੨ ਥੱਸਲੁਨੀਕੀਆਂ ਨੂੰ 1:7-10
੨ ਥੱਸਲੁਨੀਕੀਆਂ ਨੂੰ 1:7-10 PUNOVBSI
ਅਤੇ ਤੁਹਾਨੂੰ ਜਿਹੜੇ ਦੁਖ ਪਾਉਂਦੇ ਹੋ ਸਾਡੇ ਨਾਲ ਸੁਖ ਦੇਵੇ ਉਸ ਸਮੇਂ ਜਾਂ ਪ੍ਰਭੁ ਯਿਸੂ ਆਪਣੇ ਬਲਵੰਤ ਦੂਤਾਂ ਸਣੇ ਭੜਕਦੀ ਅੱਗ ਵਿੱਚ ਅਕਾਸ਼ੋਂ ਪਰਗਟ ਹੋਵੇਗਾ ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੁ ਯਿਸੂ ਦੀ ਇੰਜੀਲ ਨੂੰ ਨਹੀਂ ਮੰਨਦੇ ਓਹਨਾਂ ਨੂੰ ਬਦਲਾ ਦੇਵੇਗਾ ਓਹ ਸਜ਼ਾ ਭੋਗਣਗੇ ਅਰਥਾਤ ਪ੍ਰਭੁ ਦੇ ਹਜ਼ੂਰੋਂ ਅਤੇ ਉਹ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ, ਉਸ ਦਿਨ ਜਦ ਉਹ ਆਵੇਗਾ ਭਈ ਆਪਣਿਆਂ ਸੰਤਾਂ ਵਿੱਚ ਵਡਿਆਇਆ ਜਾਵੇ ਅਤੇ ਸਾਰੇ ਨਿਹਚਾਵਾਨਾਂ ਵਿੱਚ ਅਚਰਜ ਮੰਨਿਆ ਜਾਵੇ ਕਿਉਂਕਿ ਤੁਹਾਥੋਂ ਸਾਡੀ ਸਾਖੀ ਦੀ ਪਰਤੀਤ ਕੀਤੀ ਗਈ