੧ ਸਮੂਏਲ 28
28
ਸ਼ਾਊਲ ਅਤੇ ਜਾਦੂਗਰਨੀ
1ਉਨ੍ਹੀਂ ਦਿਨੀਂ ਅਜਿਹਾ ਹੋਇਆ ਜੋ ਫਲਿਸਤੀਆਂ ਨੇ ਇਸਰਾਏਲ ਨਾਲ ਲੜਨ ਲਈ ਆਪਣੇ ਦਲਾਂ ਨੂੰ ਇਕੱਠਿਆ ਕੀਤਾ। ਤਦ ਆਕੀਸ਼ ਨੇ ਦਾਊਦ ਨੂੰ ਆਖਿਆ, ਤੂੰ ਸੱਚ ਜਾਣ ਜੋ ਤੈਨੂੰ ਅਤੇ ਤੇਰਿਆਂ ਲੋਕਾਂ ਨੂੰ ਮੇਰੇ ਨਾਲ ਲੜਾਈ ਵਿੱਚ ਜਾਣਾ ਪਵੇਗਾ 2ਸੋ ਦਾਊਦ ਨੇ ਆਕੀਸ਼ ਨੂੰ ਆਖਿਆ, ਤੈਨੂੰ ਜ਼ਰੂਰ ਮਲੂਮ ਹੋ ਜਾਵੇਗਾ ਜੋ ਤੇਰੇ ਟਹਿਲੂਏ ਕੋਲੋਂ ਕਿੰਨਾਕੁ ਕੰਮ ਹੋਵੇਗਾ ਅਤੇ ਆਕੀਸ਼ ਨੇ ਦਾਊਦ ਨੂੰ ਆਖਿਆ, ਤਾਂ ਸਦਾ ਦੇ ਲਈ ਮੈਂ ਤੈਨੂੰ ਆਪਣੇ ਸਿਰ ਦਾ ਰਾਖਾ ਬਣਾਵਾਂਗਾ।।
3ਸਮੂਏਲ ਮਰ ਗਿਆ ਸੀ ਅਤੇ ਸਾਰੇ ਇਸਰਾਏਲ ਨੇ ਉਹ ਦਾ ਸੋਗ ਕੀਤਾ ਸੀ ਅਤੇ ਉਸੇ ਦੇ ਸ਼ਹਿਰ ਵਿੱਚ ਜੋ ਰਾਮਾਹ ਸੀ ਉਹ ਨੂੰ ਦੱਬ ਦਿੱਤਾ ਅਤੇ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਭੂਤ ਮਿੱਤ੍ਰ ਸਨ ਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਕੱਢ ਦਿੱਤਾ ਸੀ 4ਸੋ ਫਲਿਸਤੀ ਇਕੱਠੇ ਹੋ ਕੇ ਆਏ ਅਤੇ ਸ਼ੂਨੇਮ ਵਿੱਚ ਆ ਡੇਰੇ ਲਾਏ ਅਤੇ ਸ਼ਾਊਲ ਨੇ ਵੀ ਸਾਰੇ ਇਸਰਾਏਲ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੇ ਗਿਲਬੋਆ ਵਿੱਚ ਡੇਰੇ ਲਾਏ 5ਜਾਂ ਸ਼ਾਊਲ ਨੇ ਫਲਿਸਤੀਆਂ ਦਾ ਦਲ ਡਿੱਠਾ ਤਾਂ ਡਰ ਗਿਆ ਅਤੇ ਉਹ ਦਾ ਮਨ ਡਾਢਾ ਕੰਬਿਆ 6ਅਤੇ ਜਿਸ ਵੇਲੇ ਸ਼ਾਊਲ ਨੇ ਯਹੋਵਾਹ ਕੋਲੋਂ ਸਲਾਹ ਪੁੱਛੀ ਤਾਂ ਯਹੋਵਾਹ ਨੇ ਉਹ ਨੂੰ ਨਾ ਸੁਫ਼ਨਿਆਂ ਦੇ ਨਾ ਊਰੀਮ ਦੇ ਅਤੇ ਨਾ ਨਬੀਆਂ ਦੇ ਰਾਹੀਂ ਕੁਝ ਉੱਤਰ ਦਿੱਤਾ।।
