਹ ਨੂੰ ਆਖਿਆ, ਵੇਖੋ, ਉਹ ਦਿਨ ਆਇਆ ਹੈ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਕਿ ਵੇਖ, ਮੈਂ ਤੇਰੇ ਵੈਰੀ ਨੂੰ ਭਈ ਜੋ ਤੈਨੂੰ ਭਾਵੇ ਸੋ ਉਹ ਦੇ ਨਾਲ ਕਰਨ ਲਈ ਤੇਰੇ ਹੱਥ ਵਿੱਚ ਕਰ ਦਿਆਂਗਾ। ਤਦ ਦਾਊਦ ਨੇ ਮਲਕੜੇ ਉੱਠ ਕੇ ਸ਼ਾਊਲ ਦੀ ਚੱਦਰ ਦਾ ਪੱਲਾ ਕੱਟ ਲਿਆ 5ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਦਾ ਮਨ ਵਿਆਕਲ ਹੋ ਗਿਆ, ਉਸ ਨੇ ਉਹ ਦੀ ਚੱਦਰ ਦਾ ਪੱਲਾ ਜੋ ਕੱਟਿਆ ਸੀ 6ਅਤੇ ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਯਹੋਵਾਹ ਨਾ ਕਰੇ ਭਈ ਮੈਂ ਆਪਣੇ ਸੁਆਮੀ ਨਾਲ ਜੋ ਯਹੋਵਾਹ ਵੱਲੋਂ ਮਸਹ ਹੋਇਆ ਹੈ ਅਜਿਹਾ ਕੰਮ ਕਰਾਂ ਜੋ ਆਪਣਾ ਹੱਥ ਉਹ ਦੇ ਵਿਰੁੱਧ ਚਲਾਵਾਂ ਕਿਉਂ ਜੋ ਉਹ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ ਹੈ 7ਸੋ ਦਾਊਦ ਨੇ ਆਪਣੇ ਮਨੁੱਖਾਂ ਨੂੰ ਏਹ ਗੱਲਾਂ ਸੁਣਾ ਕੇ ਰੋਕਿਆ ਅਤੇ ਉਨ੍ਹਾਂ ਨੂੰ ਸ਼ਾਊਲ ਉੱਤੇ ਹੱਥ ਨਾ ਚਲਾਉਣ ਦਿੱਤਾ ਅਤੇ ਸ਼ਾਊਲ ਖੁੰਧਰ ਵਿੱਚੋਂ ਉੱਠ ਨਿੱਕਲ ਕੇ ਆਪਣੇ ਰਾਹ ਤੁਰਿਆ 8ਇਹ ਦੇ ਪਿੱਛੋਂ ਦਾਊਦ ਵੀ ਉੱਠ ਕੇ ਉਸ ਖੁੰਧਰ ਵਿੱਚੋਂ ਨਿੱਕਲਿਆ ਅਤੇ ਸ਼ਾਊਲ ਦੇ ਪਿੱਛੇ ਹਾਕਾਂ ਮਾਰ ਕੇ ਆਖਿਆ, ਹੇ ਮੇਰੇ ਮਹਾਰਾਜ ਪਾਤਸ਼ਾਹ! ਅਤੇ ਸ਼ਾਊਲ ਨੇ ਪਿਛਾਂਹ ਭੌਂ ਕੇ ਜਾਂ ਡਿੱਠਾ ਤਾਂ ਦਾਊਦ ਨੇ ਮੂੰਹ ਪਰਨੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ 9ਅਤੇ ਦਾਊਦ ਨੇ ਸ਼ਾਊਲ ਨੂੰ ਆਖਿਆ, ਤੂੰ ਉਨ੍ਹਾਂ ਆਦਮੀਆਂ ਦੀਆਂ ਗੱਲਾਂ ਉੱਤੇ ਕਾਹ ਨੂੰ ਕੰਨ ਲਾਉਂਦਾ ਹੈਂ ਜਿਹੜੇ ਆਖਦੇ ਹਨ ਭਈ ਵੇਖੋ, ਦਾਊਦ ਤੁਹਾਡੀ ਬੁਰਿਆਈ ਚਾਹੁੰਦਾ ਹੈ? 10ਵੇਖ, ਅੱਜ ਤੂੰ ਆਪਣੀਆਂ ਅੱਖੀਆਂ ਨਾਲ ਡਿੱਠਾ ਜੋ ਯਹੋਵਾਹ ਨੇ ਅੱਜ ਹੀ ਕਿੱਕੁਰ ਤੈਨੂੰ ਖੁੰਧਰ ਦੇ ਅੰਦਰ ਮੇਰੇ ਵੱਸ ਵਿੱਚ ਕਰ ਦਿੱਤਾ ਸੀ ਅਤੇ ਕਈਆਂ ਨੇ ਮੈਨੂੰ ਆਖਿਆ ਵੀ, ਉਹ ਨੂੰ ਮਾਰ ਲੈ, ਪਰ ਮੇਰੀਆਂ ਅੱਖੀਆਂ ਨੇ ਤੇਰੇ ਉੱਤੇ ਤਰਸ ਖਾਧਾ ਅਤੇ ਮੈਂ ਆਖਿਆ ਕਿ ਮੈਂ ਆਪਣੇ ਸੁਆਮੀ ਉੱਤੇ ਹੱਥ ਨਾ ਚਲਾਵਾਂਗਾ ਕਿਉਂ ਜੋ ਉਹ ਯਹੋਵਾਹ ਦਾ ਮਸਹ ਕੀਤਾ ਹੋਇਆ ਹੈ 11ਹੇ ਮੇਰੇ ਪਿਤਾ, ਵੇਖ, ਹਾਂ ਇਹ ਵੀ ਵੇਖ, ਤੇਰੀ ਚੱਦਰ ਦਾ ਪੱਲਾ ਮੇਰੇ ਹੱਥ ਵਿੱਚ ਹੈ ਮੈਂ ਜੋ ਤੇਰੀ ਚੱਦਰ ਦਾ ਪੱਲਾ ਕੱਟ ਲਿਆ ਪਰ ਤੈਨੂੰ ਨਾ ਮਾਰਿਆ। ਸੋ ਹੁਣ ਤੂੰ ਐਥੋਂ ਹੀ ਲੱਭ ਅਤੇ ਵੇਖ ਜੋ ਨਾ ਮੇਰੇ ਹੱਥ ਵਿੱਚ ਖੋਟ ਹੈ ਅਤੇ ਨਾ ਹੀ ਦੋਸ਼ ਹੈ ਅਤੇ ਮੈਂ ਤੇਰਾ ਕੋਈ ਪਾਪ ਨਹੀਂ ਕੀਤਾ ਤਾਂ ਵੀ ਤੂੰ ਮੇਰੀ ਜਿੰਦ ਦੇ ਲੈਣ ਨੂੰ ਛਹਿ ਵਿੱਚ ਲੱਗਾ ਰਹਿੰਦਾ ਹੈਂ 12ਮੇਰਾ ਤੇਰਾ ਨਿਆਉਂ ਯਹੋਵਾਹ ਕਰੇ ਅਤੇ ਯਹੋਵਾਹ ਤੈਥੋਂ ਬਦਲਾ ਲਵੇ ਪਰ ਮੇਰਾ ਹੱਥ ਤੇਰੇ ਉੱਤੇ ਨਾ ਚੱਲੇਗਾ 13ਜਿਵੇਂ ਪੁਰਾਣਿਆਂ ਦੀ ਅਖਾਉਤ ਵਿਚ ਕਿਹਾ ਹੈ ਭਈ ਬੁਰਿਆਂ ਤੋਂ ਬੁਰਿਆਈ ਹੀ ਹੁੰਦੀ ਹੈ ਪਰ ਮੇਰਾ ਹੱਥ ਤੇਰੇ ਉੱਤੇ ਨਾ ਚੱਲੇਗਾ 14ਇਸਰਾਏਲ ਦਾ ਪਾਤਸ਼ਾਹ ਕਿਹ ਦੇ ਮਗਰ ਨਿੱਕਲਿਆ ਹੈ ਅਤੇ ਤੂੰ ਕਿਹ ਦਾ ਪਿੱਛਾ ਕਰਨ ਲਈ ਆਇਆ ਹੈਂ? ਭਲਾ, ਮੋਏ ਹੋਏ ਕੁੱਤੇ ਦਾ ਯਾ ਇੱਕ ਪਿਸੂ ਦਾ! 15ਫੇਰ ਯਹੋਵਾਹ ਹੀ ਨਿਆਈ ਬਣੇ ਅਤੇ ਮੇਰੇ ਤੇਰੇ ਵਿੱਚ ਨਿਤਾਰਾ ਕਰੇ ਅਤੇ ਵੇਖੇ ਅਤੇ ਮੇਰੇ ਝਗੜੇ ਨੂੰ ਨਿਬੇੜੇ ਅਤੇ ਮੈਨੂੰ ਤੇਰੇ ਹੱਥੋਂ ਛੁਡਾਵੇ।।
