੨ ਥੱਸਲੁਨੀਕੀਆਂ ਨੂੰ 1
1
ਪ੍ਰਭੁ ਦਾ ਭੜਕਦੀ ਅੱਗ ਵਿੱਚ ਅਕਾਸ਼ੋਂ ਪਰਗਟ ਹੋਣਾ
1ਲਿਖਤੁਮ ਪੌਲੁਸ ਅਤੇ ਸਿਲਵਾਨੁਸ ਅਤੇ ਤਿਮੋਥਿਉਸ, ਅੱਗੇ ਜੋਗ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਵਿੱਚ ਹੈ 2ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।
3ਹੇ ਭਰਾਵੋ, ਜਿਵੇਂ ਜੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਇਸ ਲਈ ਜੋ ਤੁਹਾਡੀ ਨਿਹਚਾ ਅੱਤ ਵੱਧਦੀ ਜਾਂਦੀ ਹੈ ਅਤੇ ਤੁਸਾਂ ਸਭਨਾਂ ਦਾ ਪ੍ਰੇਮ ਇੱਕ ਦੂਏ ਨਾਲ ਬਹੁਤਾ ਹੁੰਦਾ ਜਾਂਦਾ ਹੈ 4ਐਥੋਂ ਤੋੜੀ ਜੋ ਤੁਹਾਡੇ ਉਸ ਧੀਰਜ ਅਤੇ ਨਿਹਚਾ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾਂ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂ ਵਿੱਚ ਤੁਹਾਡੇ ਉੱਤੇ ਅਭਮਾਨ ਕਰਦੇ ਹਾਂ 5ਇਹ ਪਰਮੇਸ਼ੁਰ ਦੇ ਜਥਾਰਥ ਨਿਆਉਂ ਦਾ ਪਰਮਾਣ ਹੈ ਭਈ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਜੋਗ ਗਿਣੇ ਜਾਓ ਜਿਹ ਦੇ ਲਈ ਤੁਸੀਂ ਦੁਖ ਵੀ ਭੋਗਦੇ ਹੋ 6ਕਿਉਂ ਜੋ ਪਰਮੇਸ਼ੁਰ ਦੇ ਭਾਣੇ ਇਹ ਨਿਆਉਂ ਦੀ ਗੱਲ ਹੈ ਭਈ ਜਿਹੜੇ ਤੁਹਾਨੂੰ ਦੁਖ ਦਿੰਦੇ ਹਨ ਓਹਨਾਂ ਨੂੰ ਦੁਖ ਦੇਵੇ 7ਅਤੇ ਤੁਹਾਨੂੰ ਜਿਹੜੇ ਦੁਖ ਪਾਉਂਦੇ ਹੋ ਸਾਡੇ ਨਾਲ ਸੁਖ ਦੇਵੇ ਉਸ ਸਮੇਂ ਜਾਂ ਪ੍ਰਭੁ ਯਿਸੂ ਆਪਣੇ ਬਲਵੰਤ ਦੂਤਾਂ ਸਣੇ ਭੜਕਦੀ ਅੱਗ ਵਿੱਚ ਅਕਾਸ਼ੋਂ ਪਰਗਟ ਹੋਵੇਗਾ 8ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੁ ਯਿਸੂ ਦੀ ਇੰਜੀਲ ਨੂੰ ਨਹੀਂ ਮੰਨਦੇ ਓਹਨਾਂ ਨੂੰ ਬਦਲਾ ਦੇਵੇਗਾ 9ਓਹ ਸਜ਼ਾ ਭੋਗਣਗੇ ਅਰਥਾਤ ਪ੍ਰਭੁ ਦੇ ਹਜ਼ੂਰੋਂ ਅਤੇ ਉਹ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ, 10ਉਸ ਦਿਨ ਜਦ ਉਹ ਆਵੇਗਾ ਭਈ ਆਪਣਿਆਂ ਸੰਤਾਂ ਵਿੱਚ ਵਡਿਆਇਆ ਜਾਵੇ ਅਤੇ ਸਾਰੇ ਨਿਹਚਾਵਾਨਾਂ ਵਿੱਚ ਅਚਰਜ ਮੰਨਿਆ ਜਾਵੇ ਕਿਉਂਕਿ ਤੁਹਾਥੋਂ ਸਾਡੀ ਸਾਖੀ ਦੀ ਪਰਤੀਤ ਕੀਤੀ ਗਈ 11ਇਸੇ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਭਈ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਜੋਗ ਜਾਣੇ ਅਤੇ ਨੇਕੀ ਦੀ ਸਾਰੀ ਭਾਵਨਾ ਨੂੰ ਅਤੇ ਨਿਹਚਾ ਦੇ ਕੰਮ ਨੂੰ ਸਮਰੱਥਾ ਨਾਲ ਪੂਰਿਆਂ ਕਰੇ 12ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੁ ਯਿਸੂ ਦਾ ਨਾਮ ਵਡਿਆਇਆ ਜਾਵੇ ਅਤੇ ਉਸ ਵਿੱਚ ਤੁਸੀਂ ਵੀ।।
Currently Selected:
੨ ਥੱਸਲੁਨੀਕੀਆਂ ਨੂੰ 1: PUNOVBSI
Highlight
Copy
Compare
Share
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.