੧ ਸਮੂਏਲ 7
7
ਫਲਿਸਤੀਆਂ ਦੀ ਹਾਰ
1ਤਦ ਕਿਰਯਥ-ਯਾਰੀਮ ਦੇ ਲੋਕ ਆਏ ਅਤੇ ਯਹੋਵਾਹ ਦੇ ਸੰਦੂਕ ਨੂੰ ਲੈ ਜਾ ਕੇ ਅਬੀਨਾਦਾਬ ਦੇ ਘਰ ਵਿੱਚ ਧਰਿਆ ਜੋ ਟੀਸੀ ਦੇ ਉੱਤੇ ਹੈ ਅਤੇ ਉਹ ਦੇ ਪੁੱਤ੍ਰ ਅਲਆਜ਼ਾਰ ਨੂੰ ਪਵਿੱਤ੍ਰ ਕੀਤਾ ਜੋ ਉਹ ਯਹੋਵਾਹ ਦੇ ਸੰਦੂਕ ਦੀ ਵੇਖ ਭਾਲ ਕਰੇ 2ਅਤੇ ਅਜਿਹਾ ਹੋਇਆ ਜੋ ਉਸ ਵੇਲੇ ਤੋਂ ਜਦ ਸੰਦੂਕ ਕਿਰਯਥ-ਯਾਰੀਮ ਵਿੱਚ ਰਿਹਾ ਢੇਰ ਚਿਰ ਬੀਤ ਗਿਆ ਕਿਉਂ ਜੋ ਉਸ ਨੂੰ ਵੀਹ ਵਰਹੇ ਹੋ ਗਏ ਅਤੇ ਇਸਰਾਏਲ ਦੇ ਸਾਰੇ ਟੱਬਰ ਨੇ ਵਿਰਲਾਪ ਨਾਲ ਯਹੋਵਾਹ ਦੀ ਤਾਂਘ ਕੀਤੀ।।
3ਸਮੂਏਲ ਨੇ ਇਸਰਾਏਲ ਦੇ ਸਾਰੇ ਟੱਬਰ ਨੂੰ ਸੱਦ ਕੇ ਆਖਿਆ, ਜੇ ਕਦੀ ਤੁਸੀਂ ਆਪਣੇ ਸਾਰਿਆਂ ਮਨਾਂ ਨਾਲ ਯਹੋਵਾਹ ਦੀ ਵੱਲ ਮੁੜੋ ਤਾਂ ਉਨ੍ਹਾਂ ਓਪਰਿਆਂ ਦੇਵਤਿਆਂ ਅਤੇ ਅਸ਼ਤਾਰੋਥ ਨੂੰ ਆਪਣੇ ਵਿੱਚਕਾਰੋਂ ਕੱਢ ਸੁੱਟੋ ਅਤੇ ਯਹੋਵਾਹ ਦੀ ਵੱਲ ਆਪਣੇ ਮਨਾਂ ਨੂੰ ਸੁਧਾਰੋ ਅਤੇ ਉਸੇ ਇੱਕ ਦੀ ਸੇਵਾ ਕਰੋ ਤਾਂ ਉਹ ਫਲਿਸਤੀਆਂ ਦੇ ਹੱਥੋਂ ਤੁਹਾਡਾ ਛੁਟਕਾਰਾ ਕਰੇਗਾ 4ਤਦ ਇਸਰਾਏਲਿਆਂ ਨੇ ਬਆਲੀਮ ਤੇ ਅਸ਼ਤਾਰੋਥ ਨੂੰ ਕੱਢ ਸੁੱਟਿਆ ਅਤੇ ਨਿਰੀ ਯਹੋਵਾਹ ਦੀ ਹੀ ਸੇਵਾ ਕੀਤੀ 5ਫੇਰ ਸਮੂਏਲ ਨੇ ਆਖਿਆ, ਮਿਸਫਾਹ ਵਿੱਚ ਸਾਰੇ ਇਸਰਾਏਲ ਨੂੰ ਇਕੱਠਿਆ ਕਰੋ ਤਾਂ ਤੁਹਾਡੇ ਲਈ ਮੈਂ ਯਹੋਵਾਹ ਅੱਗੇ ਬੇਨਤੀ ਕਰਾਂਗਾ 6ਸੋ ਓਹ ਸਭੇ ਮਿਸਫਾਹ ਵਿੱਚ ਇਕੱਠੇ ਹੋਏ ਅਤੇ ਪਾਣੀ ਭਰ ਕੇ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ ਅਤੇ ਉਸ ਦਿਨ ਵਰਤ ਰੱਖਿਆ ਅਤੇ ਉੱਥੇ ਬੋਲੇ, ਅਸਾਂ ਯਹੋਵਾਹ ਦਾ ਪਾਪ ਕੀਤਾ ਹੈ! ਅਤੇ ਸਮੂਏਲ ਨੇ ਮਿਸਫਾਹ ਵਿੱਚ ਇਸਰਾਏਲੀਆਂ ਦਾ ਨਿਆਉਂ ਕੀਤਾ 7ਜਦ ਫਲਿਸਤੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਫਾਹ ਵਿੱਚ ਇਕੱਠੇ ਹੋਏ ਹਨ ਤਾਂ ਉਨ੍ਹਾਂ ਦੇ ਸਰਦਾਰਾਂ ਨੇ ਇਸਰਾਏਲ ਉੱਤੇ ਚੜ੍ਹਾਈ ਕੀਤੀ ਸੋ ਇਸਰਾਏਲੀ ਇਹ ਸੁਣ ਕੇ ਫਲਿਸਤੀਆਂ ਕੋਲੋਂ ਡਰ ਗਏ 8ਅਤੇ ਇਸਰਾਏਲੀਆਂ ਨੇ ਸਮੂਏਲ ਨੂੰ ਆਖਿਆ, ਚੁੱਪ ਨਾ ਹੋ ਪਰ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਤਰਲਾ ਕਰ ਭਈ ਉਹ ਸਾਨੂੰ ਫਲਿਸਤੀਆਂ ਦੇ ਹੱਥੋਂ ਬਚਾਵੇ।।
9ਸਮੂਏਲ ਨੇ ਇੱਕ ਮੇਢੇ ਦਾ ਦੁੱਧ ਚੁੰਘਦਾ ਬੱਚਾ ਲੈ ਕੇ ਉਹ ਨੂੰ ਪੂਰੀ ਹੋਮ ਦੀ ਬਲੀ ਕਰ ਕੇ ਯਹੋਵਾਹ ਦੇ ਅੱਗੇ ਚੜ੍ਹਾਇਆ ਅਤੇ ਸਮੂਏਲ ਨੇ ਇਸਰਾਏਲ ਦੇ ਲਈ ਯਹੋਵਾਹ ਦੇ ਅੱਗੇ ਤਰਲੇ ਕੀਤੇ ਤਾਂ ਯਹੋਵਾਹ ਨੇ ਉਹ ਦੀ ਸੁਣ ਲਈ 10ਜਿਸ ਵੇਲੇ ਸਮੂਏਲ ਉਸ ਹੋਮ ਦੀ ਬਲੀ ਨੂੰ ਚੜ੍ਹਾਉਂਦਾ ਪਿਆ ਸੀ ਤਾਂ ਫਲਿਸਤੀ ਇਸਰਾਏਲ ਦੇ ਸਾਹਮਣੇ ਲੜਨ ਲਈ ਨੇੜੇ ਆਏ ਤਦ ਯਹੋਵਾਹ ਫਲਿਸਤੀਆਂ ਦੇ ਉੱਤੇ ਉਸੇ ਦਿਨ ਵੱਡੀ ਗੜ੍ਹਕ ਨਾਲ ਗੱਜਿਆ ਅਤੇ ਉਨ੍ਹਾਂ ਨੂੰ ਘਬਰਾ ਦਿੱਤਾ ਅਤੇ ਓਹ ਇਸਰਾਏਲ ਅੱਗੇ ਮਾਰੇ ਗਏ 11ਅਤੇ ਇਸਰਾਏਲ ਦਿਆਂ ਲੋਕਾਂ ਨੇ ਮਿਸਫਾਹ ਤੋਂ ਨਿੱਕਲ ਕੇ ਫਲਿਸਤੀਆਂ ਦਾ ਪਿੱਛਾ ਕੀਤਾ ਅਤੇ ਬੈਤ-ਕਰ ਦੇ ਹੇਠ ਤੋੜੀ ਉਨ੍ਹਾਂ ਨੂੰ ਮਾਰਦੇ ਤੁਰੇ ਗਏ 12ਤਦ ਸਮੂਏਲ ਨੇ ਇੱਕ ਪੱਥਰ ਲੈ ਕੇ ਉਹ ਨੂੰ ਮਿਸਫਾਹ ਅਤੇ ਸ਼ੇਨ ਦੇ ਵਿਚਕਾਰ ਖਲ੍ਹਿਆਰਿਆ ਅਤੇ ਉਹ ਦਾ ਨਾਉਂ ਅਬਨ-ਅਜ਼ਰ ਧਰਿਆ ਅਤੇ ਬੋਲਿਆ ਜੋ ਇੱਥੋਂ ਤੋੜੀ ਯਹੋਵਾਹ ਨੇ ਸਾਡੀ ਸਹਾਇਤਾ ਕੀਤੀ।।
13ਸੋ ਫਲਿਸਤੀ ਹਾਰ ਗਏ ਅਤੇ ਇਸਰਾਏਲ ਦੀਆਂ ਹੱਦਾਂ ਵਿੱਚ ਫੇਰ ਕਦੀ ਨਾ ਆਏ ਅਤੇ ਯਹੋਵਾਹ ਦਾ ਹੱਥ ਸਮੂਏਲ ਦੇ ਜੀਉਂਦਿਆਂ ਤੋੜੀ ਫਲਿਸਤੀਆਂ ਦੇ ਵਿਰੁੱਧ ਰਿਹਾ 14ਅਤੇ ਓਹ ਸ਼ਹਿਰ ਜੋ ਫਲਿਸਤੀਆਂ ਨੇ ਇਸਰਾਏਲ ਤੋਂ ਖੋਹ ਲਏ ਸਨ ਅਕਰੋਨੋਂ ਲੈ ਕੇ ਗਥ ਤੋੜੀ ਫੇਰ ਇਸਰਾਏਲ ਦੇ ਹੱਥ ਵਿੱਚ ਆ ਗਏ ਅਤੇ ਉਨ੍ਹਾਂ ਦੇ ਉਦਾਲੇ ਵੀ ਇਸਰਾਏਲ ਨੇ ਫਲਿਸਤੀਆਂ ਦੇ ਹੱਥੋਂ ਛੁਡਾਏ ਅਤੇ ਇਸਰਾਏਲ ਅਰ ਅਮੋਰੀਆਂ ਵਿੱਚ ਮੇਲ ਹੋਇਆ 15ਜਦ ਤੋੜੀ ਸਮੂਏਲ ਜੀਉਂਦਾ ਰਿਹਾ ਇਸਰਾਏਲ ਦਾ ਨਿਆਉਂ ਕਰਦਾ ਰਿਹਾ 16ਅਤੇ ਵਰਹੇ ਦੇ ਵਰਹੇ ਬੈਤੇਲ ਅਤੇ ਗਿਲਗਾਲ ਅਤੇ ਮਿਸਫਾਹ ਵਿੱਚ ਫੇਰਾ ਕਰਦਾ ਸੀ ਅਤੇ ਉਨ੍ਹਾਂ ਸਾਰਿਆਂ ਥਾਵਾਂ ਵਿੱਚ ਇਸਰਾਏਲ ਦਾ ਨਿਆਉਂ ਕਰਦਾ ਸੀ 17ਫੇਰ ਰਾਮਾਹ ਵਿੱਚ ਮੁੜ ਆਉਂਦਾ ਸੀ ਕਿਉਂ ਜੋ ਉੱਥੇ ਉਹ ਦਾ ਘਰ ਸੀ ਅਤੇ ਉੱਥੇ ਇਸਰਾਏਲ ਦਾ ਨਿਆਉਂ ਕਰਦਾ ਸੀ ਅਤੇ ਉੱਥੇ ਉਹ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ।।
Currently Selected:
੧ ਸਮੂਏਲ 7: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.