YouVersion Logo
Search Icon

ਪਤਰਸ ਦੀ ਦੂਜੀ ਪੱਤ੍ਰੀ 2

2
ਝੂਠੇ ਗੁਰੂ
1ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਭੀ ਝੂਠੇ ਗੁਰੂ ਹੋਣਗੇ ਜਿਹੜੇ ਨਾਸ ਕਰਨ ਵਾਲੀਆਂ ਬਿੱਦਤਾਂ ਚੋਰੀ ਅੰਦਰ ਲਿਆਉਣਗੇ ਅਤੇ ਓਸ ਸੁਆਮੀ ਦਾ ਜਿਹ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ 2ਅਰ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਬਦਨਾਮੀ ਕੀਤੀ ਜਾਵੇਗੀ 3ਅਤੇ ਲੋਭ ਦੇ ਮਾਰੇ ਓਹ ਬਣਾਉਟ ਦੀਆਂ ਗੱਲਾਂ ਨਾਲ ਤੁਹਾਨੂੰ ਖੱਟੀ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਚਰੌਕਣਾ ਹੀ ਹੋਇਆ ਹੋਇਆ ਹੈ ਢਿੱਲ ਨਹੀਂ ਕਰਦਾ ਅਤੇ ਉਨ੍ਹਾਂ ਦਾ ਨਾਸ ਉਂਘਲਾਉਂਦਾ ਨਹੀਂ 4ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਜਿਸ ਵੇਲੇ ਉਨ੍ਹਾਂ ਪਾਪ ਕੀਤਾ ਨਾ ਛੱਡਿਆ ਸਗੋਂ ਓਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕੂਪਾਂ ਵਿੱਚ ਪਾ ਦਿੱਤਾ ਭਈ ਨਿਆਉਂ ਦੇ ਲਈ ਕਾਬੂ ਰਹਿਣ 5ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਆਂਦੀ ਤਾਂ ਨੂਹ ਨੂੰ ਜਿਹੜਾ ਧਰਮ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਸਣੇ ਬਚਾ ਲਿਆ 6ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਪਿੱਛੋਂ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾ ਛੱਡਿਆ ਹੈ 7ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਜਿੱਤ ਹੁੰਦੀ ਸੀ ਬਚਾ ਲਿਆ 8(ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਵੇਖ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਉਨ੍ਹਾਂ ਦਿਆਂ ਭੈੜਿਆਂ ਕਰਮਾਂ ਤੋਂ ਦੁਖੀ ਕਰਦਾ ਸੀ) 9ਤਾਂ ਪ੍ਰਭੁ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਉਂ ਦੇ ਦਿਨ ਤੀਕ ਸਜ਼ਾ ਹੇਠ ਰੱਖਣਾ ਜਾਣਦਾ ਹੈ ! 10ਪਰ ਬਹੁਤ ਕਰਕੇ ਉਨ੍ਹਾਂ ਨੂੰ ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁੱਛ ਜਾਣਦੇ ਹਨ । ਓਹ ਢੀਠ ਅਤੇ ਮਨ ਮਤੀਏ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨੋਂ ਨਹੀਂ ਡਰਦੇ 11ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ ਮਿਹਣਾ ਮਾਰ ਕੇ ਪ੍ਰਭੁ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ 12ਪਰ ਏਹ ਲੋਕ ਉਨ੍ਹਾਂ ਪਸੂਆਂ ਦੀ ਨਿਆਈਂ ਜਿਹੜੇ ਅਸਲੋਂ ਬੁੱਧਹੀਨ ਹਨ ਅਤੇ ਸ਼ਿਕਾਰ ਕੀਤੇ ਜਾਣ ਅਤੇ ਨਸ਼ਟ ਹੋਣ ਲਈ ਉਤਪਤ ਹੋਏ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਏਹਨਾਂ ਦੇ ਵਿਖੇ ਕੁਫ਼ਰ ਬਕਦੇ ਹੋਏ ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ 13ਦਿਨੇਂ ਓਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਓਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਤੁਹਾਡੇ ਨਾਲ ਖਾਂਦੇ ਪੀਂਦੇ ਹਨ ਪਰ ਆਪਣਿਆਂ ਪ੍ਰੇਮ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ 14ਉਨ੍ਹਾਂ ਦੀਆਂ ਅੱਖਾਂ ਵਿਭਚਾਰਣ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸੱਕਦੀਆਂ। ਓਹ ਡੋਲਣ ਵਾਲੇ ਜੀਵਾਂ ਨੂੰ ਭੁਚਲਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹੋਏ ਹਨ । ਓਹ ਸਰਾਪ ਦੇ ਪੁੱਤ੍ਰ ਹਨ ! 15ਓਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹ ਪੈ ਗਏ ਅਤੇ ਬਿਓਰ ਦੇ ਪੁੱਤ੍ਰ ਬਿਲਆਮ ਦੇ ਮਾਰਗ ਹੋ ਤੁਰੇ ਜਿਹ ਨੇ ਕੁਧਰਮ ਦੀ ਮਜੂਰੀ ਨੂੰ ਪਿਆਰਾ ਜਾਤਾ 16ਪਰ ਉਹ ਨੇ ਆਪਣੇ ਅਪਰਾਧ ਪਿੱਛੇ ਝਿੱੜਕ ਖਾਧੀ । ਇੱਕ ਬੇਜ਼ੁਬਾਨ ਖੋਤੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਓਸ ਨਬੀ ਦੇ ਸ਼ੁਦਾਪੁਣੇ ਨੂੰ ਰੋਕ ਦਿੱਤਾ 17ਓਹ ਸੁੱਕੇ ਖੂਹ ਹਨ । ਓਹ ਅਨ੍ਹੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ 18ਕਿਉਂ ਜੋ ਓਹ ਵੱਡੀਆਂ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭੁਚਲਾ ਲੈਂਦੇ ਹਨ 19ਓਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਓਹ ਆਪ ਵਿਨਾਸ ਦੇ ਗੁਲਾਮ ਹਨ, ਕਿਉਂਕਿ ਜਿਹ ਦਾ ਕੋਈ ਹਠਾੜੂ ਹੋ ਗਿਆ ਸੋ ਉਹ ਦਾ ਗੁਲਾਮ ਵੀ ਬਣਿਆ ਹੈ 20ਜੇਕਰ ਓਹ ਪ੍ਰਭੁ ਅਤੇ ਮੁਕਤੀ ਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ ਮੰਦ ਤੋਂ ਬਚ ਕੇ ਓਸ ਵਿੱਚ ਮੁੜ ਕੇ ਫਸਣ ਅਤੇ ਹਠਾੜੂ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ 21ਕਿਉਂ ਜੋ ਧਰਮ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਭਈ ਉਹ ਨੂੰ ਜਾਣ ਕੇ ਓਸ ਪਵਿੱਤਰ ਆਗਿਆ ਤੋਂ ਜੋ ਉਨ੍ਹਾਂ ਨੂੰ ਕੀਤੀ ਗਈ ਸੀ ਫਿਰ ਜਾਣ 22ਇਹ ਸੱਚੀ ਕਹਾਉਤ ਉਨ੍ਹਾਂ ਉੱਤੇ ਠੀਕ ਬਹਿੰਦੀ ਹੈ ਭਈ ਕੁੱਤਾ ਆਪਣੀ ਉੱਪਰ ਛਲ ਵੱਲ ਮੁੜਿਆ ਅਤੇ ਨੁਲ੍ਹਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਮੁੜ ਗਈ ।।

Highlight

Share

Copy

None

Want to have your highlights saved across all your devices? Sign up or sign in

YouVersion uses cookies to personalize your experience. By using our website, you accept our use of cookies as described in our Privacy Policy