YouVersion Logo
Search Icon

੧ ਤਿਮੋਥਿਉਸ ਨੂੰ 2

2
ਭਗਤੀ ਕਰਨ ਦਾ ਢੰਗ
1ਸੋ ਮੈਂ ਸਭ ਤੋਂ ਪਹਿਲਾਂ ਇਹ ਤਗੀਦ ਕਰਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਨ 2ਪਾਤਸ਼ਾਹਾਂ ਅਤੇ ਸਭਨਾਂ ਮਰਾਤਬੇ ਵਾਲਿਆਂ ਦੇ ਲਈ ਭਈ ਅਸੀਂ ਪੂਰੀ ਭਗਤੀ ਅਤੇ ਗੰਭੀਰਤਾਈ ਵਿੱਚ ਚੈਨ ਅਤੇ ਸੁਖ ਨਾਲ ਉਮਰ ਭੋਗੀਏ 3ਸਾਡੇ ਮੁਕਤੀ ਦਾਤੇ ਪਰਮੇਸ਼ੁਰ ਦੇ ਹਜ਼ੂਰ ਇਹੋ ਭਲਾ ਅਤੇ ਪਰਵਾਨ ਹੈ 4ਜੋ ਚਾਹੁੰਦਾ ਹੈ ਭਈ ਸਾਰੇ ਮਨੁੱਖ ਬਚਾਏ ਜਾਣ ਅਤੇ ਓਹ ਸਤ ਦੇ ਗਿਆਨ ਤੀਕ ਪਹੁੰਚਣ 5ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਰ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ 6ਜਿਹ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿਤ ਕਰ ਕੇ ਦੇ ਦਿੱਤਾ ਅਤੇ ਉਹ ਦੀ ਸਾਖੀ ਆਪਣੇ ਵੇਲੇ ਸਿਰ ਹੋਈ 7ਅਤੇ ਇਹ ਦੇ ਲਈ ਮੈਂ ਪਰਚਾਰਕ ਅਤੇ ਰਸੂਲ ਅਤੇ ਨਿਹਚਾ ਅਰ ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਥਾਪਿਆ ਗਿਆ ਸਾਂ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਮਾਰਦਾ।।
8ਉਪਰੰਤ ਮੈਂ ਇਹ ਚਾਹੁੰਦਾ ਹਾਂ ਭਈ ਪੁਰਖ ਸਭਨੀਂ ਥਾਈਂ ਕ੍ਰੋਧ ਅਤੇ ਵਿਵਾਦ ਤੋਂ ਬਿਨਾ ਪਵਿੱਤਰ ਹੱਥ ਅੱਡ ਕੇ ਪ੍ਰਾਰਥਨਾ ਕਰਨ 9ਇਸੇ ਤਰਾਂ ਚਾਹੁੰਦਾ ਹਾਂ ਭਈ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆ ਵਾਲਾਂ ਅਤੇ ਸੋਨੇ ਯਾ ਮੌਤੀਆਂ ਯਾ ਭਾਰੇ ਮੁੱਲ ਦੇ ਬਸਤ੍ਰਾਂ ਨਾਲ 10ਸਗੋਂ ਸ਼ੁਭ ਕਰਮਾਂ ਦੇ ਵਸੀਲੇ ਨਾਲ ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫਬਦਾ ਹੈ ਜਿਹੜੀਆਂ ਪਰਮੇਸ਼ੁਰ ਦੀ ਭਗਤੀ ਨੂੰ ਮੰਨਦੀਆਂ ਹਨ 11ਇਸਤ੍ਰੀ ਨੂੰ ਚਾਹੀਦਾ ਹੈ ਕਿ ਭਈ ਚੁੱਪ ਚਾਪ ਹੋ ਕੇ ਪੂਰੀ ਅਧੀਨਗੀ ਨਾਲ ਸਿੱਖਿਆ ਲਵੇ 12ਮੈਂ ਇਸਤ੍ਰੀ ਨੂੰ ਸਿੱਖਿਆ ਦੇਣ ਅਥਵਾ ਪੁਰਖ ਉੱਤੇ ਹੁਕਮ ਚਲਾਉਣ ਦੀ ਪਰਵਾਨਗੀ ਨਹੀਂ ਦਿੰਦਾ ਸਗੋਂ ਉਹ ਚੁਪ ਚਾਪ ਰਹੇ 13ਕਿਉਂ ਜੋ ਆਦਮ ਪਹਿਲਾਂ ਰਚਿਆ ਗਿਆ ਸੀ ਫੇਰ ਹੱਵਾਹ 14ਆਦਮ ਨੇ ਧੋਖਾ ਨਹੀਂ ਖਾਧਾ ਪਰ ਇਸਤ੍ਰੀ ਧੋਖਾ ਖਾ ਕੇ ਅਪਰਾਧ ਵਿੱਚ ਪੈ ਗਈ 15ਤਾਂ ਵੀ ਬਾਲ ਜਣਨ ਦੇ ਵਸੀਲੇ ਨਾਲ ਉਹ ਬਚਾਈ ਜਾਵੇਗੀ ਜੇ ਓਹ ਨਿਹਚਾ ਅਤੇ ਪ੍ਰੇਮ ਅਤੇ ਪਵਿੱਤਰਤਾਈ ਵਿੱਚ ਸੰਜਮ ਨਾਲ ਟਿਕੀਆਂ ਰਹਿਣ।।

Highlight

Copy

Compare

Share

None

Want to have your highlights saved across all your devices? Sign up or sign in

Videos for ੧ ਤਿਮੋਥਿਉਸ ਨੂੰ 2