7ਤਦ ਸ਼ਾਊਲ ਨੇ ਆਪਣੇ ਟਹਿਲੂਆਂ ਨੂੰ ਆਖਿਆ, ਮੇਰੇ ਲਈ ਕੋਈ ਅਜਿਹੀ ਤੀਵੀਂ ਭਾਲੋ ਜਿਸ ਦੇ ਭੂਤ ਮਿੱਤ੍ਰ ਹੋਣ ਜੋ ਮੈਂ ਉਹ ਦੇ ਕੋਲ ਜਾਵਾਂ ਅਤੇ ਉਸ ਕੋਲੋਂ ਪੁੱਛਾਂ। ਸੋ ਉਹ ਦੇ ਟਹਿਲੂਆਂ ਨੇ ਉਹ ਨੂੰ ਆਖਿਆ, ਵੇਖੋ, ਏਨਦੋਰ ਵਿੱਚ ਇੱਕ ਤੀਵੀਂ ਹੈ ਜਿਸ ਦਾ ਭੂਤ ਮਿੱਤ੍ਰ ਹੈ 8ਸੋ ਸ਼ਾਊਲ ਨੇ ਆਪਣਾ ਭੇਸ ਵਟਾ ਕੇ ਹੋਰ ਲੀੜੇ ਪਾ ਲਏ ਅਤੇ ਗਿਆ ਅਰ ਦੋ ਜਣੇ ਉਹ ਦੇ ਨਾਲ ਸਨ ਅਤੇ ਰਾਤ ਨੂੰ ਉਸ ਤੀਵੀਂ ਕੋਲ ਅੱਪੜਿਆ ਅਤੇ ਉਸ ਨੂੰ ਆਖਿਆ, ਦਯਾ ਕਰ ਕੇ ਆਪਣੇ ਭੂਤ ਮਿੱਤ੍ਰ ਕੋਲੋਂ ਮੇਰੇ ਲਈ ਸਲਾਹ ਪੁੱਛ ਅਤੇ ਜਿਹ ਦਾ ਨਾਉਂ ਮੈਂ ਤੈਨੂੰ ਦੱਸਾਂ ਉਹ ਨੂੰ ਮੇਰੇ ਲਈ ਉਤਾਹਾਂ ਲਿਆ 9ਤਦ ਉਸ ਤੀਵੀਂ ਨੇ ਉਹ ਨੂੰ ਆਖਿਆ, ਵੇਖ, ਤੂੰ ਜਾਣਦਾ ਹੈਂ ਭਈ ਸ਼ਾਊਲ ਨੇ ਕੀ ਕੀਤਾ, ਕਿੱਕੁਰ ਉਹ ਨੇ ਉਨ੍ਹਾਂ ਨੂੰ ਜਿਨ੍ਹਾਂ ਦੇ ਭੂਤ ਮਿੱਤ੍ਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਮੁਕਾ ਸੁੱਟਿਆ। ਫੇਰ ਤੂੰ ਮੇਰੀ ਜਿੰਦ ਕਾਹਨੂੰ ਫਸਾਉਂਦਾ ਹੈਂ ਜੋ ਮੈਨੂੰ ਮਰਵਾ ਸੁੱਟੇਂ? 10ਤਦ ਸ਼ਾਊਲ ਨੇ ਯਹੋਵਾਹ ਦੀ ਸੌਂਹ ਚੁਕ ਕੇ ਆਖਿਆ ਭਈ ਜੀਉਂਦੇ ਯਹੋਵਾਹ ਦੀ ਸੌਂਹ, ਇਸ ਗੱਲ ਦਾ ਤੈਨੂੰ ਕੁਝ ਡੰਡ ਨਾ ਮਿਲੇਗਾ 11ਤਦ ਉਹ ਤੀਵੀਂ ਬੋਲੀ, ਮੈਂ ਤੇਰੇ ਲਈ ਕਿਸ ਨੂੰ ਮੰਗਾਵਾਂ? ਉਹ ਬੋਲਿਆ, ਮੇਰੇ ਲਈ ਸਮੂਏਲ ਨੂੰ ਮੰਗਵਾ 12ਜਿਸ ਵੇਲੇ ਉਸ ਤੀਵੀਂ ਨੇ ਸਮੂਏਲ ਨੂੰ ਡਿੱਠਾ ਤਾਂ ਉੱਚੀ ਅਵਾਜ਼ ਨਾਲ ਚਿਚਲਾਈ ਅਤੇ ਉਸ ਤੀਵੀਂ ਨੇ ਸ਼ਾਊਲ ਨੂੰ ਆਖਿਆ, ਤੁਸਾਂ ਮੇਰੇ ਨਾਲ ਛੱਲ ਕਾਹਨੂੰ ਕੀਤਾ ਕਿਉਂ ਜੋ ਸ਼ਾਊਲ ਤਾਂ ਤੁਸੀਂ ਹੀ ਹੋ! 13ਤਦ ਪਾਤਸ਼ਾਹ ਨੇ ਉਸ ਨੂੰ ਆਖਿਆ, ਘਾਬਰ ਨਾ। ਤੈਂ ਕੀ ਡਿੱਠਾ ਹੈ? ਉਸ ਤੀਵੀਂ ਨੇ ਸ਼ਾਊਲ ਨੂੰ ਆਖਿਆ, ਮੈਂ ਇੱਕ ਦਿਓਤੇ ਨੂੰ ਧਰਤੀ ਵਿੱਚ ਚੜ੍ਹਦਾ ਵੇਖਦੀ ਹਾਂ 14ਤਦ ਉਹ ਨੇ ਉਸ ਨੂੰ ਆਖਿਆ, ਉਹ ਦੀ ਡੌਲ ਦਸ! ਉਹ ਬੋਲੀ, ਇੱਕ ਬੁੱਢਾ ਮਨੁੱਖ ਉਤਾਹਾਂ ਆਉਂਦਾ ਹੈ ਅਤੇ ਚੱਦਰ ਨਾਲ ਢੱਕਿਆ ਹੋਇਆ ਹੈ। ਤਦ ਸ਼ਾਊਲ ਨੇ ਜਾਤਾ ਜੋ ਉਹੋ ਸਮੂਏਲ ਹੈ ਅਤੇ ਉਹ ਨੇ ਮੂੰਹ ਪਰਨੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ।।
15ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੇਰੇ ਸੁਖ ਵਿੱਚ ਕਾਹਨੂੰ ਭੰਗ ਪਾਇਆ ਜੋ ਮੈਨੂੰ ਸੱਦਿਆ? ਸ਼ਾਊਲ ਬੋਲਿਆ, ਮੈਂ ਬਹੁਤ ਦੁਖ ਵਿੱਚ ਪਿਆ ਹੋਇਆ ਹਾਂ ਕਿਉਂ ਜੋ ਫਲਿਸਤੀ ਮੇਰੇ ਨਾਲ ਲੜਦੇ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਕੁਝ ਉੱਤਰ ਨਹੀਂ ਦਿੰਦਾ ਨਾ ਨਬੀਆਂ ਦੇ ਰਾਹੀਂ ਨਾ ਹੀ ਸੁਫ਼ਨੀਆਂ ਦੇ। ਏਸ ਲਈ ਮੈਂ ਤੈਨੂੰ ਸੱਦਿਆ ਹੈ ਜੋ ਤੂੰ ਮੈਨੂੰ ਦੱਸੇ ਭਈ ਮੈਂ ਕੀ ਕਰਾਂ 16ਤਦ ਸਮੂਏਲ ਨੇ ਆਖਿਆ, ਜਦ ਯਹੋਵਾਹ ਨੇ ਤੈਨੂੰ ਛੱਡ ਦਿੱਤਾ ਅਤੇ ਤੇਰਾ ਵੈਰੀ ਬਣਿਆ ਹੈ ਤਾਂ ਫੇਰ ਮੈਨੂੰ ਕਾਹਨੂੰ ਪੁੱਛਦਾ ਹੈਂ? 17ਯਹੋਵਾਹ ਨੇ ਤਾਂ ਆਪਣੀ ਵੱਲੋਂ ਉਹੋ ਹੀ ਕੀਤਾ ਜੋ ਉਸ ਨੇ ਮੇਰੇ ਰਾਹੀਂ ਆਖਿਆ ਸੀ ਭਈ ਯਹੋਵਾਹ ਨੇ ਤੇਰੇ ਹੱਥੋਂ ਰਾਜ ਖੋਹ ਲਿਆ ਅਤੇ ਤੇਰੇ ਗੁਆਂਢੀ ਦਾਊਦ ਨੂੰ ਦੇ ਦਿੱਤਾ 18ਏਸ ਲਈ ਜੇ ਤੂੰ ਯਹੋਵਾਹ ਦਾ ਬਚਨ ਨਾ ਮੰਨਿਆ ਅਤੇ ਤੂੰ ਅਮਾਲੇਕ ਦੇ ਨਾਲ ਉਹ ਦੇ ਕ੍ਰੋਧ ਦੀ ਅੱਗ ਅਨੁਸਾਰ ਕੰਮ ਨਾ ਕੀਤਾ ਇਸੇ ਕਰਕੇ ਅੱਜੇ ਯਹੋਵਾਹ ਨੇ ਤੇਰੇ ਨਾਲ ਇਹ ਕੀਤਾ 19ਨਾਲੇ ਯਹੋਵਾਹ ਤੇਰੇ ਸਣੇ ਇਸਰਾਏਲ ਨੂੰ ਫਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ ਅਤੇ ਭਲਕੇ ਤੂੰ ਅਤੇ ਤੇਰੇ ਪੁੱਤ੍ਰ ਮੇਰੇ ਕੋਲ ਹੋਵੋਗੇ ਅਤੇ ਇਸਰਾਏਲੀ ਦਲ ਨੂੰ ਵੀ ਯਹੋਵਾਹ ਫਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ 20ਤਦ ਸ਼ਾਊਲ ਉਸੇ ਵੇਲੇ ਧਰਤੀ ਉੱਤੇ ਲੰਮਾ ਹੋ ਕੇ ਡਿੱਗ ਪਿਆ ਅਤੇ ਸਮੂਏਲ ਦੀਆਂ ਗੱਲਾਂ ਨਾਲ ਡਾਢਾ ਡਰ ਗਿਆ ਅਤੇ ਉਹ ਦੇ ਵਿੱਚ ਕੁਝ ਸਾਹ ਸਤ ਨਾ ਰਿਹਾ ਕਿਉਂ ਜੋ ਉਹ ਨੇ ਸਾਰਾ ਦਿਨ ਅਤੇ ਸਾਰੀ ਰਾਤ ਰੋਟੀ ਨਹੀਂ ਖਾਧੀ ਸੀ।।
21ਤਦ ਉਹ ਤੀਵੀਂ ਸ਼ਾਊਲ ਕੋਲ ਆਈ ਅਤੇ ਜਾਂ ਡਿੱਠਾ ਜੋ ਉਹ ਅੱਤ ਘਾਬਰ ਗਿਆ ਹੈ ਤਾਂ ਉਸ ਨੇ ਉਹ ਨੂੰ ਆਖਿਆ, ਵੇਖੋ, ਤੁਹਾਡੀ ਟਹਿਲਣ ਨੇ ਤੁਹਾਡੀ ਅਵਾਜ਼ ਸੁਣੀ ਅਤੇ ਮੈਂ ਆਪਣੀ ਜਿੰਦ ਆਪਣੇ ਹੱਥ ਦੀ ਤਲੀ ਉੱਤੇ ਧਰੀ ਅਤੇ ਜੋ ਗੱਲਾਂ ਤੁਸਾਂ ਮੈਨੂੰ ਆਖੀਆਂ ਸਨ ਸੋ ਮੰਨ ਲਈਆਂ 22ਸੋ ਹੁਣ ਮੈਂ ਤੁਹਾਡੇ ਅੱਗੇ ਬੇਨਤੀ ਕਰਦੀ ਹਾਂ ਜੋ ਤੁਸੀਂ ਵੀ ਆਪਣੀ ਟਹਿਲਣ ਦੀ ਗੱਲ ਸੁਣੋ ਅਤੇ ਪਰਵਾਨਗੀ ਦਿਓ ਜੋ ਮੈਂ ਇੱਕ ਚੱਪਾ ਰੋਟੀ ਤੁਹਾਡੇ ਕੋਲ ਲੈ ਆਵਾਂ। ਤੁਸੀਂ ਉਹ ਨੂੰ ਖਾਓ ਭਈ ਜਿਸ ਵੇਲੇ ਤੁਸੀਂ ਆਪਣੇ ਰਾਹ ਵਿੱਚ ਤੁਰੋ ਤਾਂ ਜ਼ੋਰ ਹੋਵੇ 23ਪਰ ਉਹ ਨੇ ਨਾ ਮੰਨਿਆ ਅਤੇ ਆਖਿਆ, ਮੈਂ ਨਹੀਂ ਖਾਂਦਾ ਪਰ ਉਹ ਦੇ ਟਹਿਲੂਆਂ ਨੇ ਉਸ ਤੀਵੀਂ ਨਾਲ ਰਲ ਕੇ ਉਹ ਨੂੰ ਵੱਡੀ ਖਿੱਚ ਕੀਤੀ ਤਾਂ ਉਹ ਨੇ ਉਨ੍ਹਾਂ ਦਾ ਆਖਿਆ ਮੰਨਿਆ ਅਤੇ ਧਰਤੀ ਉੱਤੋਂ ਉੱਠ ਕੇ ਮੰਜੇ ਉੱਤੇ ਹੋ ਬੈਠਾ 24ਅਤੇ ਉਸ ਤੀਵੀਂ ਦੇ ਘਰ ਵਿੱਚ ਇੱਕ ਮੋਟਾ ਵੱਛਾ ਸੀ ਸੋ ਉਸ ਨੇ ਉਹ ਨੂੰ ਛੇਤੀ ਨਾਲ ਕੱਟਿਆ ਅਤੇ ਆਟਾ ਲੈ ਕੇ ਗੁੰਨ੍ਹਿਆ ਅਤੇ ਪਤੀਰੀਆਂ ਰੋਟੀਆਂ ਪਕਾਈਆਂ 25ਅਤੇ ਸ਼ਾਊਲ ਅਰ ਉਹ ਦੇ ਟਹਿਲੂਆਂ ਦੇ ਅੱਗੇ ਲਿਆ ਧਰੀਆਂ ਅਤੇ ਉਨ੍ਹਾਂ ਨੇ ਖਾਧਾ ਤਦ ਓਹ ਉੱਠੇ ਅਤੇ ਉਸੇ ਰਾਤ ਉੱਥੋਂ ਤੁਰ ਪਏ।।
Currently Selected:
੧ ਸਮੂਏਲ 28: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.