੧ ਸਮੂਏਲ 6
6
ਸੰਦੂਕ ਦਾ ਮੁੜ ਆਉਣਾ
1ਸੋ ਯਹੋਵਾਹ ਦਾ ਸੰਦੂਕ ਸੱਤਾਂ ਮਹੀਨਿਆਂ ਤੋੜੀ ਫਲਿਸਤੀਆਂ ਦੇ ਦੇਸ ਵਿੱਚ ਰਿਹਾ 2ਤਦ ਫਲਿਸਤੀਆਂ ਨੇ ਪੁਜਾਰੀਆਂ ਅਤੇ ਜੋਤਸ਼ੀਆਂ ਨੂੰ ਸੱਦਿਆ ਅਤੇ ਆਖਿਆ, ਕਿ ਯਹੋਵਾਹ ਦੇ ਇਸ ਸੰਦੂਕ ਨੂੰ ਅਸੀਂ ਕੀ ਕਰੀਏ? ਸਾਨੂੰ ਦੱਸੋ ਜੋ ਕਿੱਕੁਰ ਉਹ ਨੂੰ ਉਹ ਦੇ ਥਾਂ ਵਿੱਚ ਅੱਪੜਾਈਏ 3ਓਹ ਬੋਲੇ, ਜੇ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਮੋੜ ਭੇਜਦੇ ਹੋ ਤਾਂ ਸੱਖਣਾ ਨਾ ਘੱਲੋ ਸਗੋਂ ਇੱਕ ਦੋਸ਼ ਦੀ ਭੇਟ ਉਹ ਦੇ ਨਾਲ ਜ਼ਰੂਰ ਭੇਜਣੀ ਤਾਂ ਤੁਸੀਂ ਨਿਰੋਏ ਹੋ ਜਾਓਗੇ ਅਤੇ ਤੁਸੀਂ ਜਾਣ ਲਓਗੇ ਜੋ ਉਹ ਤੁਹਾਥੋਂ ਕਿਸ ਲਈ ਨਹੀਂ ਹੱਥ ਚੁੱਕਦਾ 4ਤਦ ਉਨ੍ਹਾਂ ਨੇ ਪੁੱਛਿਆ, ਅਸੀਂ ਦੋਸ ਦੀ ਭੇਟ ਕਿਹੋ ਜਿਹੀ ਭੇਜੀਏ? ਉਹ ਬੋਲੇ, ਫਲਿਸਤੀ ਸਰਦਾਰਾਂ ਦੀ ਗਿਣਤੀ ਅਨੁਸਾਰ ਪੰਜ ਸੁਨਹਿਰੀ ਮਵੇਸ਼ੀਆਂ ਅਤੇ ਪੰਜ ਸੁਨਹਿਰੀ ਚੂਹੀਆਂ ਕਿਉਂ ਜੋ ਤੁਸੀਂ ਸਭਨਾਂ ਉੱਤੇ ਅਤੇ ਤੁਹਾਡੇ ਸਰਦਾਰਾਂ ਉੱਤੇ ਇੱਕੋ ਜੇਹੀ ਬਵਾ ਹੈ 5ਸੋ ਤੁਸੀਂ ਆਪਣੀਆਂ ਮਵੇਸੀਆਂ ਦੀਆਂ ਮੂਰਤਾਂ ਅਤੇ ਉਨ੍ਹਾਂ ਚੂਹੀਆਂ ਦੀਆਂ ਮੂਰਤਾਂ ਜੋ ਦੇਸ ਨੂੰ ਵਿਗਾੜਦੀਆਂ ਹਨ ਬਣਾਓ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰੋ। ਕੀ ਜਾਣੀਏ ਜੇ ਉਹ ਤੁਹਾਥੋਂ ਅਤੇ ਤੁਹਾਡੇ ਦੇਵਤਿਆਂ ਅਤੇ ਤੁਹਾਡੇ ਦੇਸ ਉੱਤੋਂ ਆਪਣਾ ਹੱਥ ਚੁੱਕ ਲਵੇ 6ਤੁਸੀਂ ਆਪਣੇ ਮਨ ਨੂੰ ਕਰੜਾ ਕਿਉਂ ਕਰਦੇ ਹੋ ਜਿੱਕੁਰ ਮਿਸਰੀਆਂ ਨੇ ਅਤੇ ਫ਼ਿਰਊਨ ਨੇ ਆਪਣੇ ਮਨਾਂ ਨੂੰ ਕਰੜਾ ਕੀਤਾ? ਜਿਸ ਵੇਲੇ ਉਨ੍ਹਾਂ ਨੂੰ ਉਸ ਨੇ ਅਚਰਜ ਸ਼ਕਤੀਆਂ ਦੱਸੀਆਂ। ਭਲਾ, ਓਹਨਾਂ ਨੇ ਉਨ੍ਹਾਂ ਲੋਕਾਂ ਨੂੰ ਜਾਣ ਨਹੀਂ ਦਿੱਤਾ ਅਤੇ ਓਹ ਚੱਲੇ ਨਾ ਗਏ? 7ਹੁਣ ਤੁਸੀਂ ਇੱਕ ਨਵੀਂ ਗੱਡੀ ਬਣਾਓ ਅਤੇ ਦੋ ਲਵੇਰੀਆਂ ਗਊਆਂ ਲਓ ਜੋ ਜੂਲੇ ਹੇਠ ਨਾ ਆਈਆਂ ਹੋਣ ਅਤੇ ਉਨ੍ਹਾਂ ਗਊਆਂ ਨੂੰ ਗੱਡੀ ਹੇਠ ਜੋਤ ਲਓ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਪਿੱਛੇ ਘਰ ਰਹਿਣ ਦਿਓ 8ਅਤੇ ਯਹੋਵਾਹ ਦਾ ਸੰਦੂਕ ਲੈ ਕੇ ਉਸ ਗੱਡੀ ਦੇ ਉੱਤੇ ਰੱਖੋ ਅਤੇ ਸੋਨੇ ਦੀਆਂ ਵਸਤਾਂ ਜੋ ਦੋਸ਼ ਦੀ ਭੇਟ ਲਈ ਉਹ ਦੇ ਕੋਲ ਭੇਜਦੇ ਹੋ ਇੱਕ ਸੰਦੂਕੜੀ ਵਿੱਚ ਪਾ ਕੇ ਉਹ ਦੇ ਇੱਕ ਪਾਸੇ ਧਰ ਦਿਓ ਅਤੇ ਉਹ ਨੂੰ ਵਿਦਿਆ ਕਰ ਦਿਓ ਜੋ ਤੁਰ ਜਾਵੇ 9ਅਤੇ ਵੇਖੋ, ਜੇ ਉਹ ਆਪਣੇ ਬੰਨੇ ਦੇ ਰਾਹ ਬੈਤਸ਼ਮਸ਼ ਵੱਲ ਚੜ੍ਹੇ ਤਾਂ ਇਹ ਵੱਡੀ ਬਿਪਤਾ ਉਸੇ ਨੇ ਸਾਡੇ ਉੱਤੇ ਪਾਈ ਹੈ ਅਤੇ ਜੇ ਨਾ ਜਾਵੇ ਤਾਂ ਅਸੀਂ ਜਾਣਾਂਗੇ ਭਈ ਸਾਡੇ ਉੱਤੇ ਉਹ ਦਾ ਹੱਥ ਨਹੀਂ ਚੱਲਿਆ ਸਗੋਂ ਇਹ ਗੱਲ ਜੋ ਸਾਡੇ ਉੱਤੇ ਹੋਈ ਹੈ ਸੋ ਐਵੇਂ ਹੀ ਹੋਈ ਹੈ।। 10ਸੋ ਲੋਕਾਂ ਨੇ ਅਜਿਹਾ ਹੀ ਕੀਤਾ ਜੋ ਦੋ ਲਵੇਰੀਆਂ ਗਊਆਂ ਲਈਆਂ ਅਤੇ ਉਨ੍ਹਾਂ ਨੂੰ ਗੱਡੀ ਅੱਗੇ ਜੋਇਆ ਅਤੇ ਉਨ੍ਹਾਂ ਦੀਆਂ ਵੱਛੀਆਂ ਨੂੰ ਘਰ ਵਿੱਚ ਬੰਨ੍ਹਿਆ 11ਅਤੇ ਯਹੋਵਾਹ ਦਾ ਸੰਦੂਕ ਅਰ ਸੋਨੇ ਦੀਆਂ ਚੂਹੀਆਂ ਅਤੇ ਆਪਣੀਆਂ ਮਵੇਸ਼ੀਆਂ ਦੀਆਂ ਮੂਰਤਾਂ ਦੀ ਸੰਦੂਕੜੀ ਨੂੰ ਗੱਡੀ ਵਿੱਚ ਧਰਿਆ 12ਤਾਂ ਉਹ ਗਊਆਂ ਸਿੱਧੀਆਂ ਬੈਤਸ਼ਮਸ਼ ਦੇ ਰਾਹ ਵੱਲ ਤੁਰ ਪਈਆਂ ਅਤੇ ਉਸ ਸੜਕ ਉੱਤੇ ਤੁਰੀਆਂ ਅਤੇ ਤੁਰਦੀਆਂ ਤੁਰਦੀਆਂ ਅੜਾਉਂਦੀਆਂ ਜਾਂਦੀਆਂ ਸਨ ਅਤੇ ਸੱਜੇ ਖੱਬੇ ਪਾਸੇ ਨਾ ਭਵੀਆਂ ਅਤੇ ਫਲਿਸਤੀ ਸਰਦਾਰ ਉਨ੍ਹਾਂ ਦੇ ਪਿੱਛੇ ਬੈਤਸ਼ਮਸ਼ ਦੇ ਬੰਨੇ ਤੋੜੀ ਗਏ 13ਅਤੇ ਬੈਤਸ਼ਮਸ਼ ਦੇ ਲੋਕ ਨਿਵਾਣ ਵਿੱਚ ਕਣਕ ਦੀਆਂ ਵਾਢੀਆਂ ਕਰਦੇ ਸਨ। ਜਦ ਉਨ੍ਹਾਂ ਨੇ ਅੱਖੀਆਂ ਚੁੱਕੀਆਂ ਤਾਂ ਸੰਦੂਕ ਨੂੰ ਡਿੱਠਾ ਅਤੇ ਵੇਖਦਿਆਂ ਸਾਰ ਅਨੰਦ ਹੋ ਗਏ 14ਅਤੇ ਗੱਡੀ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਆਈ ਅਤੇ ਜਿੱਥੇ ਇੱਕ ਵੱਡਾ ਪੱਥਰ ਸੀ ਉੱਥੇ ਖਲੋ ਗਈ। ਸੋ ਉਨ੍ਹਾਂ ਨੇ ਗੱਡੀ ਦੀਆਂ ਲੱਕੜੀਆਂ ਨੂੰ ਚੀਰਿਆ ਅਤੇ ਗਊਆਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਇਆ 15ਅਤੇ ਲੇਵੀਆਂ ਨੇ ਯਹੋਵਾਹ ਦੇ ਸੰਦੂਕ ਨੂੰ ਉਸ ਸੰਦੂਕੜੀ ਸਣੇ ਜੋ ਉਸ ਦੇ ਨਾਲ ਸੀ ਅਤੇ ਜਿਸ ਦੇ ਵਿੱਚ ਸੋਨੇ ਦੀਆਂ ਵਸਤਾਂ ਸਨ ਹਿਠਾਂਹ ਲਾਹਿਆ ਅਤੇ ਉਹ ਨੂੰ ਉਸ ਵੱਡੇ ਪੱਥਰ ਉੱਤੇ ਧਰਿਆ ਅਤੇ ਬੈਤਸ਼ਮਸ਼ ਦਿਆਂ ਲੋਕਾਂ ਨੇ ਉਸੇ ਦਿਨ ਯਹੋਵਾਹ ਦੇ ਲਈ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਹੋਰ ਬਲੀਆਂ ਭੀ ਦਿੱਤੀਆਂ 16ਜਦ ਉਨ੍ਹਾਂ ਪੰਜਾ ਫਲਿਸਤੀ ਸਰਦਾਰਾਂ ਨੇ ਏਹ ਡਿੱਠਾ ਤਾਂ ਓਹ ਉਸੇ ਦਿਨ ਅਕਰੋਨ ਨੂੰ ਮੁੜ ਗਏ 17ਅਤੇ ਏਹ ਸੋਨੇ ਦੀਆਂ ਮਵੇਸ਼ੀਆਂ ਜੋ ਫਲਿਸਤੀਆਂ ਨੇ ਦੋਸ਼ ਦੀ ਭੇਟ ਲਈ ਯਹੋਵਾਹ ਨੂੰ ਚੜ੍ਹਾਈਆਂ ਉਨ੍ਹਾਂ ਵਿੱਚੋਂ ਇੱਕ ਅਸ਼ਦੋਦ ਵੱਲੋਂ ਸੀ, ਇੱਕ ਅਜ਼ਾਹ ਦੀ, ਇੱਕ ਅਸ਼ਕਲੋਨ ਦੀ, ਇੱਕ ਗਥ ਦੀ ਅਤੇ ਇੱਕ ਅਕਰੋਨ ਦੀ 18ਅਤੇ ਏਹ ਸੋਨੇ ਦੀਆਂ ਚੂਹੀਆਂ ਫਲਿਸਤੀਆਂ ਦੇ ਪੰਜਾਂ ਸਰਦਾਰਾਂ ਦੇ ਸ਼ਹਿਰਾਂ ਦੀ ਗਿਣਤੀ ਅਨੁਸਾਰ ਸਨ ਭਾਵੇਂ ਗੜ੍ਹ ਵਾਲੇ ਸ਼ਹਿਰਾਂ ਦੇ ਭਾਵੇਂ ਬਾਹਰਲੇ ਪਿੰਡਾਂ ਦੇ ਜਿੰਨੇ ਅਬੇਲ ਦੇ ਵੱਡੇ ਪੱਥਰ ਤੋੜੀ ਸਨ ਜਿਹ ਦੇ ਉੱਤੇ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਨੂੰ ਰੱਖਿਆ ਸੀ। ਉਹ ਅੱਜ ਦੇ ਦਿਨ ਤੋੜੀ ਬੈਤਸ਼ਮਸ਼ੀ ਯਹੋਸ਼ੁਆ ਦੀ ਪੈਲੀ ਵਿੱਚ ਹੈ।। 19ਉਹ ਨੇ ਬੈਤਸ਼ਮਸ਼ ਦਿਆਂ ਲੋਕਾਂ ਨੂੰ ਏਸ ਲਈ ਮਾਰਿਆ ਜੋ ਉਨ੍ਹਾਂ ਨੇ ਯਹੋਵਾਹ ਦੇ ਸੰਦੂਕ ਦੇ ਵਿੱਚ ਵੇਖਿਆ ਸੋ ਉਸ ਨੇ ਪੰਜਾਹ ਹਜ਼ਾਰ ਅਤੇ ਸੱਤਰ ਮਨੁੱਖ ਉਨ੍ਹਾਂ ਵਿੱਚੋਂ ਮਾਰ ਸੁੱਟੇ ਅਤੇ ਉੱਥੋਂ ਦੇ ਲੋਕ ਦੁਖੀ ਹੋਏ ਏਸ ਲਈ ਜੋ ਯਹੋਵਾਹ ਨੇ ਲੋਕਾ ਨੂੰ ਵੱਡੀ ਮਾਰ ਨਾਲ ਮਾਰਿਆ 20ਸੋ ਬੈਤਸ਼ਮਸ਼ ਦੇ ਲੋਕ ਬੋਲੇ, ਭਲਾ, ਕਿਸੇ ਦੀ ਮਜਾਲ ਹੈ ਜੋ ਕੋਈ ਇਸ ਪਵਿੱਤ੍ਰ ਯਹੋਵਾਹ ਪਰਮੇਸ਼ੁਰ ਦੇ ਅੱਗੇ ਖਲੋਵੇ ਅਤੇ ਉਹ ਸਾਡੇ ਕੋਲੋਂ ਕਿਹ ਦੀ ਵੱਲ ਜਾਵੇ?।। 21ਤਦ ਉਨ੍ਹਾਂ ਨੇ ਕਿਰਯਥ-ਯਾਰੀਮ ਦੇ ਲੋਕਾਂ ਵੱਲ ਹਲਕਾਰੇ ਘੱਲੇ ਅਤੇ ਆਖਿਆ, ਫਲਿਸਤੀ ਯਹੋਵਾਹ ਦੇ ਸੰਦੂਕ ਨੂੰ ਮੋੜ ਲਿਆਏ ਹਨ ਸੋ ਤੁਸੀਂ ਆਓ ਅਤੇ ਆਪਣੀ ਵੱਲ ਲੈ ਜਾਓ।।
Currently Selected:
੧ ਸਮੂਏਲ 6: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.