16ਅਜਿਹਾ ਹੋਇਆ ਜਾਂ ਦਾਊਦ ਨੇ ਏਹ ਗੱਲਾਂ ਸ਼ਾਊਲ ਨੂੰ ਆਖ ਦਿੱਤੀਆਂ ਤਾਂ ਸ਼ਾਊਲ ਬੋਲਿਆ, ਹੇ ਮੇਰੇ ਪੁੱਤ੍ਰ ਦਾਊਦ, ਇਹ ਤੇਰੀ ਅਵਾਜ਼ ਹੈ? ਅਤੇ ਸ਼ਾਊਲ ਉੱਚੀ ਅਵਾਜ਼ ਕੱਢ ਕੇ ਰੋਇਆ 17ਤਾਂ ਉਸ ਨੇ ਦਾਊਦ ਨੂੰ ਆਖਿਆ, ਤੂੰ ਮੈਥੋਂ ਵਧੀਕ ਧਰਮੀ ਹੈਂ ਕਿਉਂ ਜੋ ਮੈਂ ਤੇਰੇ ਨਾਲ ਬੁਰਿਆਈ ਕੀਤੀ ਪਰ ਤੂੰ ਉਹ ਦੇ ਵੱਟੇ ਮੇਰੇ ਨਾਲ ਭਲਿਆਈ ਕੀਤੀ ਹੈ 18ਅਤੇ ਅੱਜ ਤੂੰ ਜਣਾਇਆ ਜੋ ਤੂੰ ਮੇਰੇ ਨਾਲ ਭਲਿਆਈ ਕੀਤੀ ਕਿਉਂ ਜੋ ਯਹੋਵਾਹ ਨੇ ਮੈਨੂੰ ਤੇਰੇ ਹੱਥ ਵਿੱਚ ਕਰ ਦਿੱਤਾ ਪਰ ਤੂੰ ਮੈਨੂੰ ਨਾ ਮਾਰਿਆ 19ਜੇ ਕਦੀ ਕੋਈ ਮਨੁੱਖ ਤਾਂ ਆਪਣੇ ਵੈਰੀ ਨੂੰ ਟੱਕਰ ਜਾਵੇ ਤਾਂ ਭਲਾ, ਉਹ ਨੂੰ ਸੁਖ ਸਾਂਦ ਨਾਲ ਛੱਡ ਦਿੰਦਾ ਹੈ? ਸੋ ਯਹੋਵਾਹ ਉਸ ਭਲਿਆਈ ਦੇ ਥਾਂ ਜੋ ਤੈਂ ਅੱਜ ਮੇਰੇ ਨਾਲ ਕੀਤੀ ਹੈ ਤੇਰੇ ਨਾਲ ਵੀ ਭਲਿਆਈ ਕਰੇ 20ਵੇਖ, ਹੁਣ ਮੈਂ ਚੰਗੀ ਤਰਾਂ ਜਾਣਦਾ ਹਾਂ ਜੋ ਸੱਚ ਮੁੱਚ ਤੂੰ ਪਾਤਸ਼ਾਹ ਬਣੇਂਗਾ ਅਤੇ ਇਸਰਾਏਲ ਦਾ ਰਾਜ ਤੇਰੇ ਹੱਥ ਵਿੱਚ ਟਿਕ ਜਾਵੇਗਾ 21ਸੋ ਤੂੰ ਮੇਰੇ ਨਾਲ ਯਹੋਵਾਹ ਦੀ ਸੌਂਹ ਖਾ ਕੇ ਇਉਂ ਆਖ ਜੋ ਮੈਂ ਤੇਰੇ ਪਿੱਛੇ ਤੇਰੀ ਸੰਤਾਨ ਦਾ ਨਾਸ ਨਾ ਕਰਾਂਗਾ ਅਤੇ ਤੇਰੇ ਪਿਤਾ ਦੇ ਟੱਬਰ ਵਿਚੋਂ ਤੇਰੇ ਨਾਉਂ ਨੂੰ ਨਾ ਮਿਟਾਵਾਂਗਾ 22ਸੋ ਦਾਊਦ ਦੇ ਸ਼ਾਊਲ ਨਾਲ ਸੌਂਹ ਖਾਧੀ ਅਤੇ ਸ਼ਾਊਲ ਘਰ ਨੂੰ ਚੱਲਿਆ ਗਿਆ ਪਰ ਦਾਊਦ ਅਤੇ ਉਹ ਦੇ ਲੋਕ ਕੋਟ ਵਿੱਚ ਜਾ ਬੈਠੇ।।
Currently Selected:
੧ ਸਮੂਏਲ 24: